Site icon Sikh Siyasat News

ਦਲ ਬਦਲਣ ਦਾ ਮੌਸਮ: ਯਾਮਿਨੀ ਗੋਮਰ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਫ਼ੈਸਲਾ

ਜਲੰਧਰ: ਆਮ ਆਦਮੀ ਪਾਰਟੀ (ਆਪ) ਦੀ ਸਾਬਕਾ ਪੀਏਸੀ ਮੈਂਬਰ ਯਾਮਿਨੀ ਗੋਮਰ ਨੇ ਹੁਣ ਕਾਂਗਰਸ ਦਾ ਹੱਥ ਫੜ ਲਿਆ ਹੈ। ਅੱਜ 25 ਦਸੰਬਰ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਦੇ ਕਿਸੇ ਵੱਡੇ ਆਗੂ ਦੀ ਮੌਜੂਦਗੀ ’ਚ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ। ਯਾਮਿਨੀ ਨੇ ਬੀਤੀ 12 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਜਲੰਧਰ ਵਿਖੇ ਮੀਡੀਆ ਨਾਲ ਗੱਲ ਕਰਦੀ ਹੋਈ ਯਾਮਿਨੀ ਗੋਮਰ (ਫਾਈਲ ਫੋਟੋ)

ਕਾਂਗਰਸ ਵਿੱਚ ਸ਼ਾਮਲ ਹੋਣ ਸਬੰਧੀ ਜਦੋਂ ਯਾਮਿਨੀ ਗੋਮਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਕਾਂਗਰਸ ਵਿੱਚ ਜਾਣ ਦਾ ਮਨ ਬਣਾ ਲਿਆ ਹੈ। ਯਾਮਿਨੀ ਗੋਮਰ ਨੇ ‘ਆਪ’ ਦੀ ਟਿਕਟ ’ਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਹਲਕੇ ਤੋਂ ਚੋਣ ਲੜੀ ਸੀ ਅਤੇ 2.13 ਲੱਖ ਵੋਟਾਂ ਹਾਸਲ ਕੀਤੀਆਂ ਸਨ। ਉਹ ਪਾਰਟੀ ਦੀ ਪੀਏਸੀ ਬੋਰਡ ਦੀ ਮੈਂਬਰ ਤੋਂ ਇਲਾਵਾ ਪੰਜਾਬ ਚੋਣਾਂ ਲਈ ਪ੍ਰਚਾਰ ਕਮੇਟੀ ਦੀ ਮੈਂਬਰ ਵੀ ਸੀ। ਉਨ੍ਹਾਂ ਨਾਲ ਹੀ ਪਾਰਟੀ ਛੱਡਣ ਵਾਲੇ ‘ਆਪ’ ਦੇ ਸੰਸਥਾਪਕ ਮੈਂਬਰ ਐਲ.ਕੇ. ਨਈਅਰ ਵੀ ਕਾਂਗਰਸ ਵਿੱਚ ਸ਼ਾਮਲ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version