Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨਾਲ ਮੁਲਾਕਾਤ ਕੀਤੀ

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ: ਅੱਜ (24 ਮਾਰਚ) ਦੇ ਪੰਜਾਬੀ ਟ੍ਰਿਬਿਊਨ ‘ਚ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਪੀ.ਐਸ. ਗਿੱਲ ਨੂੰ ਮਿਲ ਕੇ ਗੁਲਦਸਤਾ ਭੇਟ ਕਰਨ ਦੀ ਖ਼ਬਰ ਆਪਣੇ ਆਪ ‘ਚ ਸਰਕਾਰੀ ਨੀਤੀ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਬਕਾ ਡੀਜੀਪੀ ਕੇ.ਪੀ.ਐਸ.ਗਿੱਲ ਨੂੰ ਗੁਲਦਸਤਾ ਭੇਟ ਕਰਦੇ ਹੋਏ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਬਕਾ ਡੀਜੀਪੀ ਕੇ.ਪੀ.ਐਸ.ਗਿੱਲ ਨੂੰ ਗੁਲਦਸਤਾ ਭੇਟ ਕਰਦੇ ਹੋਏ

ਜ਼ਿਕਰਯੋਗ ਹੈ ਕਿ 80-90 ਦੇ ਦਹਾਕੇ ‘ਚ ਜਦੋਂ ਪੰਜਾਬ ਵਿਚ ਵੱਡੇ ਪੱਧਰ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਉਸ ਸਮੇਂ ਪੰਜਾਬ ਪੁਲਿਸ ਦੀ ਕਮਾਨ ਬਹੁਤਾ ਸਮਾਂ ਕੇ.ਪੀ.ਐਸ. ਗਿੱਲ ਦੇ ਹੱਥ ਸੀ। ਵਿਸ਼ਵ ਦੀਆਂ ਕਈ ਮਨੁੱਖੀ ਅਧਿਕਾਰ ਸੰਸਥਾਵਾਂ ਦੀ ਰਿਪੋਰਟਾਂ ‘ਚ ਇਹ ਗੱਲ ਨਸ਼ਰ ਹੋ ਚੁੱਕੀ ਹੈ ਕਿ ਉਸ ਸਮੇਂ ਹੋਏ ਝੂਠੇ ਮੁਕਾਬਲਿਆਂ, ਲਾਪਤਾ ਕਰ ਦੇਣ ਦੀਆਂ ਘਟਨਾਵਾਂ, ਅਣਮਨੁੱਖੀ ਤਸ਼ੱਦਦ ਆਦਿ ਲਈ ਕੇ.ਪੀ.ਐਸ. ਗਿੱਲ ਸਿੱਧੇ ਤੌਰ ‘ਤੇ ਜ਼ਿੰਮੇਵਾਰ ਸੀ। ਇਥੋਂ ਤਕ ਕਿ ਮਨੁੱਖੀ ਅਧਿਕਾਰਾਂ ਲਈ ਸਰਗਰਮ ਆਗੂ ਜਸਵੰਤ ਸਿੰਘ ਖਾਲੜਾ ਵਲੋਂ ਪੰਜਾਬ ‘ਚ ਝੂਠੇ ਮੁਕਾਬਲਿਆਂ, ਲਾਵਾਰਸ ਲਾਸ਼ਾਂ ਦਾ ਕੇਸ ਦੁਨੀਆ ਸਾਹਮਣੇ ਲਿਆਉਣ ‘ਤੇ ਸ. ਖਾਲੜਾ ਨੂੰ ਕਤਲ ਕਰਕੇ ਲਾਸ਼ ਖੁਰਦ ਬੁਰਦ ਕਰ ਦੇਣ ‘ਚ ਵੀ ਕੇ.ਪੀ.ਐਸ. ਗਿੱਲ ਦਾ ਨਾਂ ਕੌਮਾਂਤਰੀ ਪੱਧਰ ਦੀਆਂ ਕਈ ਸੰਸਥਾਵਾਂ ਨੇ ਲਿਆ ਹੈ।

ਅਜਿਹੇ ਵਿਚ ਮੁੱਖ ਮੰਤਰੀ ਵਲੋਂ ਰਿਟਾਇਰਡ ਹੋ ਚੁੱਕੇ ਡੀ.ਜੀ.ਪੀ. ਨੂੰ ਉਸਦੇ ਘਰ ਜਾ ਕੇ ਮਿਲਣਾ ਅਤੇ ਗੁਲਦਸਤਾ ਭੇਟ ਕਰਨਾ ਆਪਣੇ ਆਪ ‘ਚ ਬਹੁਤ ਸਵਾਲ ਖੜ੍ਹੇ ਕਰਦੇ ਹੈ ਅਤੇ ਝੂਠੇ ਮੁਕਾਬਲਿਆਂ, ਲਾਵਾਰਸ ਲਾਸ਼ਾਂ, ਪੰਜਾਬ ‘ਚ ਹੋਏ ਵੱਡੇ ਪੱਧਰ ‘ਤੇ ਮਨੁੱਖੀ ਅਧਿਕਾਰਾਂ ਦੇ ਘਾਣ ਆਦਿ ‘ਚ ਸਰਕਾਰੀ ਨੀਤੀ ਨੂੰ ਪ੍ਰਗਟ ਕਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: