Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰ ਵੱਲੋਂ ਜੀਐਸਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦੇ ਅਪਮਾਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਕੇਂਦਰ ਵੱਲੋਂ ਜੀਐਸਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦੇ ਅਪਮਾਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ 2017 ਨੂੰ ਜੀਐਸਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ਼ਹਿਤਾਰ ਵਿਚ ਵੱਖ-ਵੱਖ ਧਰਮਾਂ, ਫਿਰਕਿਆਂ ਦੇ ਲੋਕਾਂ ਦੀ ਪ੍ਰਕਾਸ਼ਿਤ ਕੀਤੀ ਗਈ ਸਮੂਹਿਕ ਤਸਵੀਰ ਵਿਚ ਬਾਕੀ ਸਭ ਲੋਕਾਂ ਦੀਆਂ ਤਸਵੀਰਾਂ ਸਹੀ ਢੰਗ ਨਾਲ ਪ੍ਰਕਾਸ਼ਿਤ ਕਰਕੇ ਇੱਕ ਗ਼ੈਰ-ਸਿੱਖ ਦੇ ਸਿਰ ਉਪਰ ਸਿੱਖ ਦਸਤਾਰ ਲਗਾ ਕੇ ਕੌਮਾਂਤਰੀ ਪੱਧਰ ‘ਤੇ ਇਸਦਾ ਅਪਮਾਨ ਕੀਤਾ ਗਿਆ ਹੈ ਜੋ ਕਦਾਚਿਤ ਬਰਦਾਸ਼ਤ ਕਰਨਯੋਗ ਨਹੀਂ।

ਪ੍ਰੋ. ਕਿਰਪਾਲ ਸਿੰਘ ਬਡੂੰਗਰ (ਵਿਚਕਾਰ) [ਪੁਰਾਣੀਆਂ ਤਸਵੀਰਾਂ]
ਪ੍ਰੋ. ਕਿਰਪਾਲ ਸਿੰਘ ਬਡੂੰਗਰ (ਵਿਚਕਾਰ) [ਪੁਰਾਣੀਆਂ ਤਸਵੀਰਾਂ]

ਪ੍ਰੈਸ ਬਿਆਨ ‘ਚ ਬਡੂੰਗਰ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦੀ ਦਸਤਾਰ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ। ਵਿਦੇਸ਼ਾਂ ਵਿਚ ਵੀ ਸਿੱਖਾਂ ਨੇ ਸਨਮਾਨਜਨਕ ਅਹੁਦੇ ਪ੍ਰਾਪਤ ਕੀਤੇ ਹੋਏ ਹਨ।

ਪ੍ਰੋ: ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਇਸ ਇਸ਼ਤਿਹਾਰ ਵਿਚੋਂ ਤੁਰੰਤ ਨਕਲੀ ਬਣਾਈ ਗਈ ਫੋਟੋ ਨੂੰ ਹਟਾ ਕੇ ਅਸਲ ਸਿੱਖ ਦੀ ਫੋਟੋ ਲਗਾਉਣ ਦੀ ਅਪੀਲ ਕਰਦਿਆਂ ਪੁਰਾਣੇ ਇਸ਼ਤਿਹਾਰ ਉਪਰ ਰੋਕ ਲਗਾਉਣ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਉਪਰ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: