Site icon Sikh Siyasat News

ਅਕਾਲ ਤਖ਼ਤ ਸਾਹਿਬ ਦੇ ਨੇੜੇ ਸ਼ਹੀਦ ਗੈਲਰੀ ਦਾ ਕੰਮ 6 ਜੁਲਾਈ ਤੋਂ ਹੋਏਗਾ ਸ਼ੁਰੂ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ ‘ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।

ਗੁਰਦੁਆਰਾ ਯਾਦਗਾਰ ਸ਼ਹੀਦਾਂ (ਫਾਈਲ ਫੋਟੋ)

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜੂਨ 1984 ਦੇ ਹੋਰ ਸ਼ਹੀਦਾਂ ਦੀ ਯਾਦ ‘ਚ ਬਣੇ ਗੁਰਦੁਆਰਾ ਯਾਦਗਾਰ ਸ਼ਹੀਦ ਦੇ ਤਹਿਖਾਨੇ ‘ਚ ਬਣੀ ਗੈਲਰੀ ਵਿਚ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।

ਦਮਦਮੀ ਟਸਕਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਹਾਲ ਹੀ ਵਿਚ ਦਿੱਤੇ ਯਾਤ-ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸ਼ਹੀਦ ਗੈਲਰੀ ਦਾ ਮਤਾ ਪਾਸ ਕੀਤਾ ਸੀ। ਦਲ ਖ਼ਾਲਸਾ ਸਣੇ ਹੋਰ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਵਲੋਂ ਇਸ ਕਦਮ ਦਾ ਸਵਾਗਤ ਕੀਤਾ ਗਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Work on Shaheed Gallery near Akal Takht Sahib to begin on 6 July …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version