Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜੰਗ ਦੀ ਅਫਵਾਹ ਕਾਰਨ ਫੈਲਾਈ ਜਾ ਰਹੀ ਦਹਿਸ਼ਤ ਨਿੰਦਣਯੋਗ: ਆਪ

ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜੰਗ ਦੀ ਅਫਵਾਹ ਕਾਰਨ ਫੈਲਾਈ ਜਾ ਰਹੀ ਦਹਿਸ਼ਤ ਨਿੰਦਣਯੋਗ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਪੰਜਾਬ ਦੇ ਲੋਕਾਂ ਵਿਚ ਦਹਿਸ਼ਦ ਦਾ ਮਾਹੌਲ ਬਣਾਉਣ ਲਈ ਨਿਖੇਧੀ ਕੀਤੀ। ਕੱਲ੍ਹ ਸ਼ੁਕਰਵਾਰ ਨੂੰ ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਨੇਤਾ ਐਚ.ਐਸ . ਫੂਲਕਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੂਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਆਪਣੀਆਂ ਪੱਕੀਆਂ ਫਸਲਾਂ, ਪਸ਼ੂ ਅਤੇ ਘਰ ਛੱਡ ਕੇ ਸੁਰੱਖਿਅਤ ਸਥਾਨਾਂ ਵੱਲ ਜਾਣ ਲਈ ਮਜਬੂਰ ਹੋ ਗਏ ਹਨ। ਹੁਣ ਤੱਕ ਪੰਜਾਬ ਵਿਚ ਕੁੱਲ 950 ਪਿੰਡਾਂ ਦੇ ਲੋਕ ਉਜੜ ਚੁੱਕੇ ਹਨ।

ਮਾਨ ਅਤੇ ਫੂਲਕਾ ਨੇ ਕਿਹਾ ਕਿ ਨਾ ਤਾਂ ਅਜੇ ਕੋਈ ਜੰਗ ਲੱਗੀ ਹੈ ਅਤੇ ਨਾ ਹੀ ਇਸਦੀ ਕੋਈ ਸੰਭਾਵਨਾ ਹੈ ਪਰੰਤੂ ਫੇਰ ਵੀ ਪੰਜਾਬ ਵਾਸੀਆਂ ਨੂੰ ਬਿਨਾਂ ਕਿਸੇ ਗੱਲ ਦੇ ਡਰਾਇਆ ਜਾ ਰਿਹਾ ਹੈ। ਮੋਦੀ ਸਰਕਾਰ ‘ਤੇ ਸਵਾਲ ਕਰਦੇ ਹੋਏ ਮਾਨ ਨੇ ਪੁਛਿਆ ਕਿ ਪੰਜਾਬ ਦੇ ਨਾਲ-ਨਾਲ ਰਾਜਸਥਾਨ ਅਤੇ ਗੁਜਰਾਤ ਸੂਬਿਆਂ ਦੀ ਸਰਹੱਦ ਵੀ ਪਾਕਿਸਤਾਨ ਨਾਲ ਲੱਗਦੀ ਹੈ ਤਾਂ ਡਰ ਅਤੇ ਭੈਅ ਸਿਰਫ ਪੰਜਾਬ ਵਿਚ ਕਿਉਂ ਫੈਲਾਇਆ ਜਾ ਰਿਹਾ ਹੈ। ਫੂਲਕਾ ਨੇ ਪੁਛਿਆ ਕਿ ਕਿਉਂ ਗੁਜਰਾਤ ਅਤੇ ਰਾਜਸਥਾਨ ਵਿਚ ਪੰਜਾਬ ਵਾਂਗੂ ਲੋਕਾਂ ਨੂੰ ਘਰ ਛੱਡਣ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ।

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)

ਦੁੱਖ ਅਤੇ ਦਹਿਸ਼ਤ ਦੀ ਇਸ ਘੜੀ ਵਿਚ ਪੰਜਾਬ ਵਾਸੀਆਂ ਨਾਲ ਹਮਦਰਦੀ ਜਤਾਉਂਦੇ ਹੋਏ ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਆਮ ਆਦਮੀ ਪਾਰਟੀ ਦੁਆਰਾ ਜਾਰੀ ਹੈਲਪ ਲਾਇਨ ਨੰਬਰ +91 8437 – 791773 ਉਤੇ ਫੋਨ ਕਰਕੇ ਆਪਣੀ ਮੁਸੀਬਤ ਦੱਸ ਸਕਦੇ ਹਨ, ਜੋ ਕਿ ਮਿੱਥੇ ਸਮੇਂ ਵਿਚ ਦੂਰ ਕੀਤੀ ਜਾਵੇਗੀ। ਉਨਾਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਸਰਹੱਦੀ ਖੇਤਰਾਂ ਦੇ ਲੋਕਾਂ ਦੀ ਸਹਾਇਤਾ ਕਰਨ ਦੀ ਵੀ ਅਪੀਲ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: