February 29, 2016 | By ਸਿੱਖ ਸਿਆਸਤ ਬਿਊਰੋ
ਨਿਊਯਾਰਕ ( 29 ਫਰਵਰੀ, 2016): ਅਮਰੀਕੀ ਸੰਸਦ ਮੈਂਬਰਾਂ ਨੇ ਹੁਣੇ ਹੀ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਭਾਰਤ ਵਿੱਚ ਵੱਸ ਰਹੀਆਂ ਘੱਟ ਗਿਣਤੀਆਂ ਨਾਲ ਹੋ ਰਹੇ ਦੁਰਵਿਹਾਰ ਸਬੰਧੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਭਾਰਤੀ ਪ੍ਰਧਾਨ ਮੰਤਰੀ ਨੂੰ 25 ਫਰਵਰੀ ਨੂੰ ਲਿਖੇ ਪੱਤਰ ਵਿੱਚ ਅਮਰੀਕੀ ਸੰਸਦ ਮੈਂਬਰਾਂ ਨੇ ਸਿੱਖ ਧਰਮ ਸਬੰਧੀ ਧਿਆਨ ਦੁਆਉਦੇ ਹੋਏ ਭਾਰਤ ਵਿੱਚ ਸਿੱਖ ਧਰਮ ਦੇ ਵੱਖਰੀ ਹੋਂਦ ਤੋਂ ਮੁਨਕਰ ਹੋਣ ਦਾ ਮਾਮਲਾ ਉਠਾਇਆ ਹੈ।
ਅਮਰੀਕੀ ਕਾਨੂੰਨ ਘਾੜਿਆਂ ਨੇ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਅਸੀ ਸਿੱਖ ਧਰਮ ਨੂੰ ਇੱਕ ਵੱਖਰੇ ਧਰਮ ਵਜੋਂ ਮਾਨਤਾ ਨਾ ਦੇਣ ਦੇ ਮਾਮਲੇ ‘ਤੇ ਅਸੀਂ ਖਾਸ ਤੌਰ ‘ਤੇ ਤੁਹਾਡਾ ਧਿਆਨ ਦਿਵਾਉਣਾ ਚਾਹੁੰਦੇ ਹਾਂ।
ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
US Congressmen raise Beadbi and Behbal Kalan firing in letter to Narendra Modi
ਅਮਰੀਕੀ ਕਾਨੂੰਨ ਘਾੜਿਆਂ ਨੇ ਪਿਛਲੇ ਦਿਨੀ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਪੰਜਾਬ ਪੁਲਿਸ ਵੱਲੋਂ ਲੰਘੀ 14 ਅਕਤੂਬਰ ਨੂੰ ਬਹਿਬਲ ਕਲਾਂ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤੇ ਦੋ ਸਿੱਖਾਂ ਦਾ ਮਾਮਲਾ ਵਿੱਚ ਉਠਾਇਆ।
ਪੱਤਰ ਵਿੱਚ ਕਿਹਾ ਗਿਆ ਕਿ “ਸਿੱਖ ਕੌਮ ਨੂੰ ਉਨ੍ਹਾਂ ਦੀ ਧਾਰਮਿਕ ਜ਼ਿੰਦਗੀ ਜਿਉਣ ਅਤੇ ਸਿੱਖ ਧਰਮ ਨੂੰ ਮੰਨਣ ਤੋਂ ਰੋਕਣ ਲਈ ਡਰਾਇਆ ਧਮਕਾਇਆ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਗਟਾ ਰਹੇ ਦੋ ਸਿੱਖਾਂ ਨੂੰ ਪੁਲਿਸ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਦਕਿ ਕਈ ਹੋਰ ਜ਼ਖਮੀ ਹੋ ਗਏ।
Related Topics: Behbal Kalan Goli Kand, Incidents Beadbi of Guru Granth Sahib, Indian Satae, Narendra Modi, Sikh News India, Sikh News USA