Site icon Sikh Siyasat News

ਅਜ਼ਾਦੀ ਦੀ ਲੜਾਈ ‘ਚ ਕਸ਼ਮੀਰੀਆਂ ਦੀ ਹਮਾਇਤ ਜਾਰੀ ਰੱਖਾਂਗੇ: ਪਾਕਿ ਫੌਜ ਮੁਖੀ ਜਨਰਲ ਬਾਜਵਾ

ਇਸਲਾਮਾਬਾਦ: ਪਾਕਿਸਤਾਨ ਦੀ ਜ਼ਮੀਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਐਤਵਾਰ ਨੂੰ ਕੰਟਰੋਲ ਰੇਖਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਸਿਆਸੀ ਸੰਘਰਸ਼ ਦੀ ਹਮਾਇਤ ਜਾਰੀ ਰੱਖੇਗਾ। ਹਾਜੀ ਪੀਰ ਸੈਕਟਰ ਦੇ ਇਲਾਕਿਆਂ ਦੇ ਦੌਰੇ ਮੌਕੇ ਬਾਜਵਾ ਨੇ ਭਾਰਤੀ ਫੌਜੀਆਂ ਵੱਲੋਂ ਗੋਲੀਬੰਦੀ ਦੀ ਉਲੰਘਣਾ ਅਤੇ ਕਿਸੇ ਹਮਲੇ ਦਾ ਸਾਹਮਣਾ ਕਰਨ ਲਈ ਫੌਜ ਦੀ ਤਿਆਰੀ ਦੀ ਸਥਿਤੀ ਬਾਰੇ ਫੌਜੀ ਅਫਸਰਾਂ ਨਾਲ ਗੱਲ ਕੀਤੀ।

ਪਾਕਿਸਤਾਨ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ

ਫੌਜੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਉਨ੍ਹਾਂ ਕਿਹਾ ਕਿ “ਅਸੀਂ ਕਸ਼ਮੀਰੀਆਂ ਦੇ ਸਵੈ ਫੈਸਲਾ ਲੈਣ ਦੇ ਅਧਿਕਾਰ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਪ੍ਰਾਪਤੀ ਲਈ ਸਿਆਸੀ ਸੰਘਰਸ਼ ਦੇ ਨਾਲ ਖੜ੍ਹੇ ਰਹਾਂਗੇ।” ਬਾਜਵਾ ਨੇ ਕਿਹਾ ਕਿ ਭਾਰਤ ਕਸ਼ਮੀਰ ਵਿੱਚ ਰਾਜਕੀ ਅਤਿਵਾਦ ਫੈਲਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨਾ ਸਿਰਫ਼ ਕਸ਼ਮੀਰ ਵਿੱਚ ਲੋਕਾਂ ਖ਼ਿਲਾਫ਼ ਹੱਲੇ ਵਿੱਚ ਸ਼ਾਮਲ ਹੈ, ਸਗੋਂ ਉਹ ਕੰਟਰੋਲ ਰੇਖਾ ਦੇ ਪਾਕਿਸਤਾਨ ਵਾਲੇ ਪਾਸੇ ਰਹਿ ਰਹੇ ਲੋਕਾਂ ਦਾ ਵੀ ਵਿਰੋਧੀ ਹੈ। ਹਾਲਾਂਕਿ ਭਾਰਤ ਵਾਰ ਵਾਰ ਰੱਦ ਕਰਦਾ ਆ ਰਿਹਾ ਹੈ ਕਿ ਕਸ਼ਮੀਰ ‘ਚ ਕੋਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।

ਸਬੰਧਤ ਖ਼ਬਰ:

ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਸ ਨੇ ਭਾਰਤੀ ਫੌਜ ਦੀ ਕਾਰਵਾਈ ਨੂੰ ਦੱਸਿਆ’ਜ਼ਾਲਮਾਨਾ ਅਤੇ ਬੁਜ਼ਦਿਲੀ ਵਾਲੀ’ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version