Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੋਹਿਨੂਰ  ਹੀਰਾ ਸਿੱਖ ਕੌਮ ਦੀ ਵਿਰਾਸਤ: ਪ੍ਰਧਾਨ ਸ਼੍ਰੋਮਣੀ ਕਮੇਟੀ

ਕੋਹਿਨੂਰ  ਹੀਰਾ ਸਿੱਖ ਕੌਮ ਦੀ ਵਿਰਾਸਤ: ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮਿ੍ਤਸਰ: ਭਾਰਤ ਸਰਕਾਰ ਵੱਲੋਂ ਕੋਹਿਨੂਰ ਹੀਰੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਦਰਜ਼ ਕਰਵਾਈ ਜਾਣਕਾਰੀ ਦੀ ਨਿੰਦਿਆ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਕੋਹਿਨੂਰ ਹੀਰਾ ਅੰਗਰੇਜ਼ਾਂ ਵਲੋਂ ਚੋਰੀ ਕੀਤਾ ਜਾਂ ਲੁੱਟਿਆ ਨਹੀਂ ਗਿਆ, ਸਗੋਂ ਮਹਾਰਾਜਾ ਦਲੀਪ ਸਿੰਘ ਨੇ ਆਪ ਈਸਟ ਇੰਡੀਆ ਕੰਪਨੀ ਨੂੰ ਦਿੱਤਾ ਸੀ, ਸਰਾਸਰ ਗਲਤ ਹੈ।Avtar-Singh-Makkar

ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਕੋਹਿਨੂਰ ਹੀਰੇ ਸਬੰਧੀ ਦਿੱਤੇ ਹਲਫਨਾਮੇ ਨੂੰ ਰੱਦ ਕਰਦਿਆਂ ਕੋਹਿਨੂਰ ਹੀਰੇ ‘ਤੇ ਆਪਣਾ ਹੱਕ ਜਤਾਉਂਦਿਆਂ ਮੰਗ ਕੀਤੀ ਹੈ ਕਿ ਬਰਤਾਨੀਆ ਸਰਕਾਰ ਕੋਹਿਨੂਰ ਹੀਰਾ ਸਿੱਖ ਕੌਮ ਨੂੰ ਵਾਪਸ ਕਰੇ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ। ਅਵਤਾਰ ਸਿੰਘ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਉਸ ਸਮੇਂ ਲਾਹੌਰ ਦਰਬਾਰ ‘ਤੇ ਅੰਗਰੇਜ਼ਾਂ ਦਾ ਕਬਜ਼ਾ ਹੋ ਗਿਆ ਸੀ ਤੇ 1849 ਈ. ਨੂੰ ਕੋਹਿਨੂਰ ਹੀਰਾ ਲਾਰਡ ਡਲਹੌਜੀ ਨੇ ਨਾਬਾਲਗ ਮਹਾਰਾਜਾ ਦਲੀਪ ਸਿੰਘ ਪਾਸੋਂ ਤੋਸ਼ੇਖਾਨੇ ਦੇ ਹੋਰ ਕੀਮਤੀ ਸਾਮਾਨ ਸਮੇਤ ਹਥਿਆ ਲਿਆ ਸੀ।

ਉਨ੍ਹਾਂ ਕਿਹਾ ਕਿ ਮਹਾਰਾਜਾ ਦਲੀਪ ਸਿੰਘ ਉਸ ਸਮੇਂ ਨਾਬਾਲਗ ਸੀ ਤੇ ਉਸ ਪਾਸੋਂ ਹੀਰਾ ਤੋਹਫੇ ਦੇ ਰੂਪ ‘ਚ ਹਾਸਲ ਕਰਨਾ ਲੁੱਟ ਤੋਂ ਘੱਟ ਨਹੀਂ ਆਖਿਆ ਜਾ ਸਕਦਾ।ਕੋਹਿਨੂਰ ਹੀਰੇ ਨੂੰ ਸਿੱਖ ਕੌਮ ਦੀ ਵਿਰਾਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਹੀਰੇ ‘ਤੇ ਕੇਵਲ ਸਿੱਖ ਕੌਮ ਦਾ ਹੀ ਹੱਕ ਹੈ ਤੇ ਇਸ ਨੂੰ ਵਾਪਸ ਪ੍ਰਾਪਤ ਕਰਨ ਦੇ ਰਾਹ ਵਿਚ ਕੇਂਦਰ ਸਰਕਾਰ ਨੂੰ ਰੋੜਾ ਨਹੀਂ ਬਣਨਾ ਚਾਹੀਦਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: