Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲੀਫੋਰਨੀਆ ਅਸੈਂਬਲੀ’ਚ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਮਾਨਤਾ

ਕੈਲੀਫੋਰਨੀਆ ਅਸੈਂਬਲੀ’ਚ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਮਾਨਤਾ

ਚੰਡੀਗੜ੍ਹ: ਨਕੋਦਰ ਵਿੱਚ 2 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਬੇਅਦਬੀ ਕਾਂਡ ਦੇ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਅਮਰੀਕਾ ਦੇ ਸੂਬੇ ਕੈਲੀਫੋਰੀਆ ਦੀ ਅਸੈਂਬਲੀ ਵਿੱਚ ਮਾਨਤਾ ਦਿੱਤੀ ਗਈ ਹੈ। ਕੈਲੇਫੋਰਨੀਆ ਦੀ 80 ਮੈਂਬਰੀ ਅਸੈਂਬਲੀ ਨੇ ਸਰਬਸਮੰਤੀ ਨਾਲ ਬਿੱਲ ਪਾਸ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਪੀੜਤ ਪਰਿਵਾਰਾਂ ਨੂੰ 38 ਸਾਲ ਬੀਤਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ। ਅਸੈਂਬਲੀ ਵਿੱਚ ਇਹ ਵੀ ਪਾਸ ਕੀਤਾ ਗਿਆ ਕਿ ਕੈਲੀਫੋਰਨੀਆ ਵਿੱਚ ਹਰ ਸਾਲ 4 ਫਰਵਰੀ ਵਾਲਾ ਦਿਨ ਸਾਕਾ ਨਕੋਦਰ ਵਜੋਂ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਨਕੋਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਸਾੜ ਦਿੱਤੀਆਂ ਗਈਆਂ ਸਨ। ਇਸ ਘਟਨਾ ਵਿਰੁੱਧ ਸ਼ਾਂਤਮਈ ਰੋਸ ਪ੍ਰਗਟਾਉਣ ਵਾਲੀ ਸਿੱਖ ਸੰਗਤ ’ਤੇ ਪੰਜਾਬ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਇਸ ਘਟਨਾ ਵਿੱਚ ਪੁਲੀਸ ਦੀਆਂ ਗੋਲੀਆਂ ਨਾਲ ਚਾਰ ਸਿੱਖ ਨੌਜਵਾਨ ਰਵਿੰਦਰ ਸਿੰਘ ਲਿੱਤਰਾਂ, ਹਰਮਿੰਦਰ ਸਿੰਘ, ਬਲਧੀਰ ਸਿੰਘ ਅਤੇ ਝਿਲਮਣ ਸਿੰਘ ਸ਼ਹੀਦ ਹੋ ਗਏ ਸਨ। ਉਸ ਸਮੇਂ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਕੈਲੀਫੋਰਨੀਆ ਦੀ ਅਸੈਂਬਲੀ ਵਿੱਚ ਡਾ. ਜਸਮੀਤ ਕੌਰ ਬੈਂਸ ਨੇ ਇਹ ਮਤਾ ਲਿਆਂਦਾ ਸੀ। ਇਸ ਮਤੇ ਦੀ ਪ੍ਰੋੜ੍ਹਤਾ ਲਿਜ਼ ਓਰਟੇਗਾ ਨੇ ਕੀਤੀ ਸੀ। ਅਸੈਂਬਲੀ ਮੈਂਬਰ ਡਾ. ਜਸਮੀਤ ਕੌਰ ਬੈਂਸ ਇਸ ਬਿੱਲ ਦੀ ਮੁੱਖ ਲੇਖਕਾ ਨੇ ਅਤੇ ਲਿਜ਼ ਓਰਟੇਗਾ, ਐਲੇਕਸ ਲੀ ਅਤੇ ਐਸ਼ ਕਾਲੜਾ ਸਹਿਯੋਗੀ ਲੇਖਕ ਹਨ। ਇਸ 80 ਮੈਂਬਰੀ ਅਸੈਂਬਲੀ ਵਿੱਚ 79 ਮੈਂਬਰ ਹਨ ਤੇ ਇੱਕ ਸੀਟ ਖਾਲੀ ਹੈ। ਇਸ ਮਤੇ ਨੂੰ ਸਰਬਸਮੰਤੀ ਨਾਲ ਪਾਸ ਕਰਦਿਆਂ ਮੈਂਬਰਾਂ ਨੇ ਦੁੱਖ ਪ੍ਰਗਟਾਇਆ ਕਿ 38 ਸਾਲ ਬੀਤਣ ’ਤੇ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਸ ਮਤੇ ਵਿੱਚ ਇਸ ਗੱਲ ਦਾ ਬਾਖੂਬੀ ਜ਼ਿਕਰ ਕੀਤਾ ਗਿਆ ਹੈ ਕਿ ਅਮਰੀਕਾ ਅਤੇ ਕੈਲੀਫੋਰਨੀਆ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਵਕਾਲਤ ਕਰਦਾ ਹੈ। ਰੋਸ ਪ੍ਰਦਰਸ਼ਨ ਕਰਨਾ ਦੁਨੀਆਂ ਵਿੱਚ ਸਾਰੇ ਲੋਕਾਂ ਦਾ ਜਮਹੂਰੀ ਅਧਿਕਾਰ ਹੈ। ਅਸੈਂਬਲੀ ਵਿੱਚ ਹਾਜ਼ਰ ਮੈਂਬਰਾਂ ਨੇ ਇੱਕਸੁਰ ਹੁੰਦਿਆਂ ਕਿਹਾ ਕਿ ਉਹ ਨਕੋਦਰ ਦੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹਨ। ਕੌਮਾਂਤਰੀ ਪੱਧਰ ’ਤੇ ਉਹ ਸਿੱਖ ਭਾਈਚਾਰੇ ਨਾਲ ਸੱਚ ਅਤੇ ਨਿਆਂ ਦੀ ਪੈਰਵੀ ਕਰਨ ਲਈ ਵਿਸ਼ਵ ਪੱਧਰੀ ਸਮਰਥਨ ਬਣਾਉਣਾ ਜਾਰੀ ਰੱਖਣਗੇ। ਮਤੇ ਵਿੱਚ ਕਿਹਾ ਗਿਆ ਕਿ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਕੀਤੀ ਗਈ ਉਲੰਘਣਾ ਦੀ ਕੈਲੇਫੋਰਨੀਆ ਅਸੈਂਬਲੀ ਨਿਖੇਧੀ ਕਰਦੀ ਹੈ।

ਸਾਕਾ ਨਕੋਦਰ ‘ਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀ ਤਸਵੀਰ

ਪਾਸ ਕੀਤੇ ਗਏ ਬਿੱਲ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਇਸ ਘਟਨਾ ਬਾਰੇ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ’ਤੇ ਵੀ ਅਮਲ ਨਹੀਂ ਕੀਤਾ ਜਦੋਂ ਕਿ ਇਸ ਰਿਪੋਰਟ ਨੂੰ ਛੇ ਮਹੀਨਿਆਂ ਦੇ ਅੰਦਰ ਪੰਜਾਬ ਅਸੈਂਬਲੀ ਵਿੱਚ ਰੱਖ ਕੇ ਉਸ ਰਿਪੋਰਟ ’ਤੇ ਕਾਰਵਾਈ ਕਰਨੀ ਸੀ। ਇਹ ਵੀ ਕਿਹਾ ਗਿਆ ਹੈ ਕਿ ਅੱਜ ਤੱਕ ਇੱਕ ਵੀ ਦੋਸ਼ੀ ਨੂੰ ਕਾਨੂੰਨ ਦੇ ਘੇਰੇ ਵਿੱਚ ਨਹੀਂ ਲਿਆਂਦਾ ਗਿਆ।

ਕੈਲੀਫੋਰਨੀਆ ਅਸੈਂਬਲੀ ਵਿੱਚ ਨਕੋਦਰ ਕਾਂਡ ’ਚ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਤੇ ਉਨ੍ਹਾਂ ਦੀ ਮਾਤਾ ਦਾ ਸਨਮਾਨ ਵੀ ਕੀਤਾ ਗਿਆ। ਪੀੜਤ ਪਰਿਵਾਰਾਂ ’ਚੋਂ ਬਲਦੇਵ ਸਿੰਘ ਹੀ ਜਿਊਂਦੇ ਹਨ, ਜਦੋਂ ਕਿ ਤਿੰਨ ਸ਼ਹੀਦ ਸਿੱਖ ਨੌਜਵਾਨਾਂ ਦੇ ਮਾਪੇ ਇਨਸਾਫ ਦੀ ਉਡੀਕ ਕਰਦੇ ਕਰਦੇ ਇਸ ਸੰਸਾਰ ’ਚੋਂ ਜਾ ਚੁੱਕੇ ਹਨ।

ਸ਼ਹੀਦ ਰਵਿੰਦਰ ਸਿੰਘ ਦੇ ਪਿਤਾ ਵੱਲੋਂ ਭਗਵੰਤ ਮਾਨ ਨੂੰ ਪੱਤਰ

ਬਾਪੂ ਬਲਦੇਵ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਜਿਹੜਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣਾ ਚਾਹੀਦਾ ਸੀ, ਉਹ ਸੱਤ ਸਮੁੰਦਰੋਂ ਪਾਰ ਕੈਲੇਫੋਰਨੀਆ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਰੋਧੀ ਧਿਰ ਦੇ ਆਗੂ ਹੁੰਦਿਆਂ ਹਰਪਾਲ ਸਿੰਘ ਚੀਮਾ ਨੇ ਇਸ ਘਟਨਾ ਦੀ ਜਾਂਚ ਬਾਰੇ ਬਣੇ ਕਮਿਸ਼ਨ ਦੀ ਰਿਪੋਰਟ ਦਾ ਇੱਕ ਹਿੱਸਾ ਪੰਜਾਬ ਅਸੈਂਬਲੀ ’ਚੋਂ ਲੈ ਕੇ ਦਿੱਤਾ ਸੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਜਾਂਚ ਰਿਪੋਰਟ ਦਾ ਦੂਜਾ ਹਿੱਸਾ ਵੀ ਦਿੱਤਾ ਜਾਵੇ ਤੇ ਸਮੁੱਚੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕਰ ਕੇ ਇਸ ’ਤੇ ਕਾਰਵਾਈ ਕੀਤੀ ਜਾਵੇ। 1986 ਨੂੰ ਜਦੋਂ ਇਹ ਘਟਨਾ ਵਾਪਰੀ ਸੀ, ਉਸ ਵੇਲੇ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਰਹੇ ਦਰਬਾਰਾ ਸਿੰਘ ਗੁਰੂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ ਤੇ ਮੁੜ ਕੇ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਇਸੇ ਤਰ੍ਹਾਂ ਉਦੋਂ ਜਲੰਧਰ ਦੇ ਐੱਸ ਐੱਸ ਪੀ ਰਹੇ ਇਜ਼ਹਾਰ ਆਲਮ ਵੀ ਸੇਵਾਮੁਕਤ ਹੋਣ ਤੋਂ ਬਾਅਦ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਦੀ ਪਤਨੀ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਸੰਸਦੀ ਸਕੱਤਰ ਬਣਾਇਆ ਸੀ।

ਸ਼ਹੀਦ ਰਵਿੰਦਰ ਸਿੰਘ ਦੇ ਪਿਤਾ ਵੱਲੋਂ ਭਗਵੰਤ ਮਾਨ ਨੂੰ ਲਿਖਿਆ ਪੱਤਰ ਪੜ੍ਹੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: