ਇਸ ਵਿਸ਼ੇਸ਼ ਰਿਪੋਰਟ ਵਿੱਚ, ਪੱਤਰਕਾਰ ਮਨਦੀਪ ਸਿੰਘ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਬਾਰੇ ਸਾਹਮਣੇ ਆਈ ਸ਼ੁਰੂਆਤੀ ਜਾਣਕਾਰੀ ‘ਤੇ ਚਰਚਾ ਕਰ ਰਹੇ ਹਨ। ਇਸ ਸਮਝੌਤੇ ਦਾ ਐਲਾਨ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ ਸੀ।
ਇਹ ਰਿਪੋਰਟ ਇਹ ਪੜਤਾਲ ਕਰਨ ਦੀ ਕੋਸ਼ਿਸ਼ ਕਰਦੀ ਹੈ ਕਿ ਇਹ ਵਪਾਰਕ ਸਮਝੌਤਾ ਭਾਰਤ ਅਤੇ ਪੰਜਾਬ ਵਿੱਚ ਖੇਤੀਬਾੜੀ ਖਿੱਤੇ ਅਤੇ ਕਿਸਾਨਾਂ ਨੂੰ ਕਿਵੇਂ ਪ੍ਰਭਾਵਤ ਕਰੇਗਾ।