Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਆਗੂ ਰਾਜ ਵਿਚ ਭੂ, ਰੇਤ ਅਤੇ ਸ਼ਰਾਬ ਮਾਫੀਆ ਨੂੰ ਦੇ ਰਹੇ ਹਨ ਪਨਾਹ: ਆਮ ਆਦਮੀ ਪਾਰਟੀ

ਅਕਾਲੀ ਆਗੂ ਰਾਜ ਵਿਚ ਭੂ, ਰੇਤ ਅਤੇ ਸ਼ਰਾਬ ਮਾਫੀਆ ਨੂੰ ਦੇ ਰਹੇ ਹਨ ਪਨਾਹ: ਆਮ ਆਦਮੀ ਪਾਰਟੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਤਰਨ ਤਾਰਨ ਜ਼ਿਲੇ ’ਚ ਝਬਾਲ ਅਤੇ ਪਿੰਡ ਚੌਹਾਨ ਵਿਖੇ ਰੈਲੀਆਂ ਕੀਤੀਆਂ ਹਨ। ਇਕੱਠ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ ਅਤੇ ਸੂਬੇ ਨੂੰ ਰੱਬ ਸਹਾਰੇ ਛੱਡ ਦਿੱਤਾ ਹੈ। ਸੱਤਾਧਾਰੀ ਗੱਠਜੋੜ ਆਗੂਆਂ ਦੀ ਸਰਪ੍ਰਸਤੀ ਹੇਠ ਭੂ, ਰੇਤਾ, ਨਸ਼ਿਆਂ, ਸ਼ਰਾਬ ਸਮੇਤ ਹਰੇਕ ਖੇਤਰ ਵਿੱਚ ਮਾਫ਼ੀਆ ਸਰਗਰਮ ਹੋ ਚੁੱਕਾ ਹੈ ਪੁਲਿਸ ਕੇਵਲ ਆਪਣੇ ਸਿਆਸੀ ਪ੍ਰਭੂਆਂ ਦੇ ਇਸ਼ਾਰਿਆਂ ’ਤੇ ਹੀ ਕੰਮ ਕਰ ਰਹੀ ਹੈ।

ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਅਨਸਰ; ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਸਰਪ੍ਰਸਤੀ ਹੇਠ ਪ੍ਰਫ਼ੁੱਲਤ ਹੋ ਰਹੇ ਹਨ ਅਤੇ ਉਨ੍ਹਾਂ ਨੇ ਕੇਵਲ ਆਪਣੇ ਆਰਥਿਕ ਲਾਹਿਆਂ ਲਈ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਨਾਲ ਬਰਬਾਦ ਕਰ ਕੇ ਰੱਖ ਦਿੱਤਾ ਹੈ। ਪਹਿਲਾਂ, ਪੰਜਾਬ ਸਖ਼ਤ ਮਿਹਨਤੀ ਕਿਸਾਨਾਂ ਕਰ ਕੇ ਜਾਣਿਆ ਜਾਂਦਾ ਸੀ, ਜਿਹੜੇ ਅਨਾਜ ਦੇ ਰਾਸ਼ਟਰੀ ਭੰਡਾਰ ਵਿੱਚ ਆਪਣਾ ਵੱਡਾ ਹਿੱਸਾ ਪਾਉਂਦੇ ਸਨ ਪਰ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀਆਂ ਕਿਸਾਨ-ਵਿਰੋਧੀ ਅਤੇ ਪੂੰਜੀਪਤੀ-ਪੱਖੀ ਨੀਤੀਆਂ ਨੇ ਕਿਸਾਨਾਂ ਨੂੰ ਕਰਜ਼ਦਾਰ ਬਣਾ ਕੇ ਰੱਖ ਦਿੱਤਾ ਹੈ; ਜਿਸ ਕਰ ਕੇ ਉਹ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਆਮਦਨ ਦਾ ਕੋਈ ਪੱਕਾ ਸਾਧਨ ਹੀ ਉਨ੍ਹਾਂ ਲਈ ਮੌਜੂਦ ਨਹੀਂ ਹੈ।

ਭਗਵੰਤ ਮਾਨ (ਪੁਰਾਣੀ ਤਸਵੀਰ)
ਭਗਵੰਤ ਮਾਨ (ਪੁਰਾਣੀ ਤਸਵੀਰ)

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਨੇ ਆਉਣ ਵਾਲੀਆਂ ਚੋਣਾਂ ਨੂੰ ‘ਖ਼ਾਸ’ ਅਤੇ ‘ਆਮ’ ਵਿਚਾਲੇ ਈਮਾਨਦਾਰੀ ਦੀ ਜੰਗ ਕਰਾਰ ਦਿੰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਆਸਤ ਨੂੰ ਕੇਵਲ ਆਪਣੇ ਨਿਜੀ ਕਾਰੋਬਾਰ ਵਧਾਉਣ ਲਈ ਵਰਤਿਆ ਅਤੇ ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿਆਸੀ ਨਕਸ਼ੇ ਉੱਤੇ ਉੱਭਰਨ ਨਾਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅੰਦਰਖਾਤੇ ਇੱਕ ਅਜਿਹਾ ਸਮਝੌਤਾ ਕਰਨ ਲਈ ਮਜਬੂਰ ਹੋ ਗਏ ਕਿ ਤਾਂ ਜੋ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਤੋਂ ਰੋਕਿਆ ਜਾ ਸਕੇ ਅਤੇ ਉਨਾਂ ਦੇ ਸਾਰੇ ਗ਼ੈਰ-ਕਾਨੂੰਨੀ ਕੰਮ ਆਮ ਲੋਕਾਂ ਤੋਂ ਲੁਕੇ-ਛਿਪੇ ਹੀ ਬਣੇ ਰਹਿਣ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਗੁੰਡਿਆਂ ਨੇ ਸਮੁੱਚੇ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾ ਕੇ ਰੱਖਿਆ ਹੋਇਆ ਹੈ, ਜਿਸ ਕਰ ਕੇ ਹਰੇਕ ਕਾਰੋਬਾਰ ਅਤੇ ਵਰਗ ਦੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਪੰਜਾਬ ਦਾ ਹਰੇਕ ਵਿਅਕਤੀ ਇਸ ਵੇਲੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਿਹਾ ਹੈ, ਜਦੋਂ ਉਹ ‘ਆਮ ਆਦਮੀ ਪਾਰਟੀ’ ਦੀ ਸਰਕਾਰ ਬਣਾਏਗਾ ਅਤੇ ਇਨਾਂ ਭ੍ਰਿਸ਼ਟ, ਭਾਵਨਾਹੀਣ ਤੇ ਸੁਆਰਥੀ ਆਗੁਆਂ ਨੂੰ ਸ਼ੀਸ਼ਾ ਵਿਖਾਏਗਾ। ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਤਾਰ ਸਿੰਘ, ਨੌਜਵਾਨ ਆਗੂ ਮਨਜਿੰਦਰ ਸਿੰਘ ਸਿੱਧੂ, ਸੁਖਬੀਰ ਸਿੰਘ ਵਲਟੋਹਾ, ਰਣਜੀਤ ਸਿੰਘ ਚੀਮਾ, ਹਰਜੀਤ ਸਿੰਘ ਸੰਧੂ ਅਤੇ ਹੋਰ ਵਲੰਟੀਅਰ ਵੀ ਇਸ ਮੌਕੇ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: