Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਐਮ.ਐਲ.ਏ ਦਾ ਸਕੂਲੀ ਵਿਦਿਆਰਥੀਆਂ ਵੱਲੋਂ ਵਿਰੋਧ;ਕਿਸਾਨ ਜਥੇਬੰਦੀਆਂ ਨਾਲ ਧਰਨੇ ਵਿੱਚ ਵਿਦਿਆਰਥੀ ਹੋਏ ਸ਼ਾਮਿਲ

ਅਕਾਲੀ ਐਮ.ਐਲ.ਏ ਦਾ ਸਕੂਲੀ ਵਿਦਿਆਰਥੀਆਂ ਵੱਲੋਂ ਵਿਰੋਧ;ਕਿਸਾਨ ਜਥੇਬੰਦੀਆਂ ਨਾਲ ਧਰਨੇ ਵਿੱਚ ਵਿਦਿਆਰਥੀ ਹੋਏ ਸ਼ਾਮਿਲ

ਸਰਕਾਰੀ ਸਕੂਲ ਦੇ ਗੇਟ ਸਾਹਮਣੇ ਕਿਰਤੀ ਕਿਸਾਨ ਯੂਨੀਅਨ ਤੇ ਵਿਦਿਆਰਥੀਆਂ ਵੱਲੋ ਧਰਨਾ
ਬੀਬੀ ਭਾਗੀਕੇ ਨੂੰ ਸਾਇਕਲ ਵੰਡਣ ਲਈ ਨਹੀ ਵੜਨ ਦਿੱਤਾ ਢੁੱਡੀਕੇ ‘ਚ
ਅਜੀਤਵਾਲ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਵੱਲੋ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਢੁੱਡੀਕੇ ਵਿਖੇ ਅੱਜ ਵਿਦਿਆਰਥਣਾਂ ਨੂੰ ਸਾਇਕਲ ਵੰਡਣ ਦਾ ਪ੍ਰੋਗਰਾਮ ਸੀ ਪ੍ਰੰਤੂ ਜਦ ਇਸ ਦੀ ਭਿਣਕ ਕਿਰਤੀ ਕਿਸਾਨ ਯੂਨੀਅਨ ਦੇ ਆਹੁਦੇਦਾਰਾਂ ਤੇ ਵਰਕਰਾਂ ਨੂੰ ਪਈ ਤਾਂ ਉਨ੍ਹਾਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ‘ਚ ਸਕੂਲ ਦੇ ਗੇਟ ਸਾਹਮਣੇ ਧਰਨਾ ਲਗਾ ਦਿੱਤਾ ਜਿਨ੍ਹਾਂ ਦੇ ਹੱਥਾਂ ਵਿਚ ਕਾਲੀਆਂ ਤੇ ਲਾਲ ਝੰਡੀਆਂ ਫੜੀਆਂ ਹੋਈਆਂ ਸਨ ਜੋ ਬੀਬੀ ਭਾਗੀਕੇ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰ ਰਹੇ ਸਨ।

ਸਰਕਾਰੀ ਸਕੂਲ ਢੁੱਡੀਕੇ ਦੇ ਗੇਟ ਸਾਹਮਣੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਨਿਰਭੈ ਸਿੰਘ ਢੁੱਡੀਕੇ।
ਸਰਕਾਰੀ ਸਕੂਲ ਢੁੱਡੀਕੇ ਦੇ ਗੇਟ ਸਾਹਮਣੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਨਿਰਭੈ ਸਿੰਘ ਢੁੱਡੀਕੇ।

ਧਰਨਾਕਾਰੀਆਂ ਦੇ ਹੋਸਲੇ ਉਸ ਸਮੇ ਹੋਰ ਬੁਲੰਦ ਹੋ ਗਏ ਜਦ ਸਕੂਲ ਦੇ ਵਿਦਿਆਰਥੀ ਵੀ ਧਰਨੇ ‘ਚ ਸਾਮਿਲ ਹੋ ਕੇ ਸਰਕਾਰ ਖਿਲਾਫ ਨਾਅਰੇਬਾਜੀ ਕਰਨ ਲੱਗੇ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਪਿਛਲੇ ਸਮੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਰਨ ਬਾਦਲ ਸਰਕਾਰ ਪ੍ਰਤੀ ਪਿੰਡ ਵਾਸੀਆਂ ਦੇ ਮਨਾਂ ‘ਚ ਗੁੱਸਾ ਅਜੇ ਸ਼ਾਂਤ ਨਈ ਹੋਇਆ ਜਦ ਤੱਕ ਅਸਲ ਦੋਸ਼ੀਆਂ ਨੂੰ ਸਖਤ ਸਜਾਵਾਂ ਨਹੀ ਮਿਲ ਜਾਦੀਆਂ ਅਸੀ ਕਿਸੇ ਵੀ ਅਕਾਲੀ ਆਗੂ ਨੂੰ ਪਿੰਡ ਵਿਚ ਵੜਨ ਨਹੀ ਦਿਆਗੇ। ਉਨ੍ਹਾਂ ਸਰਕਾਰ ਤੋ ਮੰਗ ਕੀਤੀ ਕਿ ਬਾਸਮਤੀ ਦਾ ਰੇਟ ਪੂਰਾ ਤੇ ਨਰਮੇ ਦਾ ਮੁਆਵਜਾ ਦਿੱਤਾ ਜਾਵੇ।

ਸੂਤਰਾਂ ਅਨੁਸਾਰ ਜਦ ਧਰਨੇ ਦਾ ਪਤਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੂੰ ਲੱਗਾ ਤਾ ਉਨ੍ਹਾਂ ਆਪਣੇ ਲਾਮ-ਲਸ਼ਕਰ ਸਮੇਤ ਗੁਆਢੀ ਪਿੰਡ ਚੂਹੜਚੱਕ ਦੇ ਸਰਕਾਰੀ ਸਕੂਲ ਵੱਲ ਆਪਣੀਆਂ ਗੱਡੀਆਂ ਦੇ ਕਾਫਲੇ ਨੂੰ ਮੋੜ ਦਿੱਤਾ ਤੇ ਫੁਰਤੀ ਨਾਲ ਹੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਾਇਕਲ ਵੰਡ ਕੇ ਚਲਦੇ ਬਣੇ। ਧਰਨੇ ਦੌਰਾਨ ਕੋਈ ਮਾੜੀ ਘਟਨਾ ਨਾ ਵਾਪਰੇ ਜਸਤਿੰਦਰ ਸਿੰਘ ਡੀ.ਐਸ.ਪੀ ਨਿਹਾਲ ਸਿੰਘ ਵਾਲਾ ਆਪਣੀ ਪੁਲੀਸ ਪਾਰਟੀ ਸਮੇਤ ਹਾਜਰ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: