Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਸ਼ੀ ਹਿੰਦੂ ਯੂਨੀਵਰਸਿਟੀ ਵਿੱਚ ਭਾਸ਼ਣ ਦੌਰਾਨ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਕਿਹਾ “ਗਾਂ ਇਕ ਪਸ਼ੂ ਹੈ, ਕਿਸੇ ਦੀ ਮਾਤਾ ਨਹੀਂ ਹੋ ਸਕਦੀ”

ਕਾਸ਼ੀ ਹਿੰਦੂ ਯੂਨੀਵਰਸਿਟੀ ਵਿੱਚ ਭਾਸ਼ਣ ਦੌਰਾਨ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਕਿਹਾ “ਗਾਂ ਇਕ ਪਸ਼ੂ ਹੈ, ਕਿਸੇ ਦੀ ਮਾਤਾ ਨਹੀਂ ਹੋ ਸਕਦੀ”

ਸਾਬਕਾ ਜੱਜ ਮਾਰਕੰਡੇ ਕਾਟਜੂ
ਸਾਬਕਾ ਜੱਜ ਮਾਰਕੰਡੇ ਕਾਟਜੂ

ਵਾਰਾਨਸੀ, 4 ਅਕਤੂਬਰ, 2015): ਪਿਛਲੇ ਦਿਨੀ ਇੱਕ ਮੁਸਲਮਾਨ ਵਿਅਕਤੀ ਵੱਲੋਂ ਦਿੱਲੀ ਦੇ ਨਜ਼ਦੀਕ ਗਰੇਟਰ ਨੋਇਡਾ ਦੇ ਦਾਦਰੀ ‘ਚ ਗਾਂ ਦਾ ਮਾਸ ਖਾਣ ਦੀ ਅਫਵਾਹ ਦੇ ਕਾਰਨ ਨੂੰ ਕੁੱਟ ਕੁੱਟ ਮਾਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ।

ਸਾਬਕਾ ਜੱਜ ਕਾਟਜੂ ਨੇ ਕਿਹਾ ਹੈ ਕਿ ਗਾਂ ਸਿਰਫ ਇਕ ਪਸ਼ੂ ਹੈ ਜੋ ਕਿਸੇ ਦੀ ਮਾਤਾ ਨਹੀਂ ਹੋ ਸਕਦੀ। ਉਨ੍ਹਾਂ ਨੇ ਕਾਸ਼ੀ ਹਿੰਦੂ ਯੂਨੀਵਰਸਿਟੀ ‘ਚ ਇਕ ਸਮਾਗਮ ਦੌਰਾਨ ਕਿਹਾ ਕਿ ਗਾਂ ਸਿਰਫ ਇਕ ਪਸ਼ੂ ਹੈ ਤੇ ਕੋਈ ਪਸ਼ੂ ਕਿਸੇ ਦੀ ਮਾਤਾ ਨਹੀਂ ਹੋ ਸਕਦਾ । ਕਾਟਜੂ ਦਾ ਇਹ ਬਿਆਨ ਗਾਂ ਮਾਸ ਖਾਣ ਬਾਰੇ ਹਿੰਦੂ-ਮੁਸਲਿਮ ਮੁਫਾਦ ਦੇ ਸੰਦਰਭ ਵਿੱਚ ਸੀ। ਇਸ ਬਿਆਨ ਤੋਂ ਬਾਅਦ ਕਾਟਜੂ ਦਾ ਵਿਰੋਧ ਕਰਦੇ ਹੋਏ ਯੂਨਵਿਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ।

ਜ਼ਿਕਰਯੋਗ ਹੈ ਕਿ ਸਾਬਕਾ ਜੱਜ ਕਾਟਜੂ ਵੱਖ-ਵੱਖ ਭਖਦਿਆਂ ਮਸਲਿਆਂ ਪ੍ਰਤੀ ਆਪਣੀ ਬੇਬਾਕ ਟਿਪੱਣੀਆਂ ਕਰਕੇ ਕਈ ਵਾਰ ਚਰਚਾ ਵਿੱਚ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਠਾਨਕੋਟ ਦੇ ਫੌਜੀ ਹਵਾਈ ਅੱਡੇ 'ਤੇ ਜਨਵਰੀ ਮਹੀਨੇ ਵਿੱਚ ਹੋਏ ਹਥਿਆਰਬੰਦ ਹਮਲੇ ਦੇ ਮਾਮਲੇ ਦੀ ਜਾਂਚ ਕਰਨ ਲਈ ਪਾਕਿਸਤਾਨ ਤੋਂ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਭਾਰਤ ਪਹੁੰਚ ਗਈ ਹੈ।ਇਸ ਟੀਮ
ਦਿੱਲੀ ਦੀ ਜਾਵਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਦੇਸ਼ ਧਰੋਹ ਦੇ ਪਰਚੇ ਦਰਜ਼ ਹੋਣ ਤੋਂ ਬਾਅਦ ਉਠੇ ਵਿਵਾਦ ਦਰਮਿਆਨ ਹੁਣ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ
ਦਿੱਲੀ ਯੂਨੀਵਰਸਿਟੀ ਵਿਖੇ ਚੱਲ ਰਹੇ “ਰਾਮ ਮੰਦਰ” ਸੈਮੀਨਾਰ ਦਰਮਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੁਬਰਾਮਨੀਅਮ ਸਵਾਮੀ ਨੇ ਅੱਜ ਇਕ ਹੋਰ ਵਿਵਾਦਮਈ ਬਿਆਨ ਦਿੰਦਿਆਂ ਕਿਹਾ ਕਿ ਮੁਸਲਮਾਨ ਭਾਰਤ ਅੰਦਰ ਪੁਰਾਤਨ ਤਿੰਨ
ਭਾਰਤੀ ਤੱਟੀ ਗਾਰਡਾਂ ਨੇ ਧਮਾਕਾਖੇਜ਼ ਸਮਗਰੀ ਨਾਲ ਭਰੀ ਇਕ ਕਿਸ਼ਤੀ ਤਬਾਹ ਕਰ ਦਿੱਤੀ ਤੇ ਉਸ ਵਿਚ ਸਵਾਰ 4 ਸ਼ੱਕੀਆਂ ਨੂੰ ਮਾਰ ਮੁਕਾਇਆ। ਇਹ ਘਟਨਾ ਨਵੇਂ ਸਾਲ ਦੀ ਸ਼ੁਰੂਆਤੀ ਰਾਤ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: