Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀਆਂ ਨੂੰ ਕਸ਼ਮੀਰ ‘ਚ ਗੁਰਦੁਆਰਾ ਸਾਹਿਬ ਦੀ ਹੋਈ ਬੇਹੁਰਮਤੀ ਕਿਉਂ ਨਹੀਂ ਟੁੰਬਦੀ? : ਦਲ ਖਾਲਸਾ

ਅਕਾਲੀਆਂ ਨੂੰ ਕਸ਼ਮੀਰ ‘ਚ ਗੁਰਦੁਆਰਾ ਸਾਹਿਬ ਦੀ ਹੋਈ ਬੇਹੁਰਮਤੀ ਕਿਉਂ ਨਹੀਂ ਟੁੰਬਦੀ? : ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਕਸ਼ਮੀਰ ਦੇ ਅਨੰਤਨਾਗ ਖੇਤਰ ਦੇ ਪਿੰਡ ਸਾਲੀਆ ਵਿਖੇ ਭਾਰਤੀ ਸੁਰੱਖਿਆ ਬਲਾਂ ਵਲੋਂ ਗੁਰਦੁਆਰਾ ਸਾਹਿਬ ਦੀ ਬੇਹੁਰਮਤੀ ਕਰਨ ਦੀ ਘਟਨਾ ਦਾ ਸਖਤ ਨੋਟਿਸ ਲਿਆ ਹੈ।

ਪਾਰਟੀ ਦੇ ਸਾਬਕਾ ਪ੍ਰਧਾਨ ਸਤਿਨਾਮ ਸਿੰਘ ਪਾਉਟਾ ਸਾਹਿਬ ਨੇ ਪ੍ਰੈਸ ਨੂੰ ਦਸਿਆ ਕਿ ਭਾਰਤੀ ਫੌਜ ਅਤੇ ਨੀਮ ਸੁਰਖਿਆ ਦਸਤਿਆਂ ਨੇ ਕਸ਼ਮੀਰ ਅੰਦਰ ਸਰਕਾਰੀ-ਦਹਿਸ਼ਤ ਫੈਲਾ ਰੱਖੀ ਹੈ ਅਤੇ ਪੁਲਿਸ ਅਤੇ ਫੋਰਸਾਂ ਦੀਆਂ ਗੋਲੀਆਂ ਨਾਲ ਪ੍ਰਦਰਸ਼ਕਾਰੀਆਂ ਅਤੇ ਨਿਹੱਥੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਉਹਨਾਂ ਦੇ ਘਰ-ਬਾਰ ਅਤੇ ਸਮਾਨ ਤਬਾਹ ਕੀਤਾ ਜਾ ਰਿਹਾ ਹੈ।

ਉਹਨਾਂ ਰੰਜ ਜਿਤਾਉਦਿਆਂ ਕਿਹਾ ਕਿ ਸੁਰਖਿਆ ਦਸਤਿਆਂ ਨੇ ਗੁਰਦੁਆਰਾ ਸਾਹਿਬ ਨੂੰ ਵੀ ਨਹੀਂ ਬਖਸ਼ਿਆ ਹੈ। ਉਹਨਾਂ ਦੋਸ਼ੀ ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਕਸ਼ਮੀਰ ਅੰਦਰ ਮੋਦੀ ਸਰਕਾਰ ਵਲੋਂ ਉਥੋਂ ਦੇ ਲੋਕਾਂ ਵਿਰੁੱਧ ਛੇੜੀ ਅਣ-ਐਲਾਨੀ ਜੰਗ ਫੌਰੀ ਬੰਦ ਹੋਣੀ ਚਾਹੀਦੀ ਹੈ ਅਤੇ ਕਸ਼ਮੀਰੀ ਲੋਕਾਂ ਦੀਆਂ ਇਛਾਵਾਂ ਅਤੇ ਮਨੁੱਖੀ ਹੱਕਾਂ ਦਾ ਸਨਮਾਨ ਹੋਣਾ ਚਾਹੀਦਾ ਹੈ।

ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਪ੍ਰਭਜੋਤ ਸਿੰਘ ਅਤੇ ਕੁਲਦੀਪ ਸਿੰਘ ਰਜਦਾਨ (ਪੁਰਾਣੀ ਤਸਵੀਰ)
ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਪ੍ਰਭਜੋਤ ਸਿੰਘ ਅਤੇ ਕੁਲਦੀਪ ਸਿੰਘ ਰਜਦਾਨ (ਪੁਰਾਣੀ ਤਸਵੀਰ)

ਉਹਨਾਂ ਟਿਪਣੀ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਬਾਦਲ ਦਲ ਨੇ ਪਿਛਲੇ ਦਿਨੀਂ ਕਸ਼ਮੀਰ ਦੀ ਆਜ਼ਾਦੀ ਲਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਵਿਰੁੱਧ ਇਹ ਇਲਜਾਮ ਲਾਇਆ ਸੀ ਕਿ ਉਹ ਵਾਦੀ ਦੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਪੁੱਛ-ਪੜਤਾਲ ਕਰਨ ਅਤੇ ਉਥੋਂ ਦੇ ਸਿੱਖ ਆਗੂਆਂ ਨਾਲ ਗਲਬਾਤ ਤੋਂ ਬਾਅਦ ਪਤਾ ਲਗਾ ਕਿ ਇਹ ਇਲਜਾਮ ਸੱਚੇ ਨਹੀ ਸਨ ਅਤੇ ਗੱਲ ਨੂੰ ਵੱਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ ਸੀ।

ਅਕਾਲੀਆਂ ਅਤੇ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਹਕੂਮਤ ਨੂੰ ਵਾਦੀ ਦੇ ਸਿੱਖਾਂ ਦੀ ਹਿਫਾਜ਼ਤ ਲਈ ਦਖਲ ਅੰਦਾਜ਼ੀ ਲਈ ਕੀਤੀਆਂ ਅਪੀਲਾਂ ਦਾ ਹਵਾਲਾ ਦਿੰਦਿਆਂ ਦਲ ਖਾਲਸਾ ਆਗੂ ਨੇ ਵਿਅੰਗ ਕਸਦਿਆਂ ਕਿਹਾ ਕਿ ਦੇਖਦੇ ਹਾਂ ਕਿ ਅਕਾਲੀ ਹੁਣ ਗੁਰਦੁਆਰਾ ਸਾਹਿਬ ਦੀ ਕੀਤੀ ਭੰਨਤੋੜ ਅਤੇ ਬੇਅਦਬੀ ਲਈ ਕਿਹਦੇ ਅੱਗੇ ਕਿਸਦੀ ਸ਼ਕਾਇਤ ਕਰਦੇ ਹਨ।

ਉਹਨਾਂ ਅੱਗੇ ਕਿਹਾ ਕਿ ਇਹ ਵੀ ਦੇਖਣਾ ਹੋਵੇਗਾ ਕਿ ਕੀ ਅਕਾਲੀਆਂ ਨੂੰ ਗੁਰਦੁਆਰਾ ਸਾਹਿਬ ਦੀ ਬੇਹੁਰਮਤੀ ਟੁੰਬਦੀ ਵੀ ਹੈ ਜਾਂ ਉਹਨਾਂ ਲਈ ਦਿੱਲੀ ਹਕੂਮਤ ਨਾਲ ਵਫਾਦਾਰੀ ਹੀ ਸੱਭ ਕੁਝ ਹੈ।

ਉਹਨਾਂ ਕਿਹਾ ਕਿ ਵਾਦੀ ਦੇ ਸਿੱਖਾਂ ਵਲੋਂ ਜੋ ਜਾਨ-ਮਾਲ ਦੀ ਚਿੰਤਾ ਜਿਤਾਈ ਗਈ ਹੈ, ਉਸ ਪ੍ਰਤੀ ਉਹ ਵੀ ਚਿੰਤਤ ਹਨ ਪਰ ਇਹਨਾਂ ਚਿੰਤਾਵਾਂ ਦਾ ਹੱਲ ਦਿੱਲੀ ਕੋਲ ਨਹੀਂ ਹੈ। ਉਹਨਾਂ ਸੁਝਾਅ ਦਿੰਦਿਆਂ ਕਿਹਾ ਕਿ ਸਥਾਨਕ ਸਿੱਖਾਂ ਨੂੰ ਬਹੁ-ਗਿਣਤੀ ਮੁਸਲਿਮ ਭਾਈਚਾਰੇ ਨਾਲ ਉਹਨਾਂ ਦੇ ਔਖੇ ਸਮੇਂ ਈਮਾਨਦਾਰੀ ਨਾਲ ਖਲੋਣਾ ਚਾਹੀਦਾ ਹੈ ਅਤੇ ਆਪਣੀ ਸਮਸਿਆਵਾਂ ਦਾ ਹੱਲ ਵੀ ਬਹੁਗਿਣਤੀ ਨਾਲ ਮਿਲਕੇ ਤਲਾਸ਼ਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: