ਵਿਦੇਸ਼

ਯੂਨੀਵਰਸਿਟੀ ਆਫ ਐਲਬਰਟਾ ‘ਚ ਨਸਲਵਾਦੀ ਪੋਸਟਰ ਲਾਏ ਗਏ; ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਕੀਤੀ ਨਿੰਦਾ

By ਸਿੱਖ ਸਿਆਸਤ ਬਿਊਰੋ

September 21, 2016

ਟੋਰਾਂਟੋ: ਕੈਨੇਡਾ ਦੀਆਂ ਸਭ ਤੋਂ ਵੱਡੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਵਿੱਚ ਸਿੱਖਾਂ ਪ੍ਰਤੀ ਨਸਲੀ ਵਿਤਕਰੇ ਵਾਲੇ ਪੋਸਟਰ ਲਾਏ ਗਏ। ਇਨ੍ਹਾਂ ਪੋਸਟਰਾਂ ਵਿੱਚ ਦਸਤਾਰ ਵਾਲੇ ਬੰਦੇ ਦੀ ਫੋਟੋ ਲਾ ਕੇ ਸਿੱਖਾਂ ਨੂੰ ਉਨ੍ਹਾਂ ਦੇ ‘ਆਪਣੇ’ ਵਤਨ ਵਾਪਸ ਜਾਣ ਲਈ ਕਿਹਾ ਗਿਆ ਹੈ।

ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਅਜਿਹਾ ਪੋਸਟਰ ਲਾਏ ਜਾਣ ਦੀ ਨਿਖੇਧੀ ਕੀਤੀ ਹੈ। ਡਬਲਿਊਐਸਓ (WSO) ਦੇ ਪ੍ਰਧਾਨ ਮੁਖਬੀਰ ਸਿੰਘ ਨੇ ਕਿਹਾ ਕਿ ਦੋ ਸਾਲ ਪਹਿਲਾਂ ਓਂਟਾਰੀਓ ਵਿੱਚ ਵੀ ਅਜਿਹੇ ਪੋਸਟਰ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਵਿਚਾਰਾਂ ਨੂੰ ਉਭਾਰਨ ਦਾ ਯਤਨ ਹੈ, ਜਿਨ੍ਹਾਂ ਨੂੰ ਕੈਨੇਡਾ ਵਿੱਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਨੇਡਾ ਦਾ ਅਨਿੱਖੜਵਾਂ ਅੰਗ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: WSO Condemns Racist Posters at University of Alberta Targeting Sikhs …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: