ਮੋਗਾ (5 ਸਤੰਬਰ, 2015 ): ਪੰਜਾਬ ਦੀਆਂ ਵਿਧਾਨ ਸਭਾ 2017 ਦੀਆਂ ਚੋਣਾਂ ਵਿੱਚ ਅਜੇ ਤਕਰੀਬਨ ਡੇਢ ਸਾਲ ਦਾ ਸਮਾਂ ਪਇਆ ਹੈ, ਪਰ ਪੰਜਾਬ ਦਾ ਰਾਜਸੀ ਮਾਹੌਲ ਇਸ ਸਮੇਂ ਕਾਫੀ ਗਰਮਾ ਹੋਇਆ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚ “ਪੰਜਾਬ ਜੋੜੋ” ਮੁਹਿਮ ਤਹਿਤ ਰੈਲੀਆਂ ਕਰ ਰਹੀ ਹੈ, ੳੁੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਪਾਰਟੀ ਦੀਆਂ ਜਿਲਾ ਵਾਰ ਰੈਲੀਆਂ ਕਰ ਰਹੇ ਹਨ। ਪੰਜਾਬ ਦੀ ਸੱਤਾਧਸ਼ਾਰੀ ਪਾਰਟੀ ਬਾਦਲ ਦਲ ਨੇ ਵੀ ਅੱਉਦੇ ਦਿਨਾਂ ਵਿੱਚ ਪੰਜਾਬ ਬਰ ਵਿੱਚ ਰੈਲ਼ੀਆਂ ਕਰਨ ਦਾ ਪ੍ਰੋਗਰਾਮ ਬਣਾਇਆ ਹੈ।

ਆਮ ਆਦਮੀ ਪਾਰਟੀ ਵੱਲੋਂ ਭਿ੍ਸ਼ਟਾਚਾਰ ਤੇ ਨਸ਼ਿਆਂ ਦੇ ਖਿਲਾਫ ਪੰਜਾਬ ਜੋੜੋ ਮੁਹਿੰਮ ਤਹਿਤ ਅੱਜ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਪਹਿਲਾ ਕੰਮ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਪੰਜਾਬ ਦੇ ਮਾਲ ਮੰਤਰੀ ਬਿਕਰਮਜੀਤ ਮਜੀਠੀਆ ਨੂੰ ਜੇਲ ਭੇਜਣਾ ਹੈ।ਉਨ੍ਹਾਂ ਕਿਹਾ ਕਿ ਬਾਦਲ ਭਾਜਪਾ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੀ ਨੌਜੁਆਨੀ ਨਸ਼ਿਆਂ ਦੇ ਸੌਦਾਗਰਾਂ ਨੇ ਬਰਬਾਦ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਦਲ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਜੋ ਭਾਰਤ ‘ਚ ਪਹਿਲੇ ਨੰਬਰ ਦਾ ਸੂਬਾ ਸੀ ਅੱਜ 17ਵੇਂ ਨੰਬਰ ‘ਤੇ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਲਵੇ ਇਲਾਕੇ ‘ਚ ਪਾਰਟੀ ਵੱਲੋਂ ਕੀਤੀਆਂ ਗਈਆਂ ਰੈਲੀਆਂ ‘ਚ ਲੋਕਾਂ ਦਾ ਆਪ ਮੁਹਾਰੇ ਵਿਸ਼ਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕੱਲੇ ਮਾਲਵਾ ਦੇ ਲੋਕ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ‘ਚ ਅਹਿਮ ਯੋਗਦਾਨ ਪਾਉਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅੱਜ ਸਾਡੀ 50 ਤੋਂ 60 ਫੀਸਦੀ ਜਵਾਨੀ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਸ਼ਿਆਂ ‘ਚ ਗਲਤਾਨ ਹੋ ਚੁੱਕੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਅਤੇ ਇੰਚਾਰਜ਼ ਚੋਣ ਮੁਹਿੰਮ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਵਾਰੋ ਵਾਰੀ ਰਾਜ ਕਰਕੇ ਆਮ ਲੋਕਾਂ ਨੂੰ ਆਜ਼ਾਦੀ ਤਾਂ ਕੀ ਦੇਣੀ ਸੀ ਬਲਕਿ ਗੁਲਾਮੀ ਵੱਲ ਧੱਕ ਦਿੱਤਾ ਹੈ। ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਨੇ ਵੀ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਆਪਣੇ ਸਾਢੇ 8 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਦੀ ਥਾਂ ‘ਤੇ ਪੰਜਾਬ ਦਾ ਵਿਨਾਸ਼ ਹੀ ਕੀਤਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਹਿੰਮਤ ਸਿੰਘ ਸ਼ੇਰਗਿੱਲ ਲੀਗਲ ਸੈੱਲ ਇੰਚਾਰਜ਼, ਹਰਜੋਤ ਬੈਂਸ ਯੂਥ ਇੰਚਾਰਜ਼, ਜਗਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਰੈਲੀ ‘ਚ ਹੋਰਨਾ ਤੋਂ ਇਲਾਵਾ ਜਰਨੈਲ ਸਿੰਘ ਚੀਫ ਪਾਰਲੀਮਾਨੀ ਸਕੱਤਰ ਦਿੱਲੀ, ਸ਼ਹਿਨਾਜ਼ ਹਿੰਦੋਸਤਾਨੀ, ਕਰਮਜੀਤ ਸਿੰਘ ਲਾਂਬਾ ਦਿੱਲੀ, ਆਦਿ ਸਮੇਤ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।