ਸਿਆਸੀ ਖਬਰਾਂ » ਸਿੱਖ ਖਬਰਾਂ

ਧਾਰਮਿਕ ਅਜ਼ਾਦੀ ਦੇ ਸਬੰਧ ‘ਚ ਕੇਂਦਰ ਨੂੰ ਕਈ ਪੱਤਰ ਲਿਖੇ ਪਰ ਗੰਭੀਰਤਾ ਨਹੀਂ ਦਿਖਾਈ ਗਈ: ਸ਼੍ਰੋਮਣੀ ਕਮੇਟੀ

September 14, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਕਿ ਕਰਨਾਟਕ ਸਰਕਾਰ ਵੱਲੋਂ ਕਿਰਪਾਨ ‘ਤੇ ਲਾਈ ਗਈ ਰੋਕ ਨੂੰ ਹਟਾਉਣ ਲਈ ਤੁਰੰਤ ਯੋਗ ਕਾਰਵਾਈ ਕਰਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ‘ਤੇ ਲਗਾਈ ਗਈ ਪਾਬੰਦੀ ਦੀ ਨਿੰਦਾ ਕਰਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਵਿੱਚ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ।

ਪਟਿਆਲਾ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ

ਪਟਿਆਲਾ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੰਜੀਦਗੀ ਨਾਲ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਜਲਦ ਹੀ ਸ਼੍ਰੋਮਣੀ ਕਮੇਟੀ ਇਸ ਮਸਲੇ ਸਬੰਧੀ ਕਰਨਾਟਕ ਸਰਕਾਰ ਨਾਲ ਗੱਲਬਾਤ ਕਰੇਗੀ।

ਪ੍ਰੋ. ਬਡੂੰਗਰ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਦੇ ਮਾਮਲਿਆਂ ਵਿੱਚ ਉਹ ਕੇਂਦਰ ਸਰਕਾਰ ਨੂੰ ਕਈ ਪੱਤਰ ਲਿਖ ਚੁੱਕੇ ਹਨ ਪ੍ਰੰਤੂ ਸਰਕਾਰ ਨੇ ਅਜੇ ਤੱਕ ਗੰਭੀਰਤਾ ਨਹੀਂ ਦਿਖਾਈ।

ਸਬੰਧਤ ਖ਼ਬਰ:

ਸ੍ਰੀ ਅਕਾਲ ਤਖਤ ਸਾਹਬਿ ‘ਤੇ ਪੁੱਜਦੇ ਮਸਲਿਆਂ ਦੇ ਹੱਲ ਲਈ ਬਣੀ ਕਮੇਟੀ ਦੀ ਮੀਟਿੰਗ ਅੱਜ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,