Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਹੁਣ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ: ਹਰਿੰਦਰ ਸਿੰਘ ਖਾਲਸਾ

‘ਆਪ’ ਹੁਣ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ: ਹਰਿੰਦਰ ਸਿੰਘ ਖਾਲਸਾ

ਜਲੰਧਰ: ਆਮ ਆਦਮੀ ਪਾਰਟੀ ‘ਚੋਂ ਕੱਢੇ ਹੋਏ ਸੰਸਦ ਹਰਿੰਦਰ ਸਿੰਘ ਖਾਲਸਾ ਨੇ ਪਾਰਟੀ ਦੀ ਲੀਡਰਸ਼ਿਪ ਨੂੰ ਭੂੰਡਾਂ ਦਾ ਖੱਖਰ ਦੱਸਦਿਆ ਕਿਹਾ ਕਿ ਹੁਣ ਇਹ ਪੰਜਾਬ ’ਤੇ ਕਬਜ਼ਾ ਕਰਨ ਦੀ ਤਾਕ ਵਿੱਚ ਹਨ। ਉਹ ਐਤਵਾਰ ਨੂੰ ਅਜੀਤ ਨਗਰ ’ਚ ਭਾਜਪਾ ਵਿੱਚੋਂ ਕੱਢੇ ਗਏ ਆਗੂ ਕਿਸ਼ਨ ਲਾਲ ਸ਼ਰਮਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਅਧਿਕਾਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

AAP rebel MPs Harjinder Singh Khalsa along with kin and family members of  Shaheed's family during a Lalkar Rally orgnaised by Kishan Lal Sharma in Jalandhar on Sunday. Tribune Photo Malkiat Singh
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕੱਢੀ ਗਈ ਅਧਿਕਾਰ ਰੈਲੀ ਦੌਰਾਨ ‘ਆਪ’ ‘ਚੋਂ ਕੱਢੇ ਸੰਸਦ ਹਰਿੰਦਰ ਸਿੰਘ ਖ਼ਾਲਸਾ ਤੇ ਉਨ੍ਹਾਂ ਦੇ ਸਾਥੀ

ਹਰਿੰਦਰ ਸਿੰਘ ਖਾਲਸਾ ਨੇ ਸਭ ਤੋਂ ਵੱਧ ਨਿਸ਼ਾਨਾ ਆਪ ’ਤੇ ਹੀ ਸਾਧਿਆ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਗੂ ਵੀ ਪਹਿਲਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਸੀ ਤੇ ਆਪਣੇ ਆਪ ਨੂੰ ਇਸ ਤਰ੍ਹਾਂ ਪੇਸ਼ ਕਰਦੇ ਸਨ ਜਿਵੇਂ ਉਹ ਹੁਣੇ-ਹੁਣੇ ਹੀ ਫਾਂਸੀ ਦੇ ਤਖਤੇ ਤੋਂ ਉੱਤਰੇ ਹੋਣ ਪਰ ਉਹ ਨੌਟੰਕੀ ਹੀ ਨਿਕਲੇ। ਇਹ ਯੂ.ਪੀ ਤੇ ਬਿਹਾਰ ’ਚੋਂ ਆਏ ਉਹੀ ਲੋਕ ਹਨ ਜੋ ਪਹਿਲਾਂ ਉਥੇ ਹੁੰਦੀਆਂ ਚੋਣਾਂ ਦੌਰਾਨ ਦੰਗੇ ਕਰਵਾਉਂਦੇ ਸਨ ਤੇ ਫਿਰ ਉਸ ’ਚੋਂ ਸਰਕਾਰਾਂ ਬਣਾਉਂਦੇ ਹਨ। ਪੰਜਾਬ ਵਿੱਚ ਵੀ ਉਹੀ ਹੱਥਕੰਢੇ ਅਪਣਾ ਰਹੇ ਹਨ। ਚੋਣ ਮਨੋਰਥ ਪੱਤਰ ’ਤੇ ਦਰਬਾਰ ਸਾਹਿਬ ਦੀ ਤਸਵੀਰ ਲਾ ਕੇ ਉਪਰ ਝਾੜੂ ਲਾ ਦਿੱਤਾ। ਫਿਰ ਮਲੇਰਕੋਟਲੇ ਵਾਲੀ ਘਟਨਾ ਵਿੱਚ ਵੀ ਇਨ੍ਹਾਂ ਦੇ ਆਗੂਆਂ ਦਾ ਨਾਂਅ ਵੱਜਣ ਲੱਗ ਪਿਆ।

ਖਾਲਸਾ ਨੇ ਕਿਹਾ ਕਿ ਧਰਮ ਦੇ ਨਾਂਅ ’ਤੇ ਇਹ ਕੋਝੀਆਂ ਖੇਡਾਂ ਖੇਡੀਆਂ ਜਾ ਰਹੀਆਂ ਹਨ। ਉਨ੍ਹਾਂ ‘ਸਿਪਾਹੀ ਦਾ ਦਿਲ’ ਨਾਂਅ ਦੀ ਕਵਿਤਾ ਸੁਣ ਕੇ ‘ਆਪ’ ਦੀ ਤੁਲਨਾ ਭੂੰਡਾਂ ਨਾਲ ਕਰਦਿਆਂ ਕਿਹਾ ਕਿ ਗੁਲਾਬ ਵਰਗੇ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ 50-60 ਸਾਲ ਪਹਿਲਾ ਮਹਾਤਮਾ ਗਾਂਧੀ ਦੇ ਨਾਂਅ ’ਤੇ ਵੋਟਾਂ ਮੰਗਦੀਆਂ ਸਨ ਤੇ ਹੁਣ ਡਾ. ਅੰਬੇਦਕਰ ਦੇ ਨਾਂਅ ’ਤੇ ਮੰਗ ਰਹੀਆਂ ਹਨ।

ਸੂਬੇ ਵਿੱਚ ਨਸ਼ਿਆਂ ਦਾ ਜ਼ਿਕਰ ਕਰਦਿਆ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਬਹੁਤ ਹਨ ਪਰ ਇਕੱਲੇ ਪੰਜਾਬ ਵਿੱਚ ਹੀ ਨਹੀਂ ਹੋਰ ਸੂਬਿਆਂ ਵਿੱਚ ਵੀ ਨਸ਼ੇ ਹਨ। ਇਸ ਤੋਂ ਪਹਿਲਾ ਭਾਜਪਾ ’ਚੋਂ ਕੱਢੇ ਆਗੂ ਕਿਸ਼ਨ ਲਾਲ ਸ਼ਰਮਾ ਨੇ ਭਾਜਪਾ ਦੇ ਵਿਧਾਇਕ ਦਾ ਨਾਂਅ ਲਏ ਬਿਨ੍ਹਾਂ ਉਸ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ। ਉਨ੍ਹਾਂ ਕਿਹਾ ਕਿ ਇਸ ਆਗੂ ਨੇ ਰਾਜਨੀਤੀ ਨੂੰ ਵਪਾਰ ਬਣਾ ਲਿਆ ਹੋਇਆ ਹੈ ਤੇ ਨਸ਼ੇ ਦੇ ਤਸਕਰਾਂ ਨੂੰ ਆਪਣੀਆਂ ਗੱਡੀਆਂ ਵਿਚ ਬਿਠਾਉਂਦੇ ਹਨ।

ਕਿਸ਼ਨ ਲਾਲ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 7-8 ਵਿਧਾਇਕਾਂ ਦੇ ਨਾਂਅ ਭੇਜੇ ਹਨ ਕਿ ਇਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉ ਕਿ ਕਿਵੇਂ ਇਹ ਕਰੋੜਾਂਪਤੀ ਬਣ ਗਏ। ਇਸ ਮੌਕੇ ਸ਼ਹੀਦ ਊਧਮ ਸਿੰਘ ਦੇ ਦੋਹਤੇ ਹਰਪਾਲ ਸਿੰਘ ਤੇ ਸ਼ਹੀਦ ਸੁਖਦੇਵ ਸਿੰਘ ਦੇ ਦੋਹਤੇ ਵਿਸ਼ਾਲ ਨਈਅਰ ਨੇ ਵੀ ਸੰਬੋਧਨ ਕਰਦਿਆਂ ਮੌਜੂਦਾ ਸਰਕਾਰ ਨੂੰ ਭ੍ਰਿਸ਼ਟ ਦੱਸਿਆ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਿਹੜੇ ਹੋਰਡਿੰਗ ਲਾਏ ਹੋਏ ਸਨ ਉਨ੍ਹਾਂ ਵਿੱਚ ਆਪ ਦੇ ਐਮਪੀ ਡਾ. ਧਰਮਵੀਰ ਗਾਂਧੀ, ਪਰਗਟ ਸਿੰਘ , ਸਿਮਰਜੀਤ ਸਿੰਘ ਬੈਂਸ, ਤੇ ਡਾ. ਨਵਜੋਤ ਕੌਰ ਸਿੱਧੂ ਦੀਆਂ ਤਸਵੀਰਾਂ ਵੀ ਲਾਈਆਂ ਹੋਈਆਂ ਸਨ ਪਰ ਇਨ੍ਹਾਂ ਆਗੂਆਂ ਵਿੱਚੋਂ ਕੋਈ ਵੀ ਨਹੀਂ ਆਇਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: