ਵਿਦੇਸ਼ » ਸਿੱਖ ਖਬਰਾਂ

ਵਿਸਾਖੀ ‘ਤੇ ਪੰਜਾ ਸਾਹਿਬ ਜਾਣ ਦੇ ਚਾਹਵਾਨ ਪਾਸਪੋਰਟ 30 ਦਸੰਬਰ ਤੱਕ ਜਮ੍ਹਾਂ ਕਰਵਾਉੇਣ: ਸ਼੍ਰੋਮਣੀ ਕਮੇਟੀ

December 18, 2016 | By

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ)

ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ)

ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਸ਼ਰਧਾਲੂ ਅਪ੍ਰੈਲ 2017 ਨੂੰ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ 30 ਦਸੰਬਰ 2016 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ‘ਤੇ ਸੰਪਰਕ ਕਰ ਸਕਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,