Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਵਲੋਂ ਅੰਗਰੇਜ਼ੀ ਅਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਵਲੋਂ ਹਿੰਦੀ ‘ਚ ਸਹੁੰ ਚੁੱਕੀ ਗਈ

ਕੈਪਟਨ ਅਮਰਿੰਦਰ ਵਲੋਂ ਅੰਗਰੇਜ਼ੀ ਅਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਵਲੋਂ ਹਿੰਦੀ ‘ਚ ਸਹੁੰ ਚੁੱਕੀ ਗਈ

ਚੰਡੀਗੜ੍ਹ: ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਸਹੁੰ ਚੁੱਕਣ ’ਤੇ ਪੰਜਾਬੀ ਪ੍ਰੇਮੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਦੀ ਅਗਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਤੋਂ ਪੰਜਾਬ ਤੇ ਪੰਜਾਬੀ ਪ੍ਰਤੀ ਬਹੁਤੀ ਉਮੀਦ ਨਹੀਂ ਰੱਖਣੀ ਚਾਹੀਦੀ। ਨਵੀਂ ਬਣੀ ਵਜ਼ਾਰਤ ਵਿੱਚ ਦੋ ਹੋਰ ਮੰਤਰੀਆਂ ਨੇ ਵੀ ਅੰਗਰੇਜ਼ੀ ਤੇ ਹਿੰਦੀ ਵਿੱਚ ਸਹੁੰ ਚੁੱਕੀ ਹੈ, ਜਿਸ ਬਾਰੇ ਪੰਜਾਬੀ ਵਿਦਵਾਨਾਂ ਨੇ ਰੋਸ ਪ੍ਰਗਟਾਇਆ ਹੈ।

ਸਿਖਿਆ ਮੰਤਰੀ ਅਰੁਣਾ ਚੌਧਰੀ
ਸਿਖਿਆ ਮੰਤਰੀ ਅਰੁਣਾ ਚੌਧਰੀ

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਸ ਦੇ ਦੋ ਹੋਰ ਸਾਥੀ ਮੰਤਰੀਆਂ ਵੱਲੋਂ ਪੰਜਾਬੀ ਨੂੰ ਅਣਗੌਲਿਆਂ ਕਰਕੇ ਅੰਗਰੇਜ਼ੀ ਅਤੇ ਹਿੰਦੀ ਵਿੱਚ ਸਹੁੰ ਚੁੱਕਣ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕ ਕੇ ਇਹ ਸੰਕੇਤ ਦੇ ਦਿੱਤੇ ਹਨ ਕਿ ਉਨ੍ਹਾਂ ਦੀ ਸਰਕਾਰ ਦੀ ਕੋਈ ਰਾਜਨੀਤਕ ਇੱਛਾ ਨਹੀਂ ਹੈ ਕਿ ਉਹ ਪੰਜਾਬੀ ਜ਼ੁਬਾਨ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਏਜੰਡਾ ਉਲੀਕਣਗੇ।

amarinder-singh oath ceremony
ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੰਗ੍ਰੇਜ਼ੀ ਵਿਚ ਸਹੁੰ ਚੁੱਕਦੇ ਹੋਏ

ਸਾਹਿਤ ਅਕੈਡਮੀ ਐਵਾਰਡ ਨਾਲ ਸਨਮਾਨਤ ਪੰਜਾਬੀ ਸਾਹਿਤਕਾਰ ਵਰਿਆਮ ਸੰਧੂ ਨੇ ਕਿਹਾ ਕਿ ਉਸ ਨੂੰ ਰਾਜੇ ਤੋਂ ਕੋਈ ਆਸ ਨਹੀਂ ਕਿ ਉਹ ਮਾਂ ਬੋਲੀ ਪੰਜਾਬੀ ਲਈ ਕੁਝ ਕਰਨਗੇ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜਨਲ ਕੈਂਪਸ ਦੇ ਸਾਬਕਾ ਡੀਨ ਡਾ. ਕਮਲੇਸ਼ ਸਿੰਘ ਦੁੱਗਲ ਨੇ ਕਿਹਾ ਕਿ ਸਹੁੰ ਭਾਵੇਂ ਕਿਸੇ ਵੀ ਜ਼ੁਬਾਨ ਵਿਚ ਚੁੱਕੇ ਜਾਣ ਦੀ ਆਜ਼ਾਦੀ ਹੈ ਪਰ ਜੇਕਰ ਮਾਂ ਬੋਲੀ ਵਿੱਚ ਸਹੁੰ ਚੁੱਕੀ ਜਾਂਦੀ ਹੈ ਤਾਂ ਇਸ ਦਾ ਸਪੱਸ਼ਟ ਸੰਕੇਤ ਅਫਸਰਸ਼ਾਹੀ ਨੂੰ ਚਲਿਆ ਜਾਂਦਾ ਹੈ ਕਿ ਸੂਬੇ ਦਾ ਮੁੱਖ ਮੰਤਰੀ ਕੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਆਪ ਪੰਜਾਬ ਵਿਚ ਸੱਤਾ ਹਾਸਲ ਨਹੀਂ ਕਰ ਸਕੀ ਪਰ ਕੇਜਰੀਵਾਲ ਨੇ ਇਸ ਉਮੀਦ ਨਾਲ ਪੰਜਾਬੀ ਸਿੱਖਣੀ ਸ਼ੁਰੂ ਕਰ ਦਿੱਤੀ ਸੀ ਕਿ ਉਨ੍ਹਾਂ ਨੇ ਪੰਜਾਬ ਨੂੰ ਭਾਸ਼ਾ ਪੱਖੋਂ ਬੇਹਤਰ ਸੂਬਾ ਬਣਾਉਣਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ਬੀਤੇ ਕੱਲ੍ਹ 1987 ਬੈਚ ਦੇ ਆਈਪੀਐਸ ਮੁਲਾਜ਼ਮ ਦਿਨਕਰ ਗੁਪਤਾ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਬੀਤੀ ਸ਼ਾਮ ਉਹਨਾਂ ਅਹੁਦੇ ਦਾ ਕਾਰਜਭਾਰ ਵੀ ਸੰਭਾਲ ਲਿਆ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ
ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ, ਮੱਲਕੇ ਵਿੱਚ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਾਂਚ ਲੇਖੇ ਦਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: