Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰੇ: ਦਮਦਮੀ ਟਕਸਾਲ

ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰੇ: ਦਮਦਮੀ ਟਕਸਾਲ

ਕੁਰੂਕਸ਼ੇਤਰ: ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ ‘ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ ਦੇਰੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰ ਕੇ ਸਿੱਖ ਕੌਮ ਦਾ ਵਿਸ਼ਵਾਸ ਜਿੱਤਣ ਵਾਲਾ ਠੋਸ ਕਦਮ ਉਠਾਉਣ ਚਾਹੀਦਾ ਹੈ।

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਉਪਰੰਤ ਉਹਨਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਹਰਨਾਮ ਸਿੰਘ ਖ਼ਾਲਸਾ, ਜਸਬੀਰ ਸਿੰਘ ਰੋਡੇ ਤੇ ਹੋਰ ਸਿੱਖ ਆਗੂ

ਦਮਦਮੀ ਟਕਸਾਲ ਮੁਖੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਜਾਨ ਨਿਛਾਵਰ ਕਰ ਗਏ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਅੰਤਿਮ ਸੰਸਕਾਰ ਮੌਕੇ ਵਿਸ਼ੇਸ਼ ਤੌਰ ‘ਤੇ ਉਹਨਾਂ ਦੇ ਪਿੰਡ ਠਸਕਾ ਅਲੀ ( ਹਰਿਆਣਾ) ਪਹੁੰਚੇ ਹੋਏ ਸਨ ਨੇ ਭਾਈ ਖ਼ਾਲਸਾ ਦੇ ਗ੍ਰਹਿ ਵਿਖੇ ਉਹਨਾਂ ਦੇ ਪੁੱਤਰ ਭਾਈ ਜੁਝਾਰ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖ਼ਸ਼ ਸਿੰਘ ਨੇ ਤਨ ਦੇਹੀ ਨਾਲ ਬਹੁਤ ਵੱਡਾ ਸੰਘਰਸ਼ ਕੀਤਾ ਹੈ, ਜਿਸ ਦੇ ਫਲਸਰੂਪ ਉਹਨਾਂ ਨੂੰ ਕਾਫ਼ੀ ਕਾਮਯਾਬੀ ਵੀ ਮਿਲੀ, ਕਈ ਸਿੰਘ ਪਰੋਲ ‘ਤੇ ਰਿਹਾਅ ਹੋ ਕੇ ਆਪਣੇ ਪਰਿਵਾਰ ‘ਚ ਆ ਸਕੇ, ਗੁਰਧਾਮਾਂ ਦੇ ਦਰਸ਼ਨ ਅਤੇ ਸੰਗਤਾਂ ‘ਚ ਵਿਚਰ ਸਕੇ ਹਨ। ਭਾਈ ਖ਼ਾਲਸਾ ਦੀ ਕੌਮ ਪ੍ਰਤੀ ਇਸ ਦੇਣ ਨੂੰ ਕੌਮ ਸਦਾ ਯਾਦ ਰੱਖੇਗੀ।

ਉਹਨਾਂ ਕਿਹਾ ਕਿ ਕੌਮ ਦੇ ਹੀਰਿਆਂ ਨੂੰ ਰਿਹਾਅ ਕਰਾਉਣ ਲਈ ਸਰਕਾਰਾਂ ਉੱਤੇ ਦਬਾਅ ਪਾਇਆ ਜਾਣਾ ਚਾਹੀਦਾ ਹੈ ਜਿਸ ਲਈ ਭਾਈ ਖ਼ਾਲਸਾ ਵੱਲੋਂ ਵਿੱਢੇ ਗਏ ਸੰਘਰਸ਼ ਨੂੰ ਚਰਮ ਸੀਮਾ ਤਕ ਪਹੁੰਚਾਉਣ ਅਤੇ ਪੂਰਾ ਕਰਨ ਲਈ ਸਮੁੱਚੇ ਪੰਥ ਨੂੰ ਮਿਲ ਬੈਠ ਕੇ ਕੋਈ ਰੂਪ ਰੇਖਾ ਉਲੀਕਣੀ ਚਾਹੀਦੀ ਹੈ। ਉਹਨਾਂ ਕੇਂਦਰ ਨੂੰ ਨਿਜ਼ਾਮ ਦਰੁਸਤ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਲੜਨਾ ਪੈ ਰਿਹਾ ਹੈ। ਜਿਸ ਕਾਰਨ ਭਾਰਤੀ ਸਿਆਸੀ ਨਿਜ਼ਾਮ ਤੋਂ ਸਿੱਖਾਂ ਦਾ ਭਰੋਸਾ ਦਿਨੋਂ ਦਿਨ ਖੁਰਦਾ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਬੰਦ ਖ਼ਲਾਸੀ ਲਈ ਤਿੰਨ ਪੜਾਵਾਂ ‘ਚ ਪ੍ਰੇਰਣਾਮਈ ਸੰਘਰਸ਼ ਕੀਤਾ ਅਤੇ ਆਪਣੇ ਅਕੀਦੇ ਲਈ ਸ਼ਾਂਤਮਈ ਤਰੀਕੇ ਨਾਲ ਸ਼ਹਾਦਤ ਦਿੱਤੀ। ਭਾਈ ਖ਼ਾਲਸਾ ਦੀ ਸ਼ਹਾਦਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਜੁਟ ਹੋ ਕੇ ਸੰਘਰਸ਼ ਕਰਨ ਦਾ ਪੰਥ ਨੂੰ ਸੁਨੇਹਾ ਦਿੱਤਾ ਹੈ ।

ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੀ ਘਟਨਾ ਵਾਪਰਨ ਮੌਕੇ ਬਣੇ ਹਾਲਾਤਾਂ ਬਾਰੇ ਚਸ਼ਮਦੀਦਾਂ ਦੇ ਬਿਆਨ ਸੁਣੋ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: