ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਸਥਾਨਕ ਅਦਾਲਤ ਵਲੋਂ ਇਕ ਕੇਸ ਦੇ ਮਾਮਲੇ ਵਿਚ 29 ਜੁਲਾਈ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਕੇਸ ਪੰਜਾਬ ਦੇ ਮਾਲ ਮੰਤਰੀ ਬਿਕਰਮ ਮਜੀਠੀਆ ਵਲੋਂ ਦਾਇਰ ਕੀਤਾ ਗਿਆ ਸੀ, ਜਿਸ ਵਿਚ ਕੇਜਰੀਵਾਲ, ਸੰਜੈ ਸਿੰਘ ਅਤੇ ਆਸ਼ੀਸ਼ ਖੇਤਾਨ ਖਿਲਾਫ ਮਾਣਹਾਨੀ ਦੇ ਦੋਸ਼ ਲਾਏ ਗਏ ਸਨ। ਮਜੀਠੀਆ ਦੇ ਵਕੀਲ ਪੁਨੀਤ ਜ਼ਖਮੀ ਨੇ ਦੱਸਿਆ ਕਿ ਅੱਜ ਅਦਾਲਤ ਵਲੋਂ ਦੂਜੀ ਧਿਰ ਦੇ ਖਿਲਾਫ ਸੰਮਨ ਜਾਰੀ ਕੀਤੇ ਗਏ ਹਨ ਅਤੇ ਅਗਲੀ ਸੁਣਵਾਈ 29 ਜੁਲਾਈ ਨੂੰ ਰੱਖੀ ਗਈ ਹੈ।
