Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
YouTube Suspends SGPC’s Official Gurbani Kirtan Channel for One Week

ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ ਤੇ ਹਫਤੇ ਲਈ ਰੋਕ ਲਗਾਈ

ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ ਤੇ ਹਫਤੇ ਲਈ ਰੋਕ ਲਗਾਈ

ਅੰਮ੍ਰਿਤਸਰ – ਬੀਤੇ ਦਿਨੀਂ ਯੂਟਿਊਬ ਨੇ 19 ਨਵੰਬਰ 2025 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ “SGPC, Sri Amritsar” (@sgpcsriamritsar) ਤੇ ਇੱਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਰੋਜ਼ਾਨਾ ਰਹਿਰਾਸ ਸਾਹਿਬ ਦੀ ਲਾਈਵ ਪ੍ਰਸਾਰਣ ਦੌਰਾਨ ਕੀਤੀ ਗਈ ਹੈ।

SGPC-Logo
( ਐਸ. ਜੀ. ਪੀ. ਸੀ )      

ਜਾਣਕਾਰੀ ਅਨੁਸਾਰ, ਇਹ ਰੋਕ 31 ਅਕਤੂਬਰ 2025 ਨੂੰ ਵੀਡਿਓ ਜਾਰੀ ਕਰਨ ਦੌਰਾਨ ਲਾਈ ਗਈ ਹੈ, ਜਿਸ ਵਿੱਚ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰਦੁਆਰਾ ਗੁਰੂਸਰ ਸਾਹਿਬ ਹੰਡਿਆਇਆਂ ਵਿਖੇ ਅੰਮ੍ਰਿਤ ਵੇਲੇ ਦੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਜੂਨ 1984 ਵਿਚ ਫੌਜੀ ਹਮਲਾ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 31 ਅਕਤੂਬਰ ਨੂੰ ਸੋਧਾ ਲਾਉਣ ਦੀ ਘਟਨਾ ਦੇ ਪਿਛੋਕੜ, ਪ੍ਰਭਾਵ ਤੇ ਕਾਰਨਾਂ ਬਾਰੇ ਜ਼ਿਕਰ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਇਹ ਸਿੱਖ ਇਤਿਹਾਸ ਦਾ ਹਿੱਸਾ ਹੈ। ਪਰ ਯੂਟਿਊਬ ਨੇ ਆਪਣੇ ਨੀਤੀ-ਨਿਯਮਾਂ ਦੇ ਤਹਿਤ ਇਸ ’ਤੇ ਕਾਰਵਾਈ ਕੀਤੀ ਹੈ। ਸ਼੍ਰੋ.ਗੁ.ਪ੍ਰ. ਕਮੇਟੀ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਯੂਟਿਊਬ ਨਾਲ ਸੰਪਰਕ ਵਿਚ ਹੈ ਅਤੇ ਆਪਣੀ ਸਥਿਤੀ ਨੂੰ ਪੇਸ਼ ਕਰ ਰਹੀ ਹੈ।

YouTube Suspends SGPC’s Official Gurbani Kirtan Channel for One Week
         ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਵਾਲੇ ਚੈਨਲ ਤੇ ਹਫਤੇ ਲਈ ਰੋਕ ਲਗਾਈ

ਇਸ ਦਰਮਿਆਨ ਸ਼੍ਰੋ.ਗੁ.ਪ੍ਰ. ਕਮੇਟੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੇ ਸੁਲਝਣ ਤੱਕ ਰੋਜ਼ਾਨਾ ਗੁਰਬਾਣੀ ਕੀਰਤਨ ਦੀ ਲਾਈਵ ਪ੍ਰਸਾਰਣ ਲਈ ਉਸਦੇ ਦੂਜੇ ਅਧਿਕਾਰਕ ਚੈਨਲ “Shiromani Gurdwara Parbandhak Committee” (@officialsgpc) ਨਾਲ ਜੁੜਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: