Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ: ਨੀਮ ਫੌਜੀ ਦਸਤਿਆਂ ਦੀ ਗੱਡੀ ਨਾਲ ਟਕਰਾਅ ਕੇ 21 ਸਾਲਾ ਨੌਜਵਾਨ ਦੀ ਮੌਤ; ਜਨਾਜ਼ੇ ਦੌਰਾਨ ਝੜਪਾਂ

ਕਸ਼ਮੀਰ: ਨੀਮ ਫੌਜੀ ਦਸਤਿਆਂ ਦੀ ਗੱਡੀ ਨਾਲ ਟਕਰਾਅ ਕੇ 21 ਸਾਲਾ ਨੌਜਵਾਨ ਦੀ ਮੌਤ; ਜਨਾਜ਼ੇ ਦੌਰਾਨ ਝੜਪਾਂ

ਸ੍ਰੀਨਗਰ: ਕਸ਼ਮੀਰ ਵਿੱਚ ਭਾਰਤੀ ਨੀਮ ਫੌਜੀ ਦਸਤਿਆਂ ਦੀ ਗੱਡੀ ਨਾਲ ਟਕਰਾ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਕੱਲ੍ਹ ਮੌਤ ਹੋ ਗਈ। ਇਸ ਤੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਨੀਮ ਫੌਜੀ ਦਸਤਿਆਂ ਨਾਲ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੂਰਬਾਗ਼ ਦੇ ਭਗਵਾਨਪੁਰਾ ਇਲਾਕੇ ਦੇ ਵਾਸੀ 21 ਸਾਲਾ ਰਿਜ਼ਵਾਨ ਅਹਿਮਦ ਨੂੰ ਪਰੀਮਪੁਰਾ ਵਿੱਚ ਸੀਆਰਪੀਐਫ ਦੀ ਗੱਡੀ ਨੇ ਫੇਟ ਮਾਰ ਦਿੱਤੀ ਸੀ। ਉਹ ਸ਼ੇਰ-ਏ-ਕਸ਼ਮੀਰ ਮੈਡੀਕਲ ਇੰਸਟੀਚਿਊਟ ਵਿੱਚ ਜ਼ੇਰੇ ਇਲਾਜ ਸੀ, ਜਿੱਥੇ 14 ਨਵੰਬਰ ਦੀ ਸਵੇਰ ਉਸ ਦੀ ਮੌਤ ਹੋ ਗਈ। ਇਸ ਮਗਰੋਂ ਨੌਜਵਾਨ ਦੇ ਮਾਪੇ, ਰਿਸ਼ਤੇਦਾਰ ਤੇ ਇਲਾਕਾ ਵਾਸੀ ਇਕੱਠੇ ਹੋਏ ਅਤੇ ਜਨਾਜ਼ਾ ਲਿਜਾਂਦਿਆਂ ਦੋਸ਼ੀ ਨੀਮ ਫੌਜੀ ਦਸਤੇ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਸੀ.ਆਰ.ਪੀ.ਐਫ. ਤੇ ਲੋਕਾਂ ਵਿਚਾਲੇ ਝੜਪ ਹੋ ਗਈ।

ਸ੍ਰੀਨਗਰ: ਸ੍ਰੀਨਗਰ ਵਿੱਚ ਰਿਜ਼ਵਾਨ ਅਹਿਮਦ ਦੇ ਜਨਾਜ਼ੇ ਦੌਰਾਨ ਪੁਲਿਸ ਪ੍ਰਦਰਸ਼ਨਕਾਰੀ ਵਿਚ ਝੜਪਾਂ
ਸ੍ਰੀਨਗਰ ਵਿੱਚ ਰਿਜ਼ਵਾਨ ਅਹਿਮਦ ਦੇ ਜਨਾਜ਼ੇ ਦੌਰਾਨ ਪੁਲਿਸ ਪ੍ਰਦਰਸ਼ਨਕਾਰੀ ਵਿਚ ਝੜਪਾਂ

ਇਸ ਦੌਰਾਨ ਜੰਮੂ ਕਸ਼ਮੀਰ ਸਰਕਾਰ ਨੇ ਲਾਈਨ ਆਫ ਕੰਟਰੋਲ ਨਾਲ ਲਗਾਤਾਰ ਹੋ ਰਹੀ ਗੋਲੀਬਾਰੀ ਦੇ ਮੱਦੇਨਜ਼ਰ ਜੰਮੂ ਜ਼ਿਲ੍ਹੇ ਦੇ ਬੰਦ ਕੀਤੇ ਸਕੂਲ ਮੁੜ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਨੇ ਪਹਿਲੀ ਨਵੰਬਰ ਨੂੰ 174 ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜੰਮੂ ਦੇ ਡਿਪਟੀ ਕਮਿਸ਼ਨਰ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲ 15 ਨਵੰਬਰ ਤੋਂ ਖੁੱਲ੍ਹਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: