Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ: ਪਾਕਿ

ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ: ਪਾਕਿ

ਨਵੀਂ ਦਿੱਲੀ (14 ਅਗਸਤ, 2015): ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁਲ ਬਸਿਤ ਨੇ ਕਸ਼ਮੀਰੀਆਂ ਦੇ ਅਜ਼ਾਦੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ । ਪਾਕਿਸਤਾਨ ਕਸ਼ਮੀਰੀ ਲੋਕਾਂ ਦਾ ਸਮਰਥਨ ਕਰਦਾ ਰਹੇਗਾ ।

jammu and kashmir
ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ

ਸ੍ਰੀ ਅਬਦੁਲ ਬਾਸਿਤ ਨੇ ਪਾਕਿਸਤਾਨ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਅੱਜ ਇਥੇ ਕਰਵਾਏ ਇਕ ਸਮਾਰੋਹ ਵਿਚ ਇਹ ਗੱਲ ਕਹੀ । ਸ੍ਰੀ ਬਾਸਿਤ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਦੀ ਇੱਛਾਵਾਂ ਨੂੰ ਨਾ ਤਾਂ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਮਾਮਲੇ ਨੂੰ ਠੰਢੇ ਵਸਤੇ ਵਿਚ ਪਾਇਆ ਜਾ ਸਕਦਾ ਹੈ ।

ਭਾਰਤ ਅਤੇ ਪਾਕਿਸਤਾਨ ਵਿਚਕਾਰ ਕੌਮੀ ਸੁਰੱਖਿਆ ਸਲਾਹਕਾਰ ਪੱਧਰ ਦੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਅੱਜ ਕਿਹਾ ਕਿ ਉਹ ਕਸ਼ਮੀਰੀਆਂ ਦੇ ਆਜ਼ਾਦੀ ਦੇ ਜਾਇਜ਼ ਸੰਘਰਸ਼ ਨੂੰ ਕਦੇ ਵੀ ਨਹੀਂ ਛੱਡੇਗਾ ਅਤੇ ਭਾਰਤ ਦੇ ਨਾਲ
ਆਮ ਵਰਗੇ ਅਤੇ ਸਹਿਯੋਗ ਵਾਲੇ ਸਬੰਧਾਂ ਲਈ ਦਹਾਕਿਆਂ ਪੁਰਾਣੇ ਇਸ ਵਿਵਾਦ ਨੂੰ ਹੱਲ ਕਰਨਾ ਜ਼ਰੂਰੀ ਹੈ ।

ਉਨ੍ਹਾਂ ਦੇ ਜਾਇਜ਼ ਸੰਘਰਸ਼ ਨੂੰ ਭਾਵੇਂ ਜਿੰਨਾ ਮਰਜ਼ੀ ਸਮਾਂ ਲੱਗੇ, ਪਾਕਿਸਤਾਨ ਕਸ਼ਮੀਰੀਆਂ ਅਤੇ ਉਨ੍ਹਾਂ ਦੇ ਅੰਦੋਲਨ ਨੂੰ ਨਹੀਂ ਛੱਡੇਗਾ ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਾਕਿਸਤਾਨ ਭਾਰਤ ਨਾਲ ਹਮੇਸ਼ਾ ਆਮ ਵਰਗੇ ਅਤੇ ਸਹਿਯੋਗ ਵਾਲੇ ਸਬੰਧ ਚਾਹੁੰਦਾ ਹੈ । ਇਸ ਲਈ ਇਹ ਜ਼ਰੂਰੀ ਹੈ ਕਿ ਸਬੰਧਾਂ ਨੂੰ ਸੁਧਾਰਨ ਲਈ ਖਾਸਕਰ ਜੰਮੂ-ਕਸ਼ਮੀਰ ਵਿਵਾਦ ਸਮੇਤ ਸਾਰੇ ਮੌਜੂਦਾ ਮਸਲਿਆਂ ਨੂੰ ਸੁਲਝਾਇਆ ਜਾਵੇ ।

ਸ੍ਰੀ ਬਾਸਿਤ ਨੇ ਕਿਹਾ ਕਿ ਭਾਰਤ ਨਾਲ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ । ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਲਈ ਕਸ਼ਮੀਰ ਸੰਕਟ ਦਾ ਹੱਲ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲੇ ਦਾ ਹੱਲ ਭਾਰਤ ਅਤੇ ਪਾਕਿਸਤਾਨ ਆਪਸੀ ਗੱਲਬਾਤ ਰਾਹੀਂ ਹੀ ਕੱਢ ਸਕਦੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: