Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆ ਦਾ ਕਰਨ ਬਾਈਕਾਟ

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆ ਦਾ ਕਰਨ ਬਾਈਕਾਟ

 

ਜਲੰਧਰ (27 ਮਈ 2014): ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਅਪੀਲ ਕਰਦਿਆਂ ਨਸ਼ੇ ਵੇਚਣ ਤੇ ਖਰੀਦਣ ਵਾਲਿਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ। ਉਹ ਅੱਜ ਨਿਰਮਲ ਕੁਟੀਆ, ਸੀਚੇਵਾਲ ‘ਚ ਸੰਤ ਅਵਤਾਰ ਸਿੰਘ ਦੀ 26ਵੀਂ ਬਰਸੀ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਵਾਤਾਵਰਣ ਦੇ ਖੇਤਰ ‘ਚ ਮਜ਼ਬੂਤੀ ਨਾਲ ਮੁਹਿੰਮ ਛੇੜਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਮੌਕੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਮਰਥਨ ਕੀਤਾ।

ਪੰਜਾਬ ਵਿੱਚੋਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਭਰਮਾਰ ,ਇਸ ਵਿੱਚ ਤਬਾਹ ਹੋ ਰਹੇ ਪੰਜਾਬ ਦੇ ਭਵਿੱਖ ਅਤੇ ਇਸ ਨਸ਼ੇ ਦੇ ਕਾਲੇ ਧੰਦੇ ਵਿੱਚ ਸ਼ਾਮਿਲ ਅਕਾਲੀ ਦਲ ਦੇ ਕੁਝ ਮੁਖੀ ਅਗੂਆਂ ਅਤੇ ਮੰਤਰੀਆਂ ਦੀ ਸ਼ਮੂਲੀਅਤ ਕਰਕੇ ਅਕਾਲੀ ਦਲ ਨੂੰ ਦਰ ਕਿਨਾਰ ਕਰਨ ਤੋਂ ਬਾਅਦ ਕੁਝ ਕੂ ਹੋਸ਼ ਵਿੱਚ ਆਈ ਅਕਾਲੀ ਸਰਕਾਰ ਨੇ ਨਸ਼ਿਆਂ ਦੇ ਤਸਕਰਾਂ ਅਤੇ ਇਸ ਵਿੱਚ ਸ਼ਾਮਿਲ ਕੁਝ ਪੁਲਿਸ ਦੇ ਅਫ਼ਸਰਾਂ (ਭਾਵੇਂ ਇਸ ਧੰਦੇ ਦੇ ਸਰਪ੍ਰਸਤ ਕੁਝ ਚੋਟੀ ਦੇ ਸਿਆਸਤਦਾਨਾਂ ਨੂੰ ਬਿਲਕੁਲ ਆਚ ਨਹੀਂ ਆਉਣ ਦਿੱਤੀ)‘ਤੇ ਕਾਰਵਾਈ ਕੀਤੀ ਹੈ ਤਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਂਨੀ ਗੁਰਬਚਨ ਸਿੰਘ ਵੀ ਲੱਗਦਾ ਹੈ ਕਿ ਨੀਦੋਂ ਜਾਗ ਪਏ ਹਨ।

ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਤਬਾਹ ਹੋ ਗਈ ਹੈ। ਪੰਜਾਬ ਨੂੰ ਨਸ਼ਾ- ਮੁਕਤ ਕਰਨਾ ਸਰਕਾਰਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਅਕਾਲੀ ਦਲ ਦੀ ਸਰਪ੍ਰਸਤੀ ਦੀ ਗੱਲ ਨੂੰ ਮੰਨਦਿਆਂ ਕਿਹਾ ਕਿ ਰਾਜ ਵਿੱਚ ਹਾਲਾਤ ਅਜਿਹੇ ਬਣਦੇ ਗਏ ਕਿ ਜਦੋਂ ਪੁਲੀਸ ਕਿਸੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਨੂੰ ਫੜਦੀ ਸੀ ਤਾਂ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਦਾ ਫੋਨ ਚਲਾ ਜਾਂਦਾ ਸੀ, ਜਿਸ ਕਾਰਨ ਪੁਲੀਸ ਉਸ ਨੂੰ ਛੱਡਣ ਲਈ ਮਜਬੂਰ ਹੋ ਜਾਂਦੀ ਸੀ।

ਉਨ੍ਹਾਂ ਕਿਹਾ ਕਿ ਪਿਛਲੇ 5-6 ਸਾਲ ਤੋਂ ਹੀ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਬੜੀ ਤੇਜ਼ੀ ਨਾਲ ਵਧਿਆ। ਸਰਕਾਰਾਂ ਚਾਹੁਣ ਤਾਂ ਬਹੁਤ ਕੁਝ ਕਰ ਸਕਦੀਆਂ ਹਨ। ਮੌਜੂਦਾ ਸਰਕਾਰ ਨੇ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਥੋੜ੍ਹੀ ਜਿਹੀ ਹਿਲਜੁਲ ਕੀਤੀ ਹੈ, ਪਰ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਜਥੇਦਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਦੀ ਕਾਮਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਜਿਵੇਂ ਸੰਤ ਸੀਚੇਵਾਲ ਨੇ ਪਵਿੱਤਰ ਵੇਈਂ ਵਿੱਚੋਂ ਗੰਦਗੀ ਨੂੰ ਸਾਫ ਕੀਤਾ, ਉਸੇ ਤਰ੍ਹਾਂ ਉਹ ਪੰਜਾਬ ‘ਚੋਂ ਨਸ਼ਿਆਂ ਦੀ ਸਫਾਈ ਕਰਨ ‘ਚ ਕਾਮਯਾਬ ਹੋਣਗੇ। ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਗਿਆਨੀ ਗੁਰਬਚਨ ਸਿੰਘ ਨੇ ਬੂਟਾ ਲਾ ਕੇ ਕੀਤਾ।

ਜ਼ਿਕਰਯੋਗ ਹੈ ਕਿ ਜਦੋਂ ਉਹ ਇਹ ਕਹਿੰਦੇ ਹਨ ਕਿ ਪੰਜਾਬ ਵਿੱਚ ਪਿਛਲੇ 5-6 ਸਾਲਾਂ ਤੋਂ ਨਸ਼ਿਆਂ ਦਾ ਕਾਰੋਬਾਰ ਬਹੁਤ ਜ਼ਿਆਦਾ ਵਧਿਆਂ ਹੈ ਤਾਂ ਉਹ ਅਸਿਧੇ ਤੌਰ ਤੇ ਅਕਾਲੀ ਸਰਕਾਰ ਦੇ ਰਾਜ ਦੌਰਾਨ ਵੱਧੇ ਨਸ਼ਿਆਂ ਦੇ ਕਾਰੋਬਾਰ ਦੀ ਹੀ ਗੱਲ ਕਰ ਰਹੇ ਹਨ।

ਇਸੇ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਛੱਡਣ। ਉਨ੍ਹਾਂ ਸੰਤ ਸੀਚੇਵਾਲ ਵੱਲੋਂ ਵਿੱਢੀ ਜਾਣ ਵਾਲੀ ਮੁਹਿੰਮ ‘ਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਲਬੀਰ ਸਿੰਘ ਰੱਬ ਜੀ ਜਿਆਣ ਵਾਲੇ, ਸੰਤ ਨਿਰਮਲ ਦਾਸ ਡੇਰਾ ਬਾਬਾ ਜੌੜੇ, ਗੁਰਦੇਵ ਸਿੰਘ ਹਰੀਆਂ ਵੇਲਾਂ ਅਤੇ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਵੀ ਸੰਬੋਧਨ ਕੀਤਾ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲਦੀਆਂ ਹੋਈਆਂ ਸਮਾਜਿਕ ਮਾਨਤਾਵਾਂ, ਕੁਝ ਨਵਾਂ ਕਰਨ ਦੀ ਚਾਹਤ, ਤਰ੍ਹਾਂ-ਤਰ੍ਹਾਂ ਦੀ ਪਰੇਸ਼ਾਨੀ ਅਤੇ ਫੁਕਰਾਪਨ ਆਦਿ ਤਮਾਮ ਇਵੇਂ ਦੇ ਕਾਰਨ ਹਨ ਜਿਸ ਨਾਲ ਸਮਾਜ ਵਿੱਚ ਨਸ਼ੇ ਦਾ ਵਾਧਾ ਹੋ ਰਿਹਾ ਹੈ।
ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਦੋਸ਼ੀ ਵਜੋਂ ਸੰਮਨ ਭੇਜੇ ਜਾਣ ਦੇ ਪ੍ਰਤੀਕਰਮ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ
ਪੰਜਾਬ ਸਰਕਾਰ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਸਰਗਰਮ ਜੁਝਾਰੂ ਨੌਜਵਾਨਾਂ ਨੂੰ ਖਤਮ ਕਰਨ ਲਈ ਕਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: