Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ‘ਚ ਸ਼ਾਮਲ ਹੋਏ ਸਾਬਕਾ ਸੰਸਦ ਮੋਹਨ ਸਿੰਘ ਫਲੀਆਂਵਾਲਾ

ਆਪ ‘ਚ ਸ਼ਾਮਲ ਹੋਏ ਸਾਬਕਾ ਸੰਸਦ ਮੋਹਨ ਸਿੰਘ ਫਲੀਆਂਵਾਲਾ

ਚੰਡੀਗੜ: ਆਮ ਆਦਮੀ ਪਾਰਟੀ ਵਿਚ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਸੰਜੇ ਸਿੰਘ, ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਕੌਮੀ ਜਥੇਬੰਦਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ, ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਦੀ ਮੌਜੂਦਗੀ ਵਿਚ ਉਹਨਾਂ ਨੇ ਆਪ ਦਾ ਹੱਥ ਫੜਿਆ।

ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ
ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਕਰੀਬੀ ਸਾਥੀ ਡਾ. ਫਲੀਆਂਵਾਲਾ 1986 ਤੋਂ ਲੈ ਕੇ 2002 ਤੱਕ ਬਸਪਾ ਦੇ ਪੰਜਾਬ ਪ੍ਰਧਾਨ ਰਹੇ। ਇਸ ਦੌਰਾਨ ਉਹ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ 1992 ਅਤੇ 1996 ਵਿਚ ਦੋ ਵਾਰ ਸੰਸਦ ਬਣੇ।

ਇਸ ਮੌਕੇ ਮੀਡੀਆ ਨਾਲ ਮੁਖਾਤਬ ਹੁੰਦੇ ਹੋਏ ਫਲੀਆਂਵਾਲਾ ਨੇ ਦੱਸਿਆ ਕਿ ਕਾਂਸ਼ੀ ਰਾਮ ਦੇ ਪ੍ਰਭਾਵ ਵਿਚ ਆ ਕੇ ਉਹਨਾਂ ਬਹੁਜਨ ਸਮਾਜ ਪਾਰਟੀ ਦਾ ਹੱਥ ਫੜਿਆ ਸੀ ਅਤੇ ਉਹਨਾਂ ਨਾਲ ਮਿਲ ਕੇ ਦਲਿਤ, ਗਰੀਬ ਅਤੇ ਦਬੇ ਕੁਚਲੇ ਵਰਗ ਦੇ ਸਮਾਜਿਕ ਅਤੇ ਆਰਥਿਕ ਉਤਥਾਨ ਲਈ ਲੰਬਾ ਸਮਾਂ ਕੰਮ ਕੀਤਾ। ਉਹਨਾਂ ਨੇ ਬਸਪਾ ਦੀ ਮੌਜੂਦਾ ਲੀਡਰਸ਼ਿਪ ਦੀ ਕਾਰਜਸ਼ੈਲੀ ਤੇ ਸਵਾਲ ਚੁਕਦੇ ਹੋਏ ਕਿਹਾ ਕਿ ਕਾਂਸ਼ੀ ਰਾਮ ਤੋਂ ਬਾਅਦ ਬਸਪਾ ਆਪਣੇ ਬੁਨਿਆਦੀ ਏਜੰਡੇ ਤੋਂ ਭਟਕ ਗਈ ਹੈ ਜੋ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਬਾਬੂ ਕਾਂਸੀ ਰਾਮ ਦੀ ਸੋਚ ਤੇ ਅਧਾਰਿਤ ਸੀ।

ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਦਬੇ-ਕੁਚਲੇ ਲੋਕਾਂ ਦਾ ਵਿਸ਼ਵਾਸ਼ ਅਤੇ ਉਮੀਦ ਜਗਾਈ ਹੈ, ਇਹੀ ਕਾਰਣ ਹੈ ਕਿ ਉਨ੍ਹਾਂ ਨੇ ਬਸਪਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ‘ਆਪ’ ਦੇ ਇਮਾਨਦਾਰ ਰਾਜਨੀਤਿਕ ਮੰਚ ਤੇ ਸਮਾਜ ਦੀ ਭਲਾਈ ਲਈ ਦਿਲੋਂ ਕੰਮ ਕਰਨਗੇ।

ਡਾ. ਫਲੀਆਂਵਾਲਾ ਦੇ ਨਾਲ ਫਾਜਿਲਕਾ ਤੋਂ ਬਸਪਾ ਪ੍ਰਧਾਨ ਸੁਬੇਗ ਸਿੰਘ, ਜਲਾਲਾਬਾਦ ਤੋਂ ਬਸਪਾ ਪ੍ਰਧਾਨ ਗੁਰਦੇਵ ਸਿੰਘ, ਜਿਲਾ ਸਕੱਤਰ ਜਗਤਾਰ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਤੋਂ ਇਲਾਵਾ ਜਨਮ ਸਿੰਘ ਭੱਟੀ, ਬੇਅੰਤ ਸਿੰਘ, ਚੰਨ ਸਿੰਘ, ਸੁਖਦੇਵ ਸਿੰਘ ਸੰਧੂ, ਪੂਰਨ ਸਿੰਘ ਬਾਰੇਕੇ ਅਤੇ ਪ੍ਰਗਟ ਸਿੰਘ ਛੀਨਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿੱਲ, ਬੁਲਾਰੇ ਕੁਲਤਾਰ ਸਿੰਘ, ਕਿਸਾਨ ਵਿੰਗ ਦੇ ਜਨਰਲ ਸਕੱਤਰ ਕਰਨਵੀਰ ਸਿੰਘ ਟਿਵਾਣਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਮੈਂਬਰ ਬੂਟਾ ਸਿੰਘ ਅਸ਼ਾਂਤ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: