March 22, 2011 | By ਸਿੱਖ ਸਿਆਸਤ ਬਿਊਰੋ
ਨਿਊਯਾਰਕ (22 ਮਾਰਚ, 2011): ਨਵੰਬਰ 1984 ਵਿਚ ਸਿੱਖਾਂ ‘ਤੇ ਹੋਏ ਹਮਲਿਆਂ ਦੇ ਸਬੰਧ ਵਿਚ ਅਮਰੀਕੀ ਅਦਾਲਤ ਨੇ ਕਾਂਗਰਸ ਨੂੰ ਇਕ ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਸੰਮਨ ਭੇਜਿਆ ਹੈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਦਾਲਤ ਨੇ ਇਹ ਸੰਮਨ ਮਨੁੱਖੀ ਅਧਿਕਾਰਾਂ ਬਾਰੇ ਅਮਰੀਕਾ ਸਥਿਤ ਸਿੱਖ ਸੰਸਥਾ ‘ਸਿੱਖਸ ਫਾਰ ਜਸਟਿਸ’ ਦੀ ਪਟੀਸ਼ਨ ‘ਤੇ ਜਾਰੀ ਕੀਤਾ। ਇਸ ਬਾਰੇ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਦੱਸਿਆ ਕਿ ਜੇਕਰ ਕਾਂਗਰਸ ਪਾਰਟੀ ਅਮਰੀਕੀ ਅਦਾਲਤ ਵਿਚ ਇਕ ਅਪ੍ਰੈਲ 2011 ਤੱਕ ਸਿੱਖ ਨਸਲਕੁਸ਼ੀ ਦੇ ਮਾਮਲੇ ‘ਤੇ ਆਪਣਾ ਜਵਾਬ ਦਾਖ਼ਲ ਨਹੀਂ ਕਰਦੀ ਤਾਂ ਸਿੱਖਸ ਫਾਰ ਜਸਟਿਸ ਕਾਂਗਰਸ ਆਈ ਖਿਲਾਫ਼ ਮੁਕੱਦਮਾ ਦਾਇਰ ਕਰੇਗੀ। ਕਾਂਗਰਸ ‘ਤੇ ਇਹ ਮੁਕੱਦਮਾ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਕੀਤਾ ਜਾਵੇਗਾ।
Related Topics: Sikhs For Justice (SFJ), ਸਿੱਖ ਨਸਲਕੁਸ਼ੀ 1984 (Sikh Genocide 1984)