Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰਐਸਐਸ ਆਗੂ ਦੇ ਪਰਿਵਾਰ ਨੂੰ 5 ਲੱਖ ਰੁਪਏ, 1 ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ, ਜਾਂਚ ਐਨਆਈਏ ਹਵਾਲੇ

ਆਰਐਸਐਸ ਆਗੂ ਦੇ ਪਰਿਵਾਰ ਨੂੰ 5 ਲੱਖ ਰੁਪਏ, 1 ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ, ਜਾਂਚ ਐਨਆਈਏ ਹਵਾਲੇ

ਲੁਧਿਆਣਾ: ਲੁਧਿਆਣਾ ਦੀ ਗਗਨਦੀਪ ਕਾਲੋਨੀ ਵਿਚ ਪਿਛਲੇ ਦਿਨੀਂ 2 ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਆਰਐਸਐਸ ਆਗੂ ਰਵਿੰਦਰ ਗੋਸਾਈਂ ਦੇ ਕੀਤੇ ਕਤਲ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਕਰੇਗੀ। ਜਾਣਕਾਰੀ ਅਨੁਸਾਰ ਆਰਐਸਐਸ ਦੇ ਸੀਨੀਅਰ ਆਗੂ ਨੇ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਇਹ ਮੰਗ ਕੀਤੀ ਸੀ ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰ ਲਿਆ।

ਲੁਧਿਆਣਾ ਪੁਲਿਸ ਵਲੋਂ ਆਰਐਸਐਸ ਆਗੂ ਰਵਿੰਦਰ ਗੋਸਾਈਂ ਦੇ ਕਤਲ 'ਚ ਇਸਤੇਮਾਲ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ, ਰਵਿੰਦਰ ਗੋਸਾਈਂ ਦੀ ਫਾਈਲ ਫੋਟੋ
ਲੁਧਿਆਣਾ ਪੁਲਿਸ ਵਲੋਂ ਆਰਐਸਐਸ ਆਗੂ ਰਵਿੰਦਰ ਗੋਸਾਈਂ ਦੇ ਕਤਲ ‘ਚ ਇਸਤੇਮਾਲ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ, ਰਵਿੰਦਰ ਗੋਸਾਈਂ ਦੀ ਫਾਈਲ ਫੋਟੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ।ਮੁੱਖ ਮੰਤਰੀ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੁਲਿਸ ਵਲੋਂ ਕਤਲ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਜੋ ਕਿ ਪੁਲਿਸ ਮੁਤਾਬਕ ਚੋਰੀ ਦਾ ਨਿਕਲਿਆ। ਮੋਟਰਸਾਈਕਲ ਦੀ ਬਰਾਮਦਗੀ ਹੋਣ ‘ਤੇ ਪੁਲਿਸ ਹਮਲਾਵਰਾ ਬਾਰੇ ਜਾਣਕਾਰੀ ਮਿਲਣ ਸਬੰਧੀ ਆਸਵੰਦ ਸੀ ਪਰ ਦੇਰ ਸ਼ਾਮ ਜਦੋਂ ਮੋਟਰਸਾਈਕਲ ਦਾ ਅਸਲ ਮਾਲਕ ਪੁਲਿਸ ਕੋਲ ਪੇਸ਼ ਹੋਇਆ ਤਾਂ ਉਸ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ 10 ਅਕਤੂਬਰ ਨੂੰ ਢੋਲੇਵਾਲ ਪੁਲ ਨੇੜਿਓਂ ਚੋਰੀ ਹੋਇਆ ਸੀ। ਇਸ ਸਬੰਧੀ ਉਸ ਨੇ ਚੌਕੀ ਮਿਲਰਗੰਜ ਵਿਚ ਸ਼ਿਕਾਇਤ ਦਿੱਤੀ ਸੀ ਪਰ ਪੁਲਿਸ ਵਲੋਂ ਰਿਪੋਰਟ ਦਰਜ ਨਹੀਂ ਕੀਤੀ ਗਈ।

ਪੁਲਿਸ ਕਮਿਸ਼ਨਰ ਵਲੋਂ ਚੌਕੀ ਮਿਲਰਗੰਜ ਵਿਚ ਤਾਇਨਾਤ 2 ਮੁਲਾਜ਼ਮਾਂ ਮੁਨਸ਼ੀ ਦੀਪ ਚੰਦ ਅਤੇ ਬਲਰਾਜ ਨੂੰ ਫੌਰੀ ਮੁਅੱਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਉਸ ਥਾਂ ਦੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਜਿੱਥੋਂ ਕਿ ਇਹ ਮੋਟਰਸਾਈਕਲ ਚੋਰੀ ਹੋਇਆ ਸੀ। ਮੋਟਰਸਾਈਕਲ ਦੀ ਰਜਿਸਟਰੇਸ਼ਨ ਕ੍ਰਿਸ਼ਨਾ ਵਾਸੀ ਫੁਲਾਂਵਾਲ ਦੇ ਨਾਂਅ ‘ਤੇ ਦਰਜ ਹੈ, ਪਰ ਇਹ ਮੋਟਰਸਾਈਕਲ ਉਸ ਦਾ ਲੜਕਾ ਰੋਹਿਤਪਾਲ ਚਲਾ ਰਿਹਾ ਸੀ, ਜੋ ਕਿ 10 ਅਕਤੂਬਰ ਨੂੰ ਢੋਲੇਵਾਲ ਗਿਆ ਸੀ, ਜਿੱਥੋਂ ਇਹ ਮੋਟਰਸਾਈਕਲ ਚੋਰੀ ਹੋ ਗਿਆ।

ਸਬੰਧਤ ਖ਼ਬਰ:

ਮੋਟਰਸਾਈਕਲ ਸਵਾਰਾਂ ਵਲੋਂ ਲੁਧਿਆਣਾ ‘ਚ ਆਰਐਸਐਸ ਆਗੂ ਰਵਿੰਦਰ (58) ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: