Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾਈ ਖੇਡਾਂ ਦੌਰਾਨ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਖਾਲਸਾਈ ਖੇਡਾਂ ਦੌਰਾਨ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਫਤਹਿਗੜ੍ਹ ਸਾਹਿਬ (9 ਮਾਰਚ, 2016): ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੀਆਂ 12ਵੀਆਂ  ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਦੌਰਾਨ ਮਾਰਚ ਪਾਸਟ ਵਿੱਚ  ਪਤਿਤ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਤੋਂ ਨਰਾਜ਼ ਨਿਹੰਗ ਬਾਣੇ ਵਿੱਚ ਸਜ਼ੇ ਇੱਕ ਵਿਦਿਆਰਥੀ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਕਰਨ ‘ਤੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

 ਗੁਰਪਿਆਰ ਸਿੰਘ
ਗੁਰਪਿਆਰ ਸਿੰਘ

ਵਿਦਿਆਰਥੀ ਗੁਰਪਿਆਰ ਸਿੰਘ ਵਾਸੀ ਫ਼ਰੀਦਕੋਟ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਕਾਰਨ ਪੁਲੀਸ  ਨੇ ਡਿਊਟੀ ਅਫਸਰ ਏਐਸਆਈ ਨਰੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਉਸ ਖ਼ਿਲਾਫ਼ ਧਾਰਾ  107/151 ਤਹਿਤ ਕੇਸ ਦਰਜ ਕੀਤਾ ਹੈ। ਗੁਰਪਿਆਰ ਸਿੰਘ ਬਾਬਾ ਬੰਦਾ ਸਿੰਘ ਬਹਾਦਰ  ਇੰਜਨੀਅਰਿੰਗ ਕਾਲਜ ਵਿੱਚ ਬੀਟੈਕ ਅੰਤਿਮ ਸਾਲ   ਦਾ ਵਿਦਿਆਰਥੀ ਹੈ।

ਸੂਤਰਾਂ ਅਨੁਸਾਰ ਅੱਜ ਉਸ ਨੂੰ ਸਬ ਡਿਵੀਜ਼ਨਲ  ਮੈਜਿਸਟ੍ਰੇਟ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ  ਉਸ ਦੇ ਰਿਸ਼ਤੇਦਾਰਾਂ ਵੱਲੋਂ ਜ਼ਮਾਨਤ ਭਰਨ ’ਤੇ ਉਸ ਨੂੰ ਛੱਡ ਦਿੱਤਾ ਗਿਆ ਹੈ।

ਨਿਹੰਗ ਬਾਣੇ ਵਿੱਚ ਸਜੇ ਵਿਦਿਆਰਥੀ ਵੱਲੋਂ ਉਸ ਸਮੇਂ ਨਾਅਰੇਬਾਜ਼ੀ ਕੀਤੀ ਗਈ ਜਦੋਂ ਸਮਾਗਮ ਦੇ ਮੁੱਖ ਮਹਿਮਾਨ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਅਵਤਾਰ ਸਿੰਘ ਮੱਕੜ  ਮਾਰਚ ਪਾਸਟ ਤੋਂ ਸਲਾਮੀ ਲੈ ਰਹੇ ਸਨ।

ਵਿਦਿਆਰਥੀ ਗੁਰਪਿਆਰ  ਸਿੰਘ ਨੇ ਦੱਸਿਆ ਕਿ ਖ਼ਾਲਸਾਈ ਖੇਡਾਂ ਦੇ ਮਾਰਚ ਪਾਸਟ ਵਿੱਚ ਕੁਝ ਪਤਿਤ ਸਿੱਖ ਖਿਡਾਰੀ  ਸ਼ਾਮਲ ਹਨ। ਇਸ ਸਬੰਧੀ ਉਸ ਨੇ ਪਹਿਲਾਂ ਵੀ ਐਸਜੀਪੀਸੀ ਨੂੰ ਦੱਸਿਆ ਸੀ ਪਰ ਉਸ ਦੀ ਆਵਾਜ਼  ਨੂੰ ਦਬਾ ਦਿੱਤਾ ਗਿਆ ਸੀ। ਇਸ ਲਈ ਅੱਜ ਮਜਬੂਰ ਹੋ ਕੇ  ਉਸ ਨੂੰ ਇਹ ਕਦਮ ਚੁੱਕਣਾ ਪਿਆ  ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: