Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਸਮੇਂ ਪੁਲਿਸ ਤੇ ਟਾਸਕ ਫੋਰਸ ਦੀ ਦੁਰਵਰਤੋਂ ਸਿੱਖੀ ਅਸੂਲਾਂ ਦੇ ਉਲਟ:ਮਾਨ

ਅਕਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਸਮੇਂ ਪੁਲਿਸ ਤੇ ਟਾਸਕ ਫੋਰਸ ਦੀ ਦੁਰਵਰਤੋਂ ਸਿੱਖੀ ਅਸੂਲਾਂ ਦੇ ਉਲਟ:ਮਾਨ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਬੀਤੇ ਦਿਨੀਂ ਕਾਰਜਕਾਰੀ ਜਥੇਦਾਰ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਬਾਦਲ ਹਕੂਮਤ ਵਲੋਂ ਭਾਰੀ ਪੁਲਿਸ ਫੋਰਸ ਅਤੇ ਟਾਸਕ ਫੋਰਸ ਲਾਉਣਾ ਸਿੱਖ ਧਰਮ ਦੇ ਅਸੂਲਾਂ ਅਤੇ ਨਿਯਮਾਂ ਦੀ ਤੌਹੀਨ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਅਜਿਹੀਆਂ ਕਾਰਵਾਈਆਂ ਦੀ ਨਿਖੇਧੀ ਕਰਦੇ ਹੋਏ ਸ. ਮਾਨ ਨੇ ਕਿਹਾ ਬਰਗਾੜੀ ਵਿਖੇ ਸ਼ਹੀਦ ਭਾਈ ਗੁਰਜੀਤ ਸਿੰਘ, ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਕਤਲ ਕਰਨ ਵਾਲੀ ਪੁਲਿਸ ਅਧਿਕਾਰੀਆਂ ਨੂੰ ਅੱਜ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ, ਭਾਈ ਜਗਜੀਤ ਸਿੰਘ ਜੰਮੂ-ਕਸ਼ਮੀਰ ਦੇ ਕਾਤਲਾਂ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ।

ਸ. ਮਾਨ ਨੇ ਕਿਹਾ ਬੀਤੇ ਦਿਨੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਉੱਤੇ ਕਾਤਲਾਨਾ ਹਮਲਾ ਹੋਇਆ, ਜਿਸ ਵਿਚ ਉਹ ਤਾਂ ਕਿਸੇ ਤਰੀਕੇ ਬਚ ਗਏ ਲੇਕਿਨ ਉਹਨਾਂ ਦੇ ਇਕ ਸਾਥੀ ਅਤੇ ਪ੍ਰਚਾਰਕ ਦੀ ਮੌਤ ਹੋ ਗਈ। ਇਹ ਸਾਰੇ ਅਮਲ ਸਾਬਤ ਕਰਦੇ ਹਨ ਕਿ ਪੰਜਾਬ ਦੀ ਬਾਦਲ-ਭਾਜਪਾ ਹਕੂਮਤ ਦਾ ਇਥੋਂ ਦੀ ਪੁਲਿਸ, ਅਪਰਾਧੀਆਂ, ਗ਼ੈਰ-ਕਾਨੂੰਨੀ ਕੰਮਾਂ ਵਿਚ ਸ਼ਾਮਿਲ ਗੈਂਗਾਂ ਉੱਤੇ ਕੋਈ ਵੀ ਕੰਟਰੋਲ ਨਹੀਂ ਰਿਹਾ ਅਤੇ ਕਾਨੂੰਨੀ ਵਿਵਸਥਾ ਬਿਲਕੁਲ ਫੇਲ੍ਹ ਹੋ ਚੁਕੀ ਹੈ।

ਸ. ਮਾਨ ਨੇ ਕਿਹਾ ਪੰਜਾਬ ਦੇ ਹਾਲਾਤ ਇਸ ਕਦਰ ਵਿਸਫੋਟਕ ਸਥਿਤੀ ਵੱਲ ਵਧ ਰਹੇ ਹਨ ਕਿ ਇਥੇ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਹੁਣ ਸੁਰੱਖਿਅਤ ਨਹੀਂ। ਪੰਜਾਬ ਦੇ ਨੌਜਵਾਨਾਂ ਨੂੰ ਸਿਆਸਤਦਾਨਾਂ, ਸਮਗਲਰਾਂ ਨੇ ਨਸ਼ਿਆਂ ਵੱਲ ਧੱਕ ਦਿੱਤਾ ਹੈ। ਅਜਿਹੇ ਅਨਸਰਾਂ ਨੂੰ ਬਾਦਲ ਪਰਿਵਾਰ ਦੀ ਸਰਪ੍ਰਸਤੀ ਹਾਸਲ ਹੈ। ਅਜਿਹੇ ਮਾਹੌਲ ਵਿਚ ਸਥਾਈ ਤੌਰ ’ਤੇ ਅਮਨ ਅਤੇ ਜਮਹੂਰੀਅਤ ਕਿਵੇਂ ਸੁਰੱਖਿਅਤ ਰਹਿ ਸਕਦੀ ਹੈ?

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ
“ਸੋਵੀਅਤ ਰੂਸ ਦੇ ਲੈਨਿਨ ਅਤੇ ਸਟਾਲਿਨ ਦੇ ਸਮੇਂ ਉਥੋਂ ਦੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੇ ਖਾਣ-ਪੀਣ, ਰਿਹਾਇਸ਼, ਨੌਕਰੀ, ਸਿਹਤ ਅਤੇ ਮੁਫਤ ਸੁਰੱਖਿਆ ਆਦਿ ਦਸਹੂਲਤਾਂ ਹਾਸਲ ਸਨ, ਪਰ ਫਿਰ ਵੀ ਸੋਵੀਅਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: