Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ, ਗੁਰਬਚਨ ਸਿੰਘ ਮੋਜੂਦ ਹੋ ਕੇ ਵੀ ਰਹੇ ਗੈਰਹਾਜਿਰ

ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ, ਗੁਰਬਚਨ ਸਿੰਘ ਮੋਜੂਦ ਹੋ ਕੇ ਵੀ ਰਹੇ ਗੈਰਹਾਜਿਰ

ਅੰਮ੍ਰਿਤਸਰ ਸਾਹਿਬ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੌਧਾ ਲਾਉਣ ਵਾਲੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਜੀ ਨੂੰ ਸਨਮਾਨਿਤ ਕਰਦੇ ਹੋਏ ਭਾਈ ਮਾਨ ਸਿੰਘ
ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਜੀ ਨੂੰ ਸਨਮਾਨਿਤ ਕਰਦੇ ਹੋਏ ਭਾਈ ਮਾਨ ਸਿੰਘ

ਹਰ ਸਾਲ ਮਨਾਏ ਜਾਣ ਵਾਲੇ ਇਸ ਸ਼ਹੀਦੀ ਦਿਹਾੜੇ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦੇ ਸਨ ਤੇ ਸੰਗਤ ਨੂੰ ਸੰਬੋਧਨ ਹੁੰਦੇ ਸਨ। ਪਰ ਇਸ ਵਾਰ ਕੌਮ ਦੇ ਰੋਹ ਦਾ ਸਾਹਮਣਾ ਕਰ ਰਹੇ ਅਤੇ ਪੰਜ ਪਿਆਰਿਆਂ ਵੱਲੋਂ ਕੌਮ ਦੀਆਂ ਸਮੂਹਿਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਰੱਦ ਕੀਤੇ ਜਾ ਚੁੱਕੇ ਗਿਆਨੀ ਗੁਰਬਚਨ ਸਿੰਘ ਭਾਵੇਂ ਕਿ ਸਮਾਗਮ ਵਿੱਚ ਮੋਜੂਦ ਸਨ ਪਰ ਉਹ ਮੋਜੂਦ ਹੋ ਕੇ ਵੀ ਗੈਰ ਹਾਜਿਰ ਰਹੇ ਤੇ ਇੱਕ ਕੋਨੇ ਤੇ ਬੈਠੇ ਨਜਰ ਆਏ।

ਇਸ ਵਾਰ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਜੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਮਾਨ ਸਿੰਘ ਜੀ ਨੇ ਸਿਰਪਾਓ ਭੇਂਟ ਕੀਤਾ।

ਇਸ ਮੌਕੇ ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਜਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਤੇ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁੰਨ ਵੀ ਮੋਜੂਦ ਸਨ। ਭਾਈ ਕੰਵਰਪਾਲ ਸਿੰਘ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਉਨ੍ਹਾਂ ਨੇ ਸ਼ਰੋਮਣੀ ਕਮੇਟੀ ਦੇ ਅਧਿਕਾਰਆਂ ਨੂੰ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਗੁਰਬਚਨ ਸਿੰਘ ਨੂੰ ਨਾ ਬੁਲਾਉਣ, ਜਿਸ ਨੂੰ ਮਨਦਿਆਂ ਭਾਈ ਮਾਨ ਸਿੰਘ ਤੋਂ ਸ਼ਹੀਦ ਪਰਿਵਾਰ ਦਾ ਸਨਮਾਨ ਕਰਵਾਇਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: