ਸਿੱਖ ਖਬਰਾਂ

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਡਟੀਆਂ ਬਰਤਾਨਵੀ ਸਿੱਖ ਜਥੇਬੰਦੀਆਂ: ਭਾਰਤੀ ਦੂਤਾਵਾਸ ਮੂਹਰੇ ਰੋਸ ਮੁਜਾਹਰਾ 30 ਨੂੰ ਹੋਵੇਗਾ

December 28, 2014 | By

ਲੰਡਨ (ਦਸੰਬਰ 28): ਬਰਤਾਨੀਆਂ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਅਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ 30 ਦਸੰਬਰ ਨੂੰ ਦਿਨ ਮੰਗਲਵਾਰ ਨੂੰ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਦੇ ਸਾਹਮਣੇ ਭਾਰੀ ਰੋਸ ਮੁਜਾਹਰੇ ਦਾ ਐਲਾਨ ਕੀਤਾ ਗਿਆ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਜੋਗਾ ਸਿੰਘ ,ਭਾਈ ਕੁਲਦੀਪ ਸਿੰਘ ਚਹੇੜੂ ,ਮੀਡੀਆ ਕਮੇਟੀ ਮੈਂਬਰ ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਕੁਲਵੰਤ ਸਿੰਘ ਢੇਸੀ ਵਲੋਂ ਭਾਈ ਖਾਲਸਾ ਦੇ ਸੰਘਰਸ਼ ਨੂੰ ਸਮੇਂ ਦੀ ਖਾਸ ਲੋੜ ਆਖਦਿਆਂ ਕਿਹਾ ਗਿਆ ਕਿ ਇਹ ਮੁਜਾਹਰਾ ਇੱਕ ਵਜੇ ਤੋਂ ਤਿੰਨ ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਹੋਵੇਗਾ ।

ਐਫ. ਐਸ. ਓ. ਵਲੋਂ ਸਮੂਹ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਇਸ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਕਿ ਭਾਈ ਗੁਰਬਖਸ਼ ਸਿੰਘ ਵਲੋਂ ਵਿੱਢੇ ਸੰਘਰਸ਼ ਦੀ ਅਵਾਜ ਦੁਨੀਆਂ ਭਰ ਵਿੱਚ ਬੁਲੰਦ ਕੀਤੀ ਜਾ ਸਕੇ ਅਤੇ ਭਾਰਤ ਸਰਕਾਰ ਨੂੰ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਮਜਬੂਰ ਕੀਤਾ ਜਾ ਸਕੇ।

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਡਟੀਆਂ ਬਰਤਾਨਵੀ ਸਿੱਖ ਜਥੇਬੰਦੀਆਂ: ਭਾਰਤੀ ਦੂਤਾਵਾਸ ਮੂਹਰੇ ਰੋਸ ਮੁਜਾਹਰਾ 30 ਨੂੰ ਹੋਵੇਗਾ

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਡਟੀਆਂ ਬਰਤਾਨਵੀ ਸਿੱਖ ਜਥੇਬੰਦੀਆਂ: ਭਾਰਤੀ ਦੂਤਾਵਾਸ ਮੂਹਰੇ ਰੋਸ ਮੁਜਾਹਰਾ 30 ਨੂੰ ਹੋਵੇਗਾ

ਸਮੂਹ ਸਿੱਖ ਜਗਤ ਨੂੰ ਜੇਹਲਾਂ ਵਿੱਚ ਬੰਦ ਕੌਮ ਦੇ ਸਤਿਕਾਰਯੋਗ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਸੋਚਣ ਅਤੇ ਲਾਮਬੰਦ ਹੋਣ ਦੀ ਹੋਣ ਦੀ ਲੋੜ ਹੈ। ਪੰਜਾਬ ਅਤੇ ਕੇਂਦਰ ਸਰਕਾਰ ਭਾਈ ਗੁਰਬਖਸ਼ ਸਿੰਘ ਵਲੋਂ ਅਣਮਿੱਥੇ ਸਮੇਂ ਲਈ ਅਰੰਭ ਕੀਤੀ ਹੋਈ ਇਸ ਭੁੱਖ ਹੜਤਾਲ ਦੇ ਮਕਸਦ ਨੂੰ ਗੰਭੀਰਤਾ ਨਾਲ ਲੈ ਕੇ ਜਿਹਨਾਂ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ , ਉਹਨਾਂ ਨੂੰ ਤੁਰੰਤ ਰਿਹਾਅ ਕਰੇ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ.ਕੇ. ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ,ਕੇ ਭਾਈ ਅਮਰੀਕ ਸਿੰਘ ਗਿੱਲ , ਅਖੰਡ ਕੀਰਤਨੀ ਜਥਾ ਯੂ,ਕੇ ਭਾਈ ਬਲਬੀਰ ਸਿੰਘ ਜਥੇਦਾਰ ,ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ , ਯੂਨਾਈਟਿਡ ਖਾਲਸਾ ਦਲ ਯੂ.ਕੇ. ਭਾਈ ਨਿਰਮਲ ਸਿੰਘ ਸੰਧੂ , ਬ੍ਰਿਟਿਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ ,ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ , ਸ਼੍ਰੋਮਣੀ ਅਕਾਲੀ ਦਲ ਯੂ,ਕੇ ਭਾਈ ਗੁਰਦੇਵ ਸਿੰਘ ਚੌਹਾਨ ,ਦਲ ਖਾਲਸਾ ਯੂ.ਕੇ. ਭਾਈ ਮਨਮੋਹਣ ਸਿੰਘ ਖਾਲਸਾ, ਇੰਟਰਨੈਸ਼ਨਲ ਪੰਥਕ ਦਲ ਭਾਈ ਰਘਵੀਰ ਸਿੰਘ ,ਇੰਟਰਨੈਸ਼ਨਲ ਖਾਲਸਾ ਆਰਗੇਨਾਈਜ਼ੇਸਂਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਭਾਈ ਮਹਿੰਦਰ ਸਿੰਘ ਰਠੌਰ ਵਲੋਂ ਸਮੂਹ ਜਗਤ ਨੂੰ ਅਪੀਲ ਕੀਤੀ ਗਈ ਕਿ ਜੇਹਲਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕਰਵਾਉਣ ਹਿਤ ਯੋਗ ਉਪਰਾਲੇ ਕੀਤੇ ਜਾਣ। ਸਿੱਖ ਜਗਤ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਸਥਾਨਕ ਗੁਰਦਵਾਰਿਆਂ ਵਿੱਚ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਸਿਹਤਯਾਬੀ ਅਤੇ ਉਹਨਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਏ ਮੋਰਚੇ ਦੀ ਸਫਲਤਾ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ। ਇਸ ਮਸਲੇ ਤੇ ਪੰਜਾਬ ਸਰਕਾਰ ਕੇਂਦਰ ਨੂੰ ਪੱਤਰ ਲਿਖ ਕੇ ਖਾਨਾ ਪੂਰਤੀ ਕਰਨ ਦੀ ਬਜਾਏ ਸਾਰਥਕ ਰੋਲ ਅਦਾ ਕਰਦੀ ਹੋਈ ਜੇਹਲਾਂ ਵਿੱਚ ਬੰਦ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,