Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਵੱਲੋਂ ਭਾਰਤ ਨਾਲੋਂ ਵਪਾਰਕ ਨਾਤਾ ਤੋੜਨ ਦੀ ਮੰਗ

ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਵੱਲੋਂ ਭਾਰਤ ਨਾਲੋਂ ਵਪਾਰਕ ਨਾਤਾ ਤੋੜਨ ਦੀ ਮੰਗ

ਇਸਲਾਮਾਬਾਦ: ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖ਼ਾਨ ਦੀ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼’ ਨੇ ਪਾਕਿਸਤਾਨ ਸਰਕਾਰ ਨੂੰ ਭਾਰਤ ਨਾਲੋਂ ਫ਼ੌਰੀ ਵਪਾਰਕ ਨਾਤਾ ਤੋੜਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਉਪ ਚੇਅਰਮੈਨ ਸ਼ਾਹ ਮੁਹੰਮਦ ਕੁਰੈਸ਼ੀ ਨੇ ਕਿਹਾ “ਭਾਰਤੀ ਫ਼ੌਜ ਵੱਲੋਂ ਕੰਟਰੋਲ ਰੇਖਾ ’ਤੇ ਸਾਡੇ ਜਵਾਨਾਂ ਅਤੇ ਮਾਸੂਮ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਤੇ ਸਾਡੇ ਪ੍ਰਧਾਨ ਮੰਤਰੀ ਉਧਰੋਂ ਆਏ ਫ਼ਲਾਂ ਦਾ ਆਨੰਦ ਮਾਣ ਰਹੇ ਹਨ।” ਉਨ੍ਹਾਂ ਕਿਹਾ ਕਿ ਭਾਰਤ ਨਾਲੋਂ ਵਪਾਰਕ ਨਾਤਾ ਤੋੜਨ ਅਤੇ ਉਸ ਦੇਸ਼ ਵਿਰੁੱਧ ਇਕਜੁੱਟ ਹੋਣ ਦਾ ਇਹ ਢੁਕਵਾਂ ਸਮਾਂ ਹੈ।

ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖਾਨ (ਫਾਈਲ ਫੋਟੋ)
ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖਾਨ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੂੰ ਦੇਸ਼ ਦੀ ਰੱਖਿਆ ਲਈ ਸਰਹੱਦ ’ਤੇ ਹੋਣਾ ਚਾਹੀਦਾ ਸੀ, ਜਦੋਂਕਿ ਉਹ ਪਨਾਮਾ ਦਸਤਾਵੇਜ਼ ਕੇਸ ਵਿੱਚ ਪ੍ਰਧਾਨ ਮੰਤਰੀ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਪਾਕਿਸਤਾਨ ਤੋਂ ਛਪਦੇ ਅਖ਼ਬਾਰ ‘ਡਾਅਨ’ ਦੀ ਰਿਪੋਰਟ ਅਨੁਸਾਰ ਕੁਰੈਸ਼ੀ ਨੇ ਜਨਤਕ ਮੀਟਿੰਗ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ਾਂ ਉਤੇ ਪਾਕਿਸਤਾਨ ਵਿਰੁੱਧ ਹੋਈ ਕਾਰਵਾਈ ਦਾ ਜਵਾਬ ਦੇਣ ਦੀ ਹਿੰਮਤ ਵੀ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਭਾਰਤ ਨਾਲ ਵਪਾਰਕ ਸਬੰਧ ਤੋੜ ਦੇਣੇ ਚਾਹੀਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਦੇ ਚੋਣ ਨਤੀਜਿਆਂ ਨੇ ਪਹਿਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਵਿਚ ਹੀ ਵਾਧਾ ਕੀਤਾ ਹੈ ਕਿਉਂਕਿ ਪਾਕਿਸਤਾਨੀ ਫੌਜ (ਇਸਟੈਬਲਿਸ਼ਮੈਂਟ) ਦੀ ਹਿਮਾਇਤ ਦੇ ਬਾਵਜੂਦ ਨਵਾਜ਼ ਸ਼ਰੀਫ
ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਦੇ ਚੋਣ ਨਤੀਜਿਆਂ ਨੇ ਪਹਿਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਵਿਚ ਹੀ ਵਾਧਾ ਕੀਤਾ ਹੈ ਕਿਉਂਕਿ ਪਾਕਿਸਤਾਨੀ ਫੌਜ (ਇਸਟੈਬਲਿਸ਼ਮੈਂਟ) ਦੀ ਹਿਮਾਇਤ ਦੇ ਬਾਵਜੂਦ ਨਵਾਜ਼ ਸ਼ਰੀਫ
ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਦੇ ਹਾਲੀ ਤੱਕ ਐਲਾਨੇ ਗਏ ਨਤੀਜਿਆਂ ਤੋਂ ਕਿਸੇ ਵੀ ਧਿਰ ਨੂੰ ਸਪਸ਼ਟ ਬਹੁਮਤ ਨਹੀਂ ਮਿਲ ਰਿਹਾ।
ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਦੇ ਹਾਲੀ ਤੱਕ ਐਲਾਨੇ ਗਏ ਨਤੀਜਿਆਂ ਤੋਂ ਕਿਸੇ ਵੀ ਧਿਰ ਨੂੰ ਸਪਸ਼ਟ ਬਹੁਮਤ ਨਹੀਂ ਮਿਲ ਰਿਹਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: