Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖਤ ਸਾਹਿਬ ਦਾ ਜੱਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਵਿਅਕਤੀ ਨੂੰ ਬਣਾਇਆ ਜਾਵੇ: ਸਿੱਖ ਜੱਥੇਬੰਦੀਆਂ

ਅਕਾਲ ਤਖਤ ਸਾਹਿਬ ਦਾ ਜੱਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਵਿਅਕਤੀ ਨੂੰ ਬਣਾਇਆ ਜਾਵੇ: ਸਿੱਖ ਜੱਥੇਬੰਦੀਆਂ

ਅੰਮ੍ਰਿਤਸਰ (31 ਮਈ 2014):  ਅੱਜ ਸਿੱਖ ਜੱਥੇਬੰਦੀਆਂ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਕੰਨਟੇਨਰਾਂ ਰਾਂਹੀ ਬਾਹਰਲੇ ਮੁਲਕਾਂ ਨੂੰ ਭੇਜਣ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗੁਰਚਰਨ ਸਿੰਘ ਨੂੰ ਦੋਸ਼ੀ ਠਹਿਰਾਉਦਿਆਂ ਕਿਹਾ ਕਿ ਮੌਜੂਦਾ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਤਖਤ ਸਾਹਿਬ ਦੇ ਜੱਥੇਦਾਰ ਵਕਾਰੀ ਰੁੱਤਬੇ ਨੂੰ ਢਾਹ ਲਾਈ ਹੈ।

ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਅਕਾਲ ਤਖ਼ਤ ਦੇ ‘ਜਥੇਦਾਰ’ ਦੀ ਨਿਯੁਕਤੀ ਸਰਬੱਤ ਖ਼ਾਲਸਾ ਰਾਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਕਿਸੇ ਵਿਅਕਤੀ ਨੂੰ ਬਣਾਇਆ ਜਾਵੇ।

ਅੱਜ ਆਲ ਇੰਡੀਆ ਸਿੱਖ ਕਾਨਫ਼ਰੰਸ ਦੇ ਮੁਖੀ ਸ. ਗੁਰਚਰਨ ਸਿੰਘ ਬੱਬਰ ਦੀ ਅਗਵਾਈ ਹੇਠ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰ ਕੇ, ਕੰਨਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਵਿਦੇਸ਼ ਭੇਜਣ ਲਈ ਕੀਤੀ ਗਈ ਅਵੱਗਿਆ ਲਈ ਅਕਾਲ ਤਖ਼ਤ ਦੇ ‘ਜਥੇਦਾਰ’ ਨੂੰ ਜ਼ਿੰਮੇਵਾਰ ਠਹਿਰਾਉਦਿਆਂ ਜੋਦੜੀ ਕੀਤੀ

ਅੱਜ ਸ. ਬੱਬਰ ਅਪਣੇ ਕੁੱਝ ਸਾਥੀਆਂ ਸਮੇਤ ਕਰੀਬ ਡੇਢ ਵਜੇ ਅਕਾਲ ਤਖ਼ਤ ਸਾਹਿਬ ਸਾਹਮਣੇ ਬੈਠ ਗਏ। ਵੇਖਦਿਆਂ ਹੀ ਵੇਖਦਿਆਂ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਤੋਂ ਇਲਾਵਾ ਸਿੱਖ ਸੂਟਡੈਂਟਸ ਫ਼ੈਡਰੇਸ਼ਨ ਦੇ ਕਾਰਕੁਨਾਂ ਨੇ ਭਾਰੀ ਗਿਣਤੀ ਵਿਚ ਇਕੱਠੇ ਹੋ ਕੇ ਬੱਬਰ ਨੂੰ ਘੇਰਾ ਪਾ ਲਿਆ।

ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਏ. ਸੀ. ਪੀ. ਸ. ਮਨਮਿੰਦਰ ਸਿੰਘ ਖ਼ੁਦ ਮੌਕੇ ‘ਤੇ ਮੌਜੂਦ ਰਹੇ ਜਦਕਿ ਸ਼੍ਰੋਮਣੀ ਕਮਟੀ ਵਲੋਂ ਮੀਤ ਸਕੱਤਰ ਸ. ਬਿਜੈ ਸਿੰਘ ਬਾਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਮੇਟੀ ਮੁਲਾਜ਼ਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਮੌਜੂਦ ਰਹੇ।

ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ (ਹਰਿਆਣਾ) ਦੇ ਮੁਖੀ ਭਾਈ ਸੁਖਵਿੰਦਰ ਸਿੰਘ, ਦਮਦਮੀ ਟਕਸਾਲ ਅਜਨਾਲਾ ਦੇ ਮੁੱਖ ਪ੍ਰਬੰਧਕ  ਭਾਈ ਅਮਰੀਕ ਸਿੰਘ , ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ ) ਦੇ ਮੀਤ ਪ੍ਰਧਾਨ ਸ. ਬਲਦੇਵ ਸਿੰਘ ਸਿਰਸਾ ਤੇ ਹੋਰ ਬਹੁਤ ਸਾਰੇ ਸਿੰਘ ਵੀ ਪੁੱਜ ਗਏ।

ਸਵਾ ਦੋ ਵਜੇ ਭਾਈ ਅਮਰੀਕ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਦੇ ਵਿਰੁਧ ਕੋਈ ਅਰਦਾਸ ਨਹੀਂ ਕੀਤੀ ਸਗੋਂ ਪੰਥਕ ਮਰਿਆਦਾ ਅਨੁਸਾਰ ਗੁਰੂ ਸਾਹਿਬ ਅੱਗੇ ਜੋਦੜੀ ਕੀਤੀ ਗਈ ਕਿ ਸਿੱਖ ਪੰਥ ਨੂੰ ਅਕਾਲੀ ਫੂਲਾ ਸਿੰਘ ਵਰਗਾ ਨਿਰਪੱਖ ਜਥੇਦਾਰ ਦਿਤਾ ਜਾਵੇ ਜਿਹੜਾ ਮੌਕੇ ਨੂੰ ਹਾਕਮ ਨੂੰ ਵੀ ਗ਼ਲਤੀ ਕਰਨ ‘ਤੇ ਤਲਬ ਕਰਨ ਦੀ ਸਮੱਰਥਾ ਰਖਦਾ ਹੋਵੇ।

ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋ ਮੰਗ ਕਰਦੇ ਆ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ‘ਜਥੇਦਾਰ’ ਦੀ ਨਿਯੁਕਤੀ ਪੁਰਾਤਨ ਮਰਿਆਦਾ ਅਨੁਸਾਰ ਸਰਬੱਤ ਖ਼ਾਲਸਾ ਬੁਲਾ ਕੇ ਕੀਤੀ ਜਾਵੇ ਅਤੇ ਸਿੱਖ ਪੰਥ ਦੇ ਸਮੁੱਚੇ ਢਾਂਚੇ ਦਾ ਪੁਨਰਗਠਨ ਕੀਤਾ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਗੁਰਚਰਨ ਸਿੰਘ ਬੱਬਰ ਨੇ ਕਿਹਾ ਕਿ ਕੰਟੇਨਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜਣਾ ਪੂਰੀ ਤਰ੍ਹਾਂ ਮਰਿਆਦਾ ਤੇ ਪਰੰਪਰਾ ਦੇ ਉਲਟ ਹੈ ਅਤੇ ਗਿਆਨੀ ਗੁਰਬਚਨ ਸਿੰਘ ਨੇ ਅਜਿਹੀ ਆਗਿਆ ਦੇ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ, ਇਸ ਲਈ ਉਹ ਮੰਗ ਕਰਦੇ ਹਨ ਕਿ ਗਿਆਨੀ ਗੁਰਬਚਨ ਸਿੰਘ ਨੂੰ ਬਿਨਾਂ ਕਿਸੇ ਦੇਰੀ ਦੇ ਅਹੁਦੇ ਤੋ ਲਾਂਭੇ ਕੀਤਾ ਜਾਵੇ।

 ਦੂਜੇ ਪਾਸੇ ਇਸ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੰਟੇਨਰਾਂ ਰਾਹੀਂ ਸਰੂਪ ਭੇਜਣ ਦਾ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਵਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅੱਗੇ ਤੋਂ ਕੰਟੇਨਰਾਂ ਰਾਹੀਂ ਸਰੂਪ ਭੇਜਣ ‘ਤੇ ਰੋਕ ਲਗਾ ਦਿਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: