Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਆ ਸਕਦਾ ਹੈ ਪੰਜਾਬ ਦੇ ਪਾਣੀਆਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ

ਅੱਜ ਆ ਸਕਦਾ ਹੈ ਪੰਜਾਬ ਦੇ ਪਾਣੀਆਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ

ਨਵੀਂ ਦਿੱਲੀ: ਸੁਰਖੀਆਂ ‘ਚ ਰਹੇ ‘ਪੰਜਾਬ ਪਾਣੀਆਂ ਬਾਰੇ ਸਮਝੌਤਾ ਰੱਦ 2004’ ਐਕਟ ਦੀ ਪ੍ਰਮਾਣਿਕਤਾ ਬਾਰੇ ਸੁਪਰੀਮ ਕੋਰਟ ਅੱਜ (10 ਨਵੰਬਰ) ਨੂੰ ਆਪਣੀ ਰਾਏ ਦੇਵੇਗਾ। ਇਸ ਐਕਟ ਤਹਿਤ ਪੰਜਾਬ ਨੇ ਆਪਣੇ ਗੁਆਂਢੀ ਸੂਬਿਆਂ ਖ਼ਾਸ ਤੌਰ ’ਤੇ ਹਰਿਆਣਾ ਨਾਲ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤੇ ਰੱਦ ਕਰ ਦਿੱਤੇ ਸਨ। ਜਸਟਿਸ ਅਨਿਲ ਆਰ ਦਵੇ ਦੀ ਅਗਵਾਈ ਵਾਲਾ ਪੰਜ ਮੈਂਬਰੀ ਸੰਵਿਧਾਨਕ ਬੈਂਚ ਅੱਜ 3:30 ਵਜੇ ਆਪਣਾ ਫੈਸਲਾ ਸੁਣਾਏਗਾ।

ਇਸ ਬੈਂਚ ਦੇ ਹੋਰ ਮੈਂਬਰਾਂ ਵਿੱਚ ਜਸਟਿਸ ਪੀਸੀ ਘੋਸ਼, ਐਸਕੇ ਸਿੰਘ, ਏਕੇ ਗੋਇਲ ਅਤੇ ਅਮਿਤਵਾ ਰਾਇ ਸ਼ਾਮਲ ਹਨ। ਬੈਂਚ ਨੇ ਇਸ ਬਾਰੇ ਜਿਰ੍ਹਾ 12 ਮਈ ਨੂੰ ਸੁਣੀ ਸੀ। ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤੇ ਰੱਦ ਕਰਨ ਉਤੇ ਹਰਿਆਣਾ ਨੇ ਇਤਰਾਜ਼ ਕੀਤਾ ਸੀ। ਇਸ ਤੋਂ ਬਾਅਦ ਮਨਮੋਹਣ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ ਭਾਰਤੀ ਰਾਸ਼ਟਰਪਤੀ ਰਾਹੀਂ ਸੁਪਰੀਮ ਕੋਰਟ ਨੂੰ ਮਾਮਲਾ ਸੌਂਪਿਆ ਸੀ। ਹੋਰ ਕੇਸਾਂ ਵਿੱਚ ਫੈਸਲਿਆਂ ਤੋਂ ਉਲਟ ਇਸ ਮਾਮਲੇ ਵਿੱਚ ਅਦਾਲਤ ਸਿਰਫ਼ ਸੰਵਿਧਾਨ ਦੀ ਧਾਰਾ 143(1) ਅਧੀਨ ਸਿਰਫ ਉਨ੍ਹਾਂ ਮੁੱਦਿਆਂ ’ਤੇ ਹੀ ਫੈਸਲਾ ਸੁਣਾਏਗੀ ਜਿਨ੍ਹਾਂ ’ਤੇ ਰਾਸ਼ਟਰਪਤੀ ਨੇ ਰਾਇ ਮੰਗੀ ਹੈ।

ਜਿਰ੍ਹਾ ਦੌਰਾਨ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਰਾਸ਼ਟਰਪਤੀ ਵੱਲੋਂ ਰਾਇ ਮੰਗੇ ਜਾਣ ਵਾਲੇ ਸਾਰੇ ਮੁੱਦਿਆਂ ਦਾ ਜਵਾਬ ਦੇਣ ਲਈ ਪਾਬੰਦ ਨਹੀਂ। ਇਸ ਲਈ ਬੈਂਚ ਇਸ ਨੂੰ ਬਿਨਾਂ ਕਿਸੇ ਰਾਇ ਤੋਂ ਵਾਪਸ ਕਰ ਦੇਵੇ। ਰਾਜ ਨੇ ਦਲੀਲ ਦਿੱਤੀ ਕਿ ਜੇ ਸੁਪਰੀਮ ਕੋਰਟ ਇਸ ਕਾਨੂੰਨ ਦੀ ਪ੍ਰਮਾਣਿਕਤਾ ਬਾਰੇ ਆਪਣਾ ਵਿਚਾਰ ਦਿੰਦੀ ਹੈ ਤਾਂ ਸਬੰਧਤ ਧਿਰਾਂ ਦਾ ਇਸ ਨੂੰ ਮੰਨਣਾ ਜ਼ਰੂਰੀ ਨਹੀਂ ਹੋਵੇਗਾ। ਹਰਿਆਣਾ ਨੇ ਤਰਕ ਦਿੱਤਾ ਕਿ 2004 ਦੇ ਇਸ ਕਾਨੂੰਨ ਦਾ ਮੰਤਵ ਸੁਪਰੀਮ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰਨਾ ਹੈ, ਜਿਸ ਵਿੱਚ ਪੰਜਾਬ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਮੁਕੰਮਲ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਹਰਿਆਣਾ ਨੇ ਆਪਣੇ ਇਲਾਕੇ ਵਿੱਚ ਇਹ ਨਹਿਰ ਮੁਕੰਮਲ ਕਰ ਲਈ ਸੀ।

ਐਸ.ਵਾਈ.ਐਲ. ਜਿਸ ਦੇ ਚੱਲ ਜਾਣ ਨਾਲ ਪੰਜਾਬ ਦਾ ਪਾਣੀ ਸੰਕਟ ਖਤਰਨਾਕ ਰੂਪ ਲੈ ਲਏਗਾ
ਐਸ.ਵਾਈ.ਐਲ. ਜਿਸ ਦੇ ਚੱਲ ਜਾਣ ਨਾਲ ਪੰਜਾਬ ਦਾ ਪਾਣੀ ਸੰਕਟ ਖਤਰਨਾਕ ਰੂਪ ਲੈ ਲਏਗਾ

ਪੰਜਾਬ ਸਰਕਾਰ ਨੇ ਲਿੰਕ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਮੋੜਨ ਲਈ ਇਸ ਸਾਲ 14 ਮਾਰਚ ਨੂੰ ਇਕ ਹੋਰ ਕਾਨੂੰਨ ਪਾਸ ਕਰ ਦਿੱਤਾ। ਇਸ ਤੋਂ ਕੁੱਝ ਘੰਟਿਆਂ ਬਾਅਦ ਹੀ ਹਰਿਆਣਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਕੇ ਇਸ ਦਾ ਵਿਰੋਧ ਕੀਤਾ।

ਸੰਬੰਧਤ ਖ਼ਬਰ:

ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਇਸੇ ਦੌਰਾਨ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਦੀ ਮੀਟਿੰਗ ਕੱਲ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਸੁਣਾਏ ਜਾਣ ਵਾਲੇ ਫੈਸਲੇ ਦੇ ਪੈਣ ਵਾਲੇ ਸੰਭਾਵੀ ਅਸਰਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਸੂਤਰਾਂ ਮੁਤਾਬਕ, ਇਸੇ ਮਸਲੇ ਉਤੇ ਵਿਚਾਰਾਂ ਕਰਨ ਅਤੇ ਨਵੀਂ ਰਣਨੀਤੀ ਘੜਨ ਲਈ ਅੱਜ ਸ਼ਾਮ ਨੂੰ ਛੇ ਵਜੇ ਵਜ਼ਾਰਤ ਦੀ ਮੀਟਿੰਗ ਸੱਦ ਲਈ ਗਈ ਹੈ।

ਇਸ ਸੰਬੰਧ ‘ਚ ਤਾਜ਼ਾ ਖ਼ਬਰ:

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਖਿਲਾਫ ਫੈਸਲਾ; ਕਿਹਾ ਲਿੰਕ ਨਹਿਰ ਬਣੇਗੀ; ਅਮਰਿੰਦਰ ਵਲੋਂ ਅਸਤੀਫਾ …..

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: