Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਵਿੱਚ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹ ਕੇ ਫੁਟਬਾਲ ਮੁਕਾਬਲਾ ਖੇਡਣ ਤੋਂ ਰੋਕਿਆਂ

ਅਮਰੀਕਾ ਵਿੱਚ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹ ਕੇ ਫੁਟਬਾਲ ਮੁਕਾਬਲਾ ਖੇਡਣ ਤੋਂ ਰੋਕਿਆਂ

ਵਾਸ਼ਿੰਗਟਨ: ਮੀਡੀਏ ਤੋਂ ਮਿਲੀ ਜਾਣਕਾਰੀ ਅਨੂਸਾਰ ਅਮਰੀਕੀ ਸੂਬੇ ਪੈਨਸਿਲਵੇਨੀਆ ਵਿੱਚ ਹਾਈ ਸਕੂਲ ਪੱਧਰੀ ਫੁਟਬਾਲ ਮੁਕਾਬਲੇ ਵਿੱਚੋਂ ਰੈਫਰੀ ਨੇ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹੀ ਹੋਣ ਕਾਰਨ ਬਾਹਰ ਕੱਢ ਦਿੱਤਾ।

ਡਬਲਯੂ.ਪੀ.ਵੀ.ਆਈ-ਟੀਵੀ ਅਨੁਸਾਰ ਮਾਰਪਲ-ਨਿਊਟਾਊਨ ਸਕੂਲ ਡਿਸਟ੍ਰਿਕਟ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਦੋਂ ਹਾਈ ਸਕੂਲ ਦੇ ਵਿਦਿਆਰਥੀ, ਕੋਨੇਸਟੋਗਾ ਹਾਈ ਟੀਮ ਖ਼ਿਲਾਫ਼ ਮੈਚ ਖੇਡ ਰਹੇ ਸਨ।

Sikh Boy Playing Football 03

ਚਸ਼ਮਦੀਦਾਂ ਨੇ ਕਿਹਾ ਕਿ ਰੈਫਰੀ ਨੇ ਇਸ ਖਿਡਾਰੀ ਨੂੰ ਮੈਦਾਨ ਉਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਕਿਉਂਕਿ ਉਸ ਨੇ ਦਸਤਾਰ ਬੰਨ੍ਹੀ ਹੋਈ ਸੀ। ਰੈਫਰੀ ਨੇ ਹਾਈ ਸਕੂਲ ਫੁਟਬਾਲ ਬਾਰੇ ਕੌਮੀ ਫੈਡਰੇਸ਼ਨ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਖਿਡਾਰੀ ਗ਼ੈਰ ਕਾਨੂੰਨੀ ਉਪਕਰਨ ਨਹੀਂ ਪਾ ਸਕਦਾ।

ਪੈਨਸਿਲਵੇਨੀਆ ਇੰਟਰਸਕੂਲਾਸਟਿਕ ਅਥਲੈਟਿਕ ਐਸੋਸੀਏਸ਼ਨ (ਪੀਆਈਏਏ) ਅਨੁਸਾਰ ਜ਼ਿਲ੍ਹਾ ਅਧਿਕਾਰੀ ਧਾਰਮਿਕ ਵਸਤਾਂ ਪਾਉਣ ਦੀ ਅਪੀਲ ਉਤੇ ਅਜਿਹੇ ਨਿਯਮਾਂ ਤੋਂ ਛੋਟ ਦੇ ਸਕਦੇ ਹਨ। ਇਸ ਘਟਨਾ ਬਾਰੇ ਮਾਰਪਲ ਨਿਊਟਾਊਨ ਸਕੂਲ ਡਿਸਟ੍ਰਿਕਟ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਉਹ ਹੁਣ ਇਸ ਮਸਲੇ ਦੀ ਜਾਂਚ ਕਰ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਨਿਊ ਜਰਸੀ ਸੂਬੇ ’ਚ ਇੱਕ ਸਿੱਖ ਬੰਦੇ ਨੂੰ ਉਸ ਦੇ ਹੀ ਸਟੋਰ ’ਚ ਚਾਕੂ ਦਾ ਵਾਰ ਕਰਕੇ ਮਾਰ ਦਿੱਤਾ। ਪਿਛਲੇ ਤਿੰਨ ਹਫ਼ਤਿਆਂ 'ਚ ਅਮਰੀਕਾਂ ਅੰਦਰ ਸਿੱਖ ਉਪਰ ਹਮਲੇ
ਅਮਰੀਕਨ ਗੁਰਦੁਆਰਾ ਪਰਬੰਧਕ ਕਮੇਟੀ ਅਤੇ ਅਮਰੀਕਨ ਸਿੱਖ ਕੌਕਸ ਕਮੇਟੀ ਸਮੇਤ ਅਮਰੀਕਾ ਦੀਆਂ ਸਿ ੱ ਖ ਸੰਸਥਾਵਾਂ ਨੇ ਸਿੱਖਾਂ ‘ਤੇ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਦੇ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ
ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇੇ ਗੁਰਦੁਆਰਿਆਂ ਵਿੱਚ
ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: