Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਇਤਿਹਾਸ ਦੀ ਬੇਹੱਦ ਮਾੜੀ ਘਟਨਾ ਸੀ

ਆਮ ਆਦਮੀ ਪਾਰਟੀ ਨੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਇਤਿਹਾਸ ਦੀ ਬੇਹੱਦ ਮਾੜੀ ਘਟਨਾ ਸੀ

ਨਵੀਂ ਦਿੱਲੀ (31 ਜਨਵਰੀ, 2015):  ਆਮ ਆਦਮੀ ਪਾਰਟੀ (ਆਪ) ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਪਾਰਟੀ ਸੱਤਾ ‘ਚ ਆਉਣ ‘ਤੇ ਇਸ ‘ਚ ਲਿਖਿਆ ਇਕ-ਇਕ ਸ਼ਬਦ ਲਾਗੂ ਕਰੇਗੀ।

Aam-Aadmi-Party-launches-Election-Manifesto-for-Delhi-Assembly-Elections-e1422689183534
ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਕਰਦੇ ਹੋਏ ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਸਿੱਖ ਕਤਲੇਆਮ ਦਿੱਲੀ ਦੇ ਇਤਿਹਾਸ ਦੀ ਬੇਹੱਦ ਮਾੜੀ ਘਟਨਾ ਸੀ। ਆਪ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਜੇ ਤਕ ਵੀ ਕਤਲੇਆਮ ਦੀ ਜਾਂਚ ਲਈ ਐਸ.ਆਈ.ਟੀ. ਬਣਾਉਣ ਬਾਰੇ ਫ਼ੈਸਲਾ ਕਰਨ ਲਈ ਹੀ ਇਕ ਕਮੇਟੀ ਕਾਇਮ ਕਰਨ ਦੀ ਲੋੜ ਸਮਝਦੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਸੱਤਾ ਵਿਚ ਆਉਣ ‘ਤੇ 1984 ਦੇ ਸਿੱਖ ਕਤਲੇਆਮ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਾਰੇ ਨੋਟੀਫ਼ੀਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਹੈ ਜੋ ਵਿਸ਼ੇਸ਼ ਕਰ ਕੇ ਕਾਂਗਰਸ ਦੇ ਅਸਰ-ਰਸੂਖ ਵਾਲੇ ਆਗੂਆਂ ਦੀ ਸ਼ਮੂਲੀਅਤ ਵਾਲੇ ਮਾਮਲਿਆਂ ਦੀ ਮੁੜ ਜਾਂਚ ਕਰੇਗੀ।

ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 70 ਨੁਕਾਤੀ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਦੀ ਸੁਰੱਖਿਆ ਸਮੇਤ ਗ਼ਰੀਬਾਂ ਤੇ ਸਮਾਜ ਦੇ ਹਰ ਤਬਕੇ ਦੀ ਭਲਾਈ ਅਤੇ ਘੱਟ-ਗਿਣਤੀਆਂ ਦੇ ਹਿਤਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ ਭਗਵਾਂ ਪਾਰਟੀ ਨੂੰ ਹਾਰ ਦਾ ਡਰ ਸਤਾ ਰਿਹਾ ਹੈ ਜਿਸ ਕਾਰਨ ਇਸ ਨੇ ਹੁਣ ਤਕ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ।

ਕਾਨਸਟੀਟਿਊਸ਼ਨ ਕਲੱਬ ਵਿਖੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਦਿੱਲੀ ਨੂੰ ‘ਪੂਰਨ ਰਾਜ’ ਦਾ ਦਰਜਾ ਦਿਤਾ ਜਾਵੇਗਾ ਅਤੇ ਘੱਟ-ਗਿਣਤੀਆਂ ਦੇ ਹਿਤਾਂ ਦੀ ਰਾਖੀ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: