Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁਕਦਿਆਂ “ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਤੇ ਫਿਰਕੂ ਅਨਸਰਾਂ ਵਿਰੁੱਧ ਡੱਟਣ ਦਾ ਦਿੱਤਾ ਸੱਦਾ”

ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁਕਦਿਆਂ “ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਤੇ ਫਿਰਕੂ ਅਨਸਰਾਂ ਵਿਰੁੱਧ ਡੱਟਣ ਦਾ ਦਿੱਤਾ ਸੱਦਾ”

ਨਵੀਂ ਦਿੱਲੀ(14 ਫਰਵਰੀ, 2015): ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਦਿੱਲੀ ਨੂੰ ਦੇਸ਼ ਦਾ ਪਹਿਲਾ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਤੇ ਫਿਰਕੂ ਅਨਸਰਾਂ ਵਿਰੁੱਧ ਡਟਣ ਦੇ ਵਾਅਦੇ ਕੀਤੇ।

ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ
ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ

ਉਪ ਰਾਜਪਾਲ ਨਜੀਬ ਜੰਗ ਨੇ ਉਪ ਮੁੱਖ ਮੰਤਰੀ ਬਣਾਏ ਗਏ ਮਨੀਸ਼ ਸਿਸੋਦੀਆ ਤੇ ਪੰਜ ਹੋਰ ਮੰਤਰੀਆਂ ਨੂੰ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਅਹੁਦੇ ਦੀ ਸਹੁੰ ਚੁਕਾਈ। ਸਹੀ ਇਕ ਸਾਲ ਪਹਿਲਾਂ ਕੇਜਰੀਵਾਲ 49 ਦਿਨ ਦੇ ਸ਼ਾਸਨ ਮਗਰੋਂ ਅਹੁਦਾ ਛੱਡ ਗਏ ਸਨ।

ਸਹੁੰ ਚੁੱਕਣ ਤੋਂ ਫੌਰੀ ਮਗਰੋਂ 46 ਸਾਲਾ ਇਸ ਆਗੂ ਨੇ ਲੱਖ ਦੇ ਕਰੀਬ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਆਪਣੀ ਸਰਕਾਰ ਦੀਆਂ ਤਰਜੀਹਾਂ ਬਿਆਨ ਕੀਤੀਆਂ ਜਿਨ੍ਹਾਂ ਵਿੱਚ ਭ੍ਰਿਸ਼ਟਾਚਾਰ, ਫਿਰਕੂ ਅਨਸਰਾਂ ਤੇ ਵੀਆਈਪੀ ਸਭਿਆਚਾਰ ਨੂੰ ਠੱਲ੍ਹ ਪਾਉਣ ਅਤੇ ਦਿੱਲੀ ਵਾਸੀਆਂ ਨੂੰ ਰਾਜਧਾਨੀ ਨੂੰ ਪੂਰੇ ਰਾਜ ਦਾ ਦਰਜਾ ਦਿਵਾਉਣ ਲਈ ਲੜਾਈ ਲੜਨ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਦਿੱਲੀ ਨੂੰ ਦੇਸ਼ ਦਾ ਪਹਿਲਾ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਨੇ ਜਨ ਲੋਕਪਾਲ ਬਿੱਲ ਛੇਤੀ ਲਿਆਉਣ ਦਾ ਵਾਅਦਾ ਕੀਤਾ।

ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ‘ਆਪ’ ਦੀ ਟੋਪੀ ਪਾ ਕੇ ਅਫਸਰਾਂ ਨਾਲ ਵੱਧ ਘੱਟ ਗੱਲ ਕਰੇ ਤਾਂ ਉਸ ਨੂੰ ਫੌਰੀ ਕਾਬੂ ਕਰ ਲਿਆ ਜਾਵੇ। ਕਿਸੇ ਨੂੰ ਵੀ ਗ਼ੈਰ- ਕਾਨੂੰਨੀ ਕਾਰਵਾਈਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ। ਅੱਜ ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਅਸੀਮ ਅਹਿਮਦ ਖਾਨ, ਸੰਦੀਪ ਕੁਮਾਰ, ਸਤੇਂਦਰ ਜੈਨ, ਗੋਪਾਲ ਰਾਏ ਅਤੇ ਜਿਤੇਂਦਰ ਸਿੰਘ ਤੋਮਰ ਨੇ ਅਹੁਦਿਆਂ ਦੀ ਸਹੁੰ ਚੁੱਕੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: