Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਨ ਸਿਆਸੀ ਮਾਮਲਿਆਂ ਬਾਰੇ ਕਮੇਟੀ ‘ਚੋਂ ਲਾਂਭੇ ਕੀਤਾ

ਆਮ ਆਦਮੀ ਪਾਰਟੀ ਨੇ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਨ ਸਿਆਸੀ ਮਾਮਲਿਆਂ ਬਾਰੇ ਕਮੇਟੀ ‘ਚੋਂ ਲਾਂਭੇ ਕੀਤਾ

ਨਵੀਂ ਦਿੱਲੀ ( 4 ਮਾਰਚ, 2015): ਆਮ ਆਦਮੀ ਪਾਰਟੀ ਦੀਆਂ ਉਪੱਰਲੀਆਂ ਸਫਾਂ ਵਿੱਚ ਚੱਲ ਰਹੀ ਖਿੱਚੋਤਾਣ ਦੌਰਾਨ ਪਾਰਟੀ ਦੀ ਕਾਰਜ਼ਕਾਰਨੀ ਦੀ ਮੀਟਿੰਗ ਵਿੱਚ ਲਏ ਫੈਸਲੇ ਵਿੱਚ ਪਾਰਟੀ ਦੇ ਪਹਿਲੀ ਕਤਾਰ ਦੇ ਆਗੀਆਂ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਨ ਅੱਜ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ‘ਚੋਂ ਲਾਂਭੇ ਕਰ ਦਿੱਤਾ ਗਿਆ। ਇਨ੍ਹਾਂ ਆਗੂਆਂ ਨੇ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੋਵੇਂ ਅਹੁਦਿਆਂ ‘ਤੇ ਬਣੇ ਰਹਿਣ ਬਾਰੇ ਸਵਾਲ ਉਠਾਇਆ ਸੀ, ਜਿਸ ਨਾਲ ਪਾਰਟੀ ਅੰਦਰ ਤਿੱਖੀ ਬਹਿਸ ਛਿੜ ਪਈ ਸੀ।

 ਪ੍ਰਸ਼ਾਂਤ ਭੂਸ਼ਨ, ਜੋਗਿੰਦਰ ਯਾਦਵ
ਪ੍ਰਸ਼ਾਂਤ ਭੂਸ਼ਨ, ਜੋਗਿੰਦਰ ਯਾਦਵ

ਇਸ ਦੌਰਾਨ ਸ੍ਰੀ ਕੇਜਰੀਵਾਲ ਦੇ ਅਸਤੀਫਾ ਦੇਣ ਦੀ ਪੇਸ਼ਕਸ਼ ਵੀ ਰੱਦ ਕਰ ਦਿੱਤੀ ਗਈ ਹੈ। ਪਾਰਟੀ ਦੀ 21 ਮੈਂਬਰੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੇਜਰੀਵਾਲ ਹਮਾਇਤੀਆਂ ਨੇ 8 ਦੇ ਮੁਕਾਬਲੇ 11 ਵੋਟਾਂ ਨਾਲ ਯਾਦਵ ਤੇ ਭੂਸ਼ਨ ਨੂੰ ਕਮੇਟੀ ‘ਚੋਂ ਲਾਂਭੇ ਕਰ ਦਿੱਤਾ। ਉਂਜ, ਮੀਟਿੰਗ ਵਿੱਚ ਸ੍ਰੀ ਕੇਜਰੀਵਾਲ ਅਤੇ ਇੱਕ ਹੋਰ ਮੈਂਬਰ ਮਯਾਂਕ ਗਾਂਧੀ ਸ਼ਾਮਲ ਨਹੀਂ ਹੋਏ।

ਯਾਦਵ ਤੇ ਭੂਸ਼ਨ ਨੇ ਕੇਜਰੀਵਾਲ ਦੇ ਤੌਰ-ਤਰੀਕਿਆਂ ‘ਤੇ ਵੀ ਗੰਭੀਰ ਸਵਾਲ ਉਠਾਏ ਸਨ, ਜਿਸ ਤੋਂ ਬਾਅਦ ਕੇਜਰੀਵਾਲ ਖੇਮੇ ਨੇ ਦੋਵਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਉਨ੍ਹਾਂ ਖ਼ਿਲਾਫ਼ ਕਈ ਕਿਸਮ ਦੇ ਦੋਸ਼ ਲਾਏ ਸਨ। ਕਾਰਜਕਾਰਨੀ ਦੀ ਮੀਟਿੰਗ ਕਾਫੀ ਹੰਗਾਮਾਖੇਜ਼ ਰਹੀ ਅਤੇ ਫੈਸਲੇ ਤੋਂ ਬਾਅਦ ਦੋਵੇਂ ਆਗੂ ਚਲੇ ਗਏ।

ਸ੍ਰੀ ਯਾਦਵ ਨੇ ਪਾਰਟੀ ਦੇ ਪ੍ਰਤੀਬੱਧ ਕਾਰਕੁਨ ਦੇ ਤੌਰ ‘ਤੇ ਕੰਮ ਜਾਰੀ ਰੱਖਣ ਦੀ ਗੱਲ ਕਹੀ ਜਦਕਿ ਸ੍ਰੀ ਭੂਸ਼ਨ ਇਹ ਕਹਿੰਦੇ ਹੋਏ ਚਲੇ ਗਏ ਕਿ ਬਹੁਗਿਣਤੀ ਦਾ ਫੈਸਲਾ ਮੰਨਿਆ ਜਾਏਗਾ। ਬਾਅਦ ਵਿੱਚ ਕੁਮਾਰ ਵਿਸ਼ਵਾਸ ਨੇ ਕੌਮੀ ਕਾਰਜਕਾਰਨੀ ਦੀ ਮੀਟਿੰਗ ਦੇ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਯਾਦਵ ਤੇ ਭੂਸ਼ਨ ਨੂੰ ਨਵੀਂ ਭੂਮਿਕਾ ਸੌਂਪੀ ਜਾਵੇਗੀ।

ਉਨ੍ਹਾਂ ਕਿਹਾ ”ਪਾਰਟੀ ਨੇ ਇਨ੍ਹਾਂ ਨੂੰ ਪੀ ਏ ਸੀ ਦੇ ਮੈਂਬਰ ਦੀਆਂ ਜ਼ਿੰਮੇਵਾਰੀਆਂ ਤੋਂ ਫਾਰਗ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀ ਸੌਂਪੀ ਜਾਵੇਗੀ।” ਮੀਟਿੰਗ ਤੋਂ ਪਹਿਲਾਂ ਸ੍ਰੀ ਯਾਦਵ ਨੇ ਮਾਮਲਾ ਨਬੇੜਨ ਦੀ ਪੇਸ਼ਕਸ਼ ਕਰਦਿਆਂ ਕਿਹਾ ਸੀ ਕਿ ਸ੍ਰੀ ਕੇਜਰੀਵਾਲ ਦੇ ਕੌਮੀ ਕਨਵੀਨਰ ਬਣੇ ਰਹਿਣ ਬਾਰੇ ਕੋਈ ਸਵਾਲ ਨਹੀਂ ਉਠਾਇਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: