Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ‘ਚ ਵੱਡੇ ਫੇਰਬਦਲ ਹੋਣ ਦੀ ਸੰਭਾਵਨਾ, 68 ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਇਸੇ ਮਹੀਨੇ

‘ਆਪ’ ‘ਚ ਵੱਡੇ ਫੇਰਬਦਲ ਹੋਣ ਦੀ ਸੰਭਾਵਨਾ, 68 ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਇਸੇ ਮਹੀਨੇ

ਚੰਡੀਗੜ੍ਹ: ਸੁੱਚਾ ਸਿੰਘ ਛੋਟੇਪੁਰ ਨੂੰ ਲਾਂਭੇ ਕਰਨ ਤੋਂ ਬਾਅਦ ‘ਆਪ’ ਦੀ ਪੂਰੀ ਪੰਜਾਬ ਇਕਾਈ ਨੂੰ ਨਵਾਂ ਰੂਪ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਗੁਰਪ੍ਰੀਤ ਘੁੱਗੀ ਨੂੰ ਸੂਬਾਈ ਕਨਵੀਨਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਛੋਟੇਪੁਰ ਨਾਲ ਜੁੜੇ ਪੰਜ ਜ਼ੋਨਾਂ ਦੇ ਕੋਆਰਡੀਨੇਟਰਾਂ ਦੀ ਥਾਂ ਨਵੇਂ ਆਗੂ ਨਿਯੁਕਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਪਾਰਟੀ ਵਿੱਚੋਂ ਬਾਗ਼ੀ ਹੋਏ ਐਚ.ਐਸ. ਕਿੰਗਰਾ ਵੱਲੋਂ ਨਸ਼ਰ ਕੀਤੇ ਸਟਿੰਗ ’ਚ ਸ਼ਾਮਲ ਲੁਧਿਆਣੇ ਦੇ ਆਬਜ਼ਰਵਰ ਅਮਰੀਸ਼ ਤ੍ਰਿਖਾ ਦੀ ਦਿੱਲੀ ਦੀ ਟਿਕਟ ਕੱਟਣ ਦੇ ਨਾਲ ਹੀ ਬਾਕੀ 12 ਆਬਜ਼ਰਵਰਾਂ ਦਾ ਵੀ ਬਿਸਤਰਾ ਗੋਲ ਕਰਨ ਦਾ ਫ਼ੈਸਲਾ ਲੈ ਲਿਆ ਹੈ। ਸੂਤਰਾਂ ਅਨੁਸਾਰ ਛੋਟੇਪੁਰ ਵੱਲੋਂ ਬਗ਼ਾਵਤ ਕਰਨ ਤੋਂ ਬਾਅਦ ਪਾਰਟੀ ਵੱਲੋਂ ਵਿਸ਼ੇਸ਼ ਏਜੰਸੀ ਕੋਲੋਂ ਪੰਜਾਬ ਦੇ ਨਵੇਂ ਮਾਹੌਲ ’ਤੇ ਕਰਵਾਏ ਸਰਵੇ ’ਚ ਪਾਰਟੀ ਨੂੰ ਭਾਵੇਂ ਕੁਝ ਫ਼ੀਸਦ ਨੁਕਸਾਨ ਹੋਣ ਦੇ ਤੱਥ ਸਾਹਮਣੇ ਆਏ ਹਨ ਪਰ ਲੀਡਰਸ਼ਿਪ ਅਨੁਸਾਰ ਇਸ ਦੇ ਬਾਵਜੂਦ ਅੱਜ ਵੀ ਪਾਰਟੀ ਵੋਟਾਂ ਦੇ ਆਧਾਰ ’ਤੇ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਤੋਂ ਕਿਤੇ ਅੱਗੇ ਹੈ। ਇਸ ਸਰਵੇ ਦੀ ਰਿਪੋਰਟ ਆਉਂਦਿਆਂ ਹੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਸਭ ਤੋਂ ਪਹਿਲਾਂ ਛੋਟੇਪੁਰ ਦੀ ਥਾਂ ਗੁਰਪ੍ਰੀਤ ਘੁੱਗੀ ਨੂੰ ਕਨਵੀਨਰ ਬਣਾਉਣ ਦਾ ਕਦਮ ਚੁੱਕਿਆ ਹੈ ਅਤੇ ਅਗਲੇ ਪੜਾਅ ’ਚ ਪੰਜ ਜ਼ੋਨਾਂ ਦੇ ਬਾਗ਼ੀ ਕੋਆਰਡੀਨੇਟਰਾਂ ਦੀ ਥਾਂ ਅਗਲੀਆਂ ਨਿਯੁਕਤੀਆਂ ਕਰਨ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਤੇ ਖਾਸ ਕਰਕੇ ਪਾਰਟੀ ’ਚੋਂ ਬਾਗ਼ੀ ਹੋਏ ਆਗੂਆਂ ਦੇ ਦੋਸ਼ਾਂ ਨੂੰ ਮੁੱਖ ਰੱਖਦਿਆਂ ਦਿੱਲੀ ਤੋਂ ਲਿਆ ਕੇ ਇੱਥੇ ਨਿਯੁਕਤ ਕੀਤੇ 13 ਆਬਜ਼ਰਵਰਾਂ ਨੂੰ ਵੀ ਵਾਪਸ ਦਿੱਲੀ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।

ਪੰਜਾਬ ਵਿੱਚ ‘ਆਪ’ ਦੀ ਇਸਤਰੀ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਪਾਰਟੀ 'ਚੋਂ ਕੱਢੇ ਹੋਏ ਦਵੇਂਦਰ ਸਹਿਰਾਵਤ (ਫਾਈਲ ਫੋਟੋ)
ਪੰਜਾਬ ਵਿੱਚ ‘ਆਪ’ ਦੀ ਇਸਤਰੀ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਪਾਰਟੀ ‘ਚੋਂ ਕੱਢੇ ਹੋਏ ਦਵੇਂਦਰ ਸਹਿਰਾਵਤ (ਫਾਈਲ ਫੋਟੋ)

ਸੂਤਰਾਂ ਅਨੁਸਾਰ ਪਾਰਟੀ ਨੇ ਇਸ ਮਹੀਨੇ ਕੁੱਲ 100 ਸੀਟਾਂ ਦਾ ਐਲਾਨ ਕਰ ਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਵਿੱਚ ਉਤਾਰਨ ਦੀ ਰਣਨੀਤੀ ਵੀ ਬਣਾਈ ਹੈ। ਪਾਰਟੀ ਵੱਲੋਂ ਪਹਿਲਾਂ 32 ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਪਾਰਟੀ 30 ਸਤੰਬਰ ਤਕ 68 ਦੇ ਕਰੀਬ ਹੋਰ ਉਮੀਦਵਾਰ ਐਲਾਨ ਸਕਦੀ ਹੈ। ਇਸ ਤੋਂ ਇਲਾਵਾ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਹੁਣ ਪੰਜਾਬ ਵਿੱਚ ਕੇਂਦਰੀ ਲੀਡਰਸ਼ਿਪ ਵਜੋਂ ਸਿਰਫ਼ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹੀ ਚੋਣ ਪ੍ਰਚਾਰ ਦਾ ਮੁੱਖ ਚਿਹਰਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨੀਤੀ ਤਹਿਤ ਕਈ ਦੋਸ਼ਾਂ ’ਚ ਘਿਰੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਸੂਬੇ ਵਿੱਚ ਰੱਖ ਕੇ ਚੁੱਪ-ਚੁਪੀਤੇ ਪਾਰਟੀ ਨੂੰ ਲਾਮਬੰਦ ਕਰਨ ਦੀ ਰਣਨੀਤੀ ਬਣਾਈ ਹੈ। ਇਹ ਦੋਵੇਂ ਆਗੂ ਮੁੱਢ ਤੋਂ ਹੀ ਪਾਰਟੀ ਦਾ ਪੂਰਾ ਜਥੇਬੰਦਕ ਢਾਂਚਾ ਦੇਖ ਰਹੇ ਹਨ। ਪਾਰਟੀ ਨੇ ਪਹਿਲਾਂ ਹੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਸਹਿ-ਇੰਚਾਰਜ ਨਿਯੁਕਤ ਕਰਕੇ ਪੰਜਾਬੀਆਂ ਮੂਹਰੇ ਇੱਕ ਸਿੱਖ ਚਿਹਰਾ ਲਿਆਂਦਾ ਹੈ। ਕੇਜਰੀਵਾਲ 8 ਸਤੰਬਰ ਤੋਂ 11 ਸਤੰਬਰ ਤੱਕ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਸੈਕਟਰ 16 ਚੰਡੀਗੜ੍ਹ ਵਿੱਚ ਪਾਰਟੀ ਦਾ ਮੁੱਖ ਦਫ਼ਤਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਪਾਰਟੀ ਵੱਲੋਂ ਗੁਰਪ੍ਰੀਤ ਘੁੱਗੀ ਨੂੰ ਕਨਵੀਨਰ ਬਣਾਉਣ ਦਾ ਫ਼ੈਸਲਾ ਸਿਰ ਮੱਥੇ ਹੈ। ਸੁਖਪਾਲ ਖਹਿਰਾ ਨੇ ਵੀ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਨਾਲ ਹਨ।

‘ਆਪ’ ਵਿਧਾਇਕ ਦਵੇਂਦਰ ਸਹਿਰਾਵਤ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਭੇਜ ਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਬਦਲੇ ਕੁਝ ਆਗੂਆਂ ’ਤੇ ਮਹਿਲਾਵਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਾਏ ਜਾਣ ਮਗਰੋਂ ਪਾਰਟੀ ਆਗੂ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ’ਤੇ ਲਾਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਹਿਰਾਵਤ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ। ਇਸ ਦੌਰਾਨ ਪੰਜਾਬ ਵਿੱਚ ‘ਆਪ’ ਦੀ ਇਸਤਰੀ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦਾ ਵਿਧਾਇਕ ਦਵੇਂਦਰ ਸਹਿਰਾਵਤ ਅਕਾਲੀਆਂ ਦੇ ਹੱਥਾਂ ਵਿੱਚ ਖੇਡ ਕੇ ਪੰਜਾਬ ਦੀਆਂ ਧੀਆਂ ਨੂੰ ਬਦਨਾਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: