Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਵਤਰ ਸਿੰਘ ਮੱਕੜ ਨੇ ਸਰਬੱਤ ਖਾਲਸਾ ਲਈ ਦੀਵਾਨ ਹਾਲ ਮੰਜੀ ਸਾਹਿਬ ਦੇਣ ਤੋਂ ਕੀਤਾ ਇਨਕਾਰ

ਅਵਤਰ ਸਿੰਘ ਮੱਕੜ ਨੇ ਸਰਬੱਤ ਖਾਲਸਾ ਲਈ ਦੀਵਾਨ ਹਾਲ ਮੰਜੀ ਸਾਹਿਬ ਦੇਣ ਤੋਂ ਕੀਤਾ ਇਨਕਾਰ

ਅੰਮਿ੍ਤਸਰ (27 ਅਕਤੂਬਰ, 2015): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ ਅਤੇ ਹੋਰ ਕੁੱਝ ਪੰਥਕ ਸਿਆਸੀ ਪਾਰਟੀਆਂ ਨੇ ਸਰਬੱਤ ਖਾਲਸਾ ਦਾ ਇਕੱਠ ਦੀਵਾਨ ਹਾਲ ਮੰਜੀ ਸਾਹਿਬ ਸ਼੍ਰੀ ਦਰਬਾਰ ਸਾਹਿਬ ਵਿਖੇ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੰਗ ਪੱਤਰ ਦਿੱਤਾ, ਜਿਸਨੂੰ ਪ੍ਰਧਾਨ ਅਵਤਾਰ ਸਿੰਘ ਨੇ ਰੱਦ ਕਰ ਦਿੱਤਾ ।

ਉਕਤ ਪਾਰਟੀਆਂ/ ਜੱਥੇਬੰਦੀਆਂ ਵੱਲੋਂ 10 ਨਵੰਬਰ ਨੂੰ ਅੰਮਿ੍ਤਸਰ ਵਿਖੇ ਸੱਦੇ ਗਏ ਸਰਬੱਤ ਖ਼ਾਲਸਾ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਮਿਲਣ ਕਰਕੇ ਹੁਣ ਇਹ ਇਕੱਠ ਤਰਨ ਤਾਰਨ ਰੋਡ ‘ਤੇ ਗੁਰਦੁਆਰਾ ਬਾਬਾ ਨੌਧ ਸਿੰਘ ਵਿਖੇ ਰੱਖਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।

ਦੀਵਾਨ ਹਾਲ ਮੰਜੀ ਸਾਹਿਬ ਲਈ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦੇ ਭਾਈ ਮੋਹਕਮ ਸਿੰਘ 'ਤੇ ਹੋਰ
ਦੀਵਾਨ ਹਾਲ ਮੰਜੀ ਸਾਹਿਬ ਲਈ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦੇ ਭਾਈ ਮੋਹਕਮ ਸਿੰਘ ‘ਤੇ ਹੋਰ

ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਭਾਈ ਜਰਨੈਲ ਸਿੰਘ ਸਖੀਰਾ, ਸ: ਹਰਬੀਰ ਸਿੰਘ ਸੰਧੂ ਤੇ ਭਿੰਡਰਾਂਵਾਲਾ ਸਿੱਖ ਫੈਡਰੇਸ਼ਨ ਦੇ ਭਾਈ ਬਲਵੰਤ ਸਿੰਘ ਗੋਪਾਲਾ ਵੱਲੋਂ ਅੱਜ ਇਥੇ ਸਰਬੱਤ ਖ਼ਾਲਸਾ ਲਈ ਮੁੱਖ ਦਫ਼ਤਰ ਬਣਾਉਂਦਿਆਂ ਇਕੱਠ ਦੀ ਤਿਆਰੀ ਸਬੰਧੀ ਮੀਟਿੰਗ ਕਰਕੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ ਨੂੰ ਸਰਬੱਤ ਖ਼ਾਲਸਾ ਲਈ ਸਥਾਨ ਮੁਹੱਈਆ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ।

ਆਗੂਆਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੂਰੀ ਸਿੱਖ ਕੌਮ ਦਾ ਹੈ, ਜਿਸ ਲਈ ਕੌਮ ਕੋਲ ਏਥੇ ਸਰਬੱਤ ਖ਼ਾਲਸਾ ਸੱਦਣ ਦਾ ਪੂਰਨ ਹੱਕ ਹੈ । ਸ਼ੋ੍ਰਮਣੀ ਕਮੇਟੀ ਵੱਲੋਂ ਜਵਾਬ ਮਿਲਣ ‘ਤੇ ਭਾਈ ਮੋਹਕਮ ਸਿੰਘ ਨੇ ਸਪੱਸ਼ਟ ਕੀਤਾ ਕਿ ਸਰਬੱਤ ਖ਼ਾਲਸਾ ਅਟੱਲ ਹੈ ਤੇ ਇਸ ਨੂੰ ਸ਼ਾਂਤਮਈ ਰੱਖਣ ਲਈ ਗੁਰਦੁਆਰਾ ਬਾਬਾ ਨੌਧ ਸਿੰਘ ਵਿਖੇ ਇਕੱਠ ਕੀਤਾ ਜਾਵੇਗਾ ।

ਪ੍ਰਧਾਨ ਸ਼ੋ੍ਰਮਣੀ ਕਮੇਟੀ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਨੁਸਾਰ ਸਰਬੱਤ ਖ਼ਾਲਸਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਬੁਲਾਇਆ ਜਾ ਸਕਦਾ ਹੈ ਤੇ ਆਪਦੇ ਸਿਆਸੀ ਮੁਫਾਦਾਂ ਖਾਤਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਰਤਣ ਵਾਲੇ ਲੋਕਾਂ ਲਈ ਅਜਿਹੇ ਮੌਕੇ ਪੈਦਾ ਨਹੀਂ ਹੋਣ ਦਿੱਤੇ ਜਾਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: