Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੀ ਬੀਬੀਆਂ ਦੀ ਸੂਬਾ ਕਮੇਟੀ ਮੈਂਬਰ ਨੇ ਦਿੱਤਾ ਅਸਤੀਫਾ, ਕਿਹਾ ਪਾਰਟੀ ਵਿੱਚ ਔਰਤਾਂ ਦਾ ਕੋਈ ਸਤਿਕਾਰ ਨਹੀਂ

ਆਮ ਆਦਮੀ ਪਾਰਟੀ ਦੀ ਬੀਬੀਆਂ ਦੀ ਸੂਬਾ ਕਮੇਟੀ ਮੈਂਬਰ ਨੇ ਦਿੱਤਾ ਅਸਤੀਫਾ, ਕਿਹਾ ਪਾਰਟੀ ਵਿੱਚ ਔਰਤਾਂ ਦਾ ਕੋਈ ਸਤਿਕਾਰ ਨਹੀਂ

ਫ਼ਿਰੋਜ਼ਪੁਰ (7 ਸਤੰਬਰ, 2015): ਪਾਰਟੀ ਦੇ ਅੰਦਰੂਨੀ ਕਲੇਸ਼ ਅਤੇ ਗੁੱਟਬੰਦੀ ਵਿੱਚ ਉਲਝੀ ਆਮ ਆਦਮੀ ਪਾਰਟੀ ਦੀ ਬੀਬੀਆਂ ਦੇ ਸ਼ਾਖਾ ਦੀ ਸੂਬਾ ਕਮੇਟੀ ਦੀ ਮੈਂਬਰ ਅਮਨਦੀਪ ਕੌਰ ਗਿੱਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੀ ਸ਼ਿਕਾਇਤ ਦੀ ਕਾਪੀ ਦਿਖਾਉਂਦੀ ਹੋਈ ਅਮਨਦੀਪ ਕੌਰ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੀ ਸ਼ਿਕਾਇਤ ਦੀ ਕਾਪੀ ਦਿਖਾਉਂਦੀ ਹੋਈ ਅਮਨਦੀਪ ਕੌਰ

ਅਮਨਦੀਪ ਨੇ ਆਪਣੀ ਹੀ ਪਾਰਟੀ ਦੇ ਤਿੰਨ ਵਰਕਰਾਂ ’ਤੇ ੳੁਸ ਨਾਲ ਬਦਤਮੀਜ਼ੀ ਕਰਨ ਦਾ ਦੋਸ਼ ਲਾਇਆ ਹੈ ਅਤੇ ਇਸ ਮਾਮਲੇ ਦੀ ਸ਼ਿਕਾਇਤ ਕਰਨ ਮਗਰੋਂ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਹੋਈ ਅਮਨਦੀਪ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਦੀਪ ਨੇ ਦੱਸਿਆ ਕਿ ਇਹ ਘਟਨਾ 6 ਮਈ ਨੂੰ ਮੁਹਾਲੀ ਵਿੱਚ ਵਾਪਰੀ ਸੀ। ਉਸ ਦਿਨ ਉਹ ਪਾਰਟੀ ਵੱਲੋਂ ਕਰਵਾੲੀ ਮੀਟਿੰਗ ਵਿੱਚ ਸ਼ਾਮਲ ਹੋਣ ਗਈ ਸੀ। ਅਮਨਦੀਪ ਦਾ ਦੋਸ਼ ਹੈ ਕਿ ਮੀਟਿੰਗ ਖ਼ਤਮ ਹੋਣ ਪਿੱਛੋਂ ਜਿਵੇਂ ਹੀ ਉਹ ਬਾਹਰ ਨਿਕਲੀ ਤਾਂ ਪਾਰਟੀ ਦੇ ਤਿੰਨ ਵਰਕਰਾਂ ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਸੰਧੂ ਅਤੇ ਜਸਪਾਲ ਸਿੰਘ ਵਿਰਕ (ਤਿੰਨੋਂ ਫ਼ਿਰੋਜ਼ਪੁਰ ਵਾਸੀ) ਨੇ ਉਸ ਨਾਲ ਬਦਤਮੀਜ਼ੀ ਕੀਤੀ।

ਅਮਨਦੀਪ ਮੁਤਾਬਿਕ ਉਸ ਨੇ ਇਸ ਦੀ ਲਿਖਤੀ ਸ਼ਿਕਾਇਤ ਪਾਰਟੀ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਕੀਤੀ ਸੀ ਪਰ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ੳੁਸ ਨੇ ਨਿਰਾਸ਼ ਹੋ ਕੇ ਪੁਲੀਸ ਥਾਣੇ ਦਾ ਦਰਵਾਜ਼ਾ ਖੜਕਾਇਆ ਪਰ ਉਸ ਨੂੰ ਇਨਸਾਫ਼ ਨਹੀਂ ਮਿਲਿਆ।

ਅਮਨਦੀਪ ਨੇ ਇੱਕ ਵਾਰ ਫ਼ਿਰ ਇਸ ਦੀ ਸ਼ਿਕਾਇਤ ਸੁੱਚਾ ਸਿੰਘ ਛੋਟੇਪੁਰ ਅਤੇ ਸੰਜੇ ਸਿੰਘ ਨੂੰ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਅਮਨਦੀਪ ਨੇ ਇਸ ਦੀ ਸ਼ਿਕਾਇਤ ਪਾਰਟੀ ਦੇ ਕੱਦਾਵਰ ਨੇਤਾ ਮਨੀਸ਼ ਸਿਸੋਦੀਆ ਨੂੰ ਵੀ ਮਿਲ ਕੇ ਕੀਤੀ ਪਰ ਜਦੋਂ ਕੋਈ ਐਕਸ਼ਨ ਨਹੀਂ ਲਿਆ ਗਿਆ ਤਾਂ ਉਸ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਅਮਨਦੀਪ ਦਾ ਕਹਿਣਾ ਹੈ ਕਿ ਉਹ ਆਪਣੀ ਇਹ ਸ਼ਿਕਾਇਤ ਮਹਿਲਾ ਆਯੋਗ ਕੋਲ ਰੱਖੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: