Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਹੰਸ ਰਾਜ ਹੰਸ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ

ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਹੰਸ ਰਾਜ ਹੰਸ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ

ਜਲੰਧਰ (9 ਮਾਰਚ, 2016): ਰਾਜ ਸਭਾ ਦੀਆਂ ਪੰਜਾਬ ਤੋਂ ਖਾਲੀ ਹੋਣ ਵਾਲੀਆਂ ਸੀਟਾਂ ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 21 ਮਾਰਚ ਨੂੰ ਚੋਣ ਹੋਣੀ ਤੈਅ ਹੈ ।

ਕਾਂਗਰਸ ਹਾਈਕਮਾਨ ਨੇ ਪੰਜਾਬ ‘ਚੋਂ ਰਾਜ ਸਭਾ ਵਿਚ ਦੋ ਮੈਂਬਰ ਭੇਜੇ ਜਾਣ ਬਾਰੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਉੱਘੇ ਗਾਇਕ ਸ੍ਰੀ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ ਹੈ ।1266033__20

ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਅੱਜ ਬਾਅਦ ਦੁਪਹਿਰ ਪ੍ਰਦੇਸ਼ ਕਾਂਗਰਸ ਵੱਲੋਂ ਭੇਜੇ ਨਾਵਾਂ ਦੀ ਸਿਫਾਰਸ਼ ਤੋਂ ਬਾਅਦ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ । ਵਰਨਣਯੋਗ ਹੈ ਕਿ ਸ੍ਰੀ ਹੰਸ ਹਾਲੇ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਸਨ ।

ਸ. ਸੁਖਦੇਵ ਸਿੰਘ ਢੀਂਡਸਾ ਤੇ ਸ੍ਰੀ ਨਰੇਸ਼ ਗੁਜਰਾਲ ਪਹਿਲਾਂ ਵੀ ਰਾਜ ਸਭਾ ‘ਚ ਬਾਦਲ ਦਲ ਦੇ ਨੁਮਾਇੰਦਿਆਂ ਵਜੋਂ ਮੈਂਬਰ ਹਨ ਅਤੇ ਬਾਦਲ ਦਲ ਵੱਲੋਂ ਉਨ੍ਹਾਂ ਨੂੰ ਹੀ ਦੁਬਾਰਾ ਰਾਜ ਸਭਾ ‘ਚ ਭੇਜਣ ਦਾ ਫੈਸਲਾ ਲਿਆ ਗਿਆ ਹੈ । ਜਦਕਿ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਬਾਕੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: