Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਸੁੱਚਾ ਸਿੰਘ ਛੋਟੇਪੁਰ ਅੱਜ ਜ਼ਮੀਨ ਪ੍ਰਾਪਤੀ ਬਿੱਲ ਦੇ ਵਿਰੋਧ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ

ਆਮ ਆਦਮੀ ਪਾਰਟੀ ਦੇ ਸੁੱਚਾ ਸਿੰਘ ਛੋਟੇਪੁਰ ਅੱਜ ਜ਼ਮੀਨ ਪ੍ਰਾਪਤੀ ਬਿੱਲ ਦੇ ਵਿਰੋਧ ਵਿੱਚ ਭੁੱਖ ਹੜਤਾਲ ‘ਤੇ ਬੈਠਣਗੇ

ਗੁਰਦਾਸਪੁਰ (18 ਮਾਰਚ, 2015): ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕ ਸਭਾ ਵਿੱਚ ਪਾਸ ਕੀਤੇ ਗਏ ਕਿਸਾਨ ਵਿਰੋਧੀ “ਜ਼ਮੀਨ ਪ੍ਰਾਪਤੀ ਬਿੱਲ” ਦੇ ਸਮੁੱਚੇ ਭਾਰਤ ਵਿੱਚ ਕਰੜਾ ਵਿਰੋਧ ਹੋ ਰਿਹਾ ਹੈ। ਕਾਂਗਰਸ ਸਮੇਤ ਤਕਰੀਬਨ ਮੁੱਖ ਪਾਰਟੀਆਂ ਇਸਦਾ ਵਿਰੋਧ ਕਰ ਰਹੀਆਂ ਹਨ।

ਆਮ ਆਦਮੀ ਪਾਰਟੀ ਪੰਜਾਬ ਨੇ ਇਸਨੂੰ ਕਿਸਾਨ ਵਿਰੋਧੀ ਦਸਦਿਆਂ ਇਸ ਖਿਲਾਫ ਵਿਰੋਧ ਕਰਨ ਦਾ ਐਲਾਨ ਕੀਤਾ ਹੈ।

ਫਾਈਲ ਫੋਟੋ
ਪਾਰਟੀ ਦੇ ਸੂਬਾਈ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ (ਫਾਈਲ ਫੋਟੋ)

ਪਾਰਟੀ ਦੇ ਸੂਬਾਈ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਅੰਦਰ ਐਨ. ਡੀ. ਏ. ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਕਿਸਾਨਾਂ ਦੇ ਹਿੱਤ ਵਿਚ ਨਹੀਂ ਅਤੇ ਇਸ ਬਿੱਲ ਨਾਲ ਆਉਣ ਵਾਲੇ ਦਿਨਾਂ ਵਿਚ ਕਿਸਾਨ ਦੀ ਆਰਥਿਕ ਅਤੇ ਸਮਾਜਿਕ ਦਸ਼ਾ ਹੋਰ ਵੀ ਮਾੜੀ ਹੋ ਜਾਵੇਗੀ ।

ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਬਾਅਦ ਵੱਖ-ਵੱਖ ਸਰਕਾਰਾਂ ਵੱਲੋ ਅਪਣਾਈਆਂ ਗਈਆਂ ਕਿਸਾਨ ਵਿਰੋਧੀ ਨੀਤੀਆਂ ਨੇ ਕਿਸਾਨ ਨੂੰ ਪਹਿਲਾਂ ਹੀ ਕੰਗਾਲ ਕਰ ਦਿੱਤਾ ਹੈ ਅਤੇ ਹੁਣ ਇਹ ਬਿੱਲ ਕਿਸਾਨਾਂ ਦੀ ਹੋਰ ਵੀ ਦੁਰਦਸ਼ਾ ਕਰੇਗਾ ।

ਉਨ੍ਹਾਂ ਕਿਹਾ ਕਿ ਉਹ ਕੱਲ੍ਹ 19 ਮਾਰਚ ਨੂੰ ਚੰਡੀਗੜ੍ਹ ਵਿਖੇ ਸੈਕਟਰ 25 ਵਿਚ ਇਕ ਦਿਨ ਲਈ ਭੁੱਖ ਹੜਤਾਲ ਰੱਖਣਗੇ ਅਤੇ ਬਾਅਦ ਵਿਚ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: