Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰਥਿਕ ਤੰਗੀ ਨੇ ਦੋ ਕਿਸਾਨਾਂ ਦੀ ਜਾਨ ਲਈ

ਆਰਥਿਕ ਤੰਗੀ ਨੇ ਦੋ ਕਿਸਾਨਾਂ ਦੀ ਜਾਨ ਲਈ

ਚੰਡੀਗੜ੍ਹ: ਆਰਥਿਕ ਤੰਗੀ ਕਾਰਨ ਦੋ ਕਿਸਾਨ ਮੌਤ ਦੇ ਮੂੰਹ ਜਾ ਪਏ। ਹੰਢਿਆਇਆ ਵਾਸੀ ਨੌਜਵਾਨ ਕਿਸਾਨ ਮਨਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਅਤੇ ਸਮਾਣਾ ਨੇੜੇ ਫਤਿਹਪੁਰ ਵਾਸੀ ਕਿਸਾਨ ਪ੍ਰਕਾਸ਼ ਚੰਦ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।Untitled-1-copy1

ਹੰਢਿਆਇਆ ਨੇੜੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਹੰਢਿਆਇਆ ਪੁਲੀਸ ਚੌਕੀ ਦੇ ਮੁਖੀ ਏਐੱਸਆਈ ਟੇਕ ਚੰਦ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮਿ੍ਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਸਪੁਰਦ ਕਰ ਦਿੱਤੀ ਹੈ। ਮਿ੍ਤਕ ਦੇ ਰਿਸ਼ਤੇਦਾਰ ਮੱਖਣ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ (22) ਖੇਤੀਬਾੜੀ ਕਰਦਾ ਸੀ, ਕੋਲ ਤਿੰਨ ਏਕੜ ਜ਼ਮੀਨ ਸੀ।

ਸਮਾਣਾ ਨੇੜੇ ਨਜ਼ਦੀਕੀ ਪਿੰਡ ਫਤਿਹਪੁਰ ਵਿੱਚ ਸ਼ੁੱਕਰਵਾਰ ਸਵੇਰੇ ਕਣਕ ਦੀ ਫਸਲ ਕੱਟਣ ਗਏ ਕਿਸਾਨ ਨੂੰ ਝਾੜ ਘੱਟ ਦੇਖ ਕੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਵਿੱਚ ਮ੍ਰਿਤਕ ਪ੍ਰਕਾਸ਼ ਚੰਦ (45) ਪੁੱਤਰ ਗੁਰਦਿਆਲ ਰਾਮ ਵਾਸੀ ਪਿੰਡ ਫਤਿਹਪੁਰ ਦਾ ਪੋਸਟਮਾਰਟਮ ਕਰਵਾਉਣ ਆਏ ਉਸਦੇ ਭਾਈ ਗੁਰਮੇਲ ਰਾਮ ਅਤੇ ਉਸਦੇ ਪੁੱਤਰ ਜਗਸੀਰ ਨੇ ਦੱਸਿਆ ਕਿ ਉਨ੍ਹਾਂ ਕੋਲ ਡੇਢ ਏਕੜ ਦੇ ਕਰੀਬ ਜ਼ਮੀਨ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: