Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਿਸਤਾਨ ਵਿਰੋਧੀ ਮਤੇ ਦੀ ਪੇਸ਼ਕਸ਼ ਕਰਨ ਵਾਲੇ ਕਨੇਡੀਅਨ ਐਮ.ਪੀ ਦਾ ‘ਖਾਲਸਾ ਡੇਅ ਪਰੇਡ’ ਸੱਦਾ ਰੱਦ

ਖਾਲਿਸਤਾਨ ਵਿਰੋਧੀ ਮਤੇ ਦੀ ਪੇਸ਼ਕਸ਼ ਕਰਨ ਵਾਲੇ ਕਨੇਡੀਅਨ ਐਮ.ਪੀ ਦਾ ‘ਖਾਲਸਾ ਡੇਅ ਪਰੇਡ’ ਸੱਦਾ ਰੱਦ

ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਖਾਲਿਸਤਾਨ ਦਾ ਰੰਗ ਕੈਨੇਡਾ ਦੀ ਰਾਜਨੀਤੀ ‘ਤੇ ਵੀ ਪੂਰੀ ਤਰ੍ਹਾਂ ਚੜ੍ਹਦਾ ਨਜ਼ਰ ਆ ਰਿਹਾ ਹੈ। ਕੈਨੇਡਾ ਦੀ ਪਾਰਲੀਮੈਂਟ ਵਿਚ ਖਾਲਿਸਤਾਨ ਦੀ ਅਜ਼ਾਦੀ ਲਈ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਅਤੇ ਸੰਯੁਕਤ ਭਾਰਤ ਦੇ ਹੱਕ ਵਿਚ ਮਤਾ ਲਿਆਉਣ ਦੀ ਪੇਸ਼ਕਸ਼ ਕਰਨ ਵਾਲੇ ਕੰਜ਼ਰਵੇਟਿਵ ਪਾਰਟੀ ਦੇ ਐਮ.ਪੀ ਦੀਪਕ ਔਬਰਾਏ ਨੂੰ ਵਿਸਾਖੀ ਦੇ ਦਿਹਾੜੇ ਮੌਕੇ ਹੁੰਦੀ ਖਾਲਸਾ ਡੇਅ ਪਰੇਡ (ਨਗਰ ਕੀਰਤਨ) ਵਿਚ ਸ਼ਾਮਿਲ ਹੋਣ ਲਈ ਭੇਜਿਆ ਸੱਦਾ ਗੁਰਦੁਆਰਾ ਦਸ਼ਮੇਸ਼ ਕਲਚਰਲ ਸੁਸਾਇਟੀ ਵਲੋਂ ਵਾਪਿਸ ਲੈ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਕੈਨੇਡਾ ਦੇ ਸਿੱਖਾਂ ਵਲੋਂ ਦਰਜ ਕਰਾਏ ਗਏ ਭਾਰੀ ਵਿਰੋਧ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਨੇ ਇਹ ਮਤਾ ਪਾਰਲੀਮੈਂਟ ਵਿਚ ਲਿਆਉਣ ਦਾ ਆਪਣਾ ਫੈਂਸਲਾ ਵਾਪਿਸ ਲੈ ਲਿਆ ਸੀ।

ਦੀਪਕ ਔਬਰਾਏ

ਵਿਸਾਖੀ ਦੇ ਦਿਹਾੜੇ ‘ਤੇ ਕੈਨੇਡਾ ਦੇ ਹਜ਼ਾਰਾਂ ਸਿੱਖ ਨਗਰ ਕੀਰਤਨ ਵਿਚ ਸ਼ਾਮਿਲ ਹੁੰਦੇ ਹਨ। ਸੱਦਾ ਰੱਦ ਕਰਨ ਦਾ ਐਲਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਬੀਰ ਸਿੰਘ ਪਰਮਾਰ ਨੇ ਕੀਤਾ ਤੇ ਉਹਨਾਂ ਇਸ ਦੌਰਾਨ ਉਸ ਮਤੇ ਦਾ ਵੀ ਖਾਸ ਤੌਰ ‘ਤੇ ਜ਼ਿਕਰ ਕੀਤਾ। ਪਰਮਾਰ ਵਲੋਂ ਕੀਤੇ ਇਸ ਐਲਾਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵੱਡੇ ਤਬਕੇ ਵਲੋਂ ਸਾਂਝੀ ਕੀਤੀ ਗਈ।

ਇਸ ਦੌਰਾਨ ਔਬਰਾਏ ਵਲੋਂ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਪਾਈ ਗਈ ਕਿ ਭਾਰਤੀ ਏਕਤਾ ਅਤੇ ਕਤਲੇਆਮ ਸਬੰਧੀ ਉਹਨਾਂ ਦੇ ਵਿਚਾਰਾਂ ਕਰਕੇ ਸਿੱਖ ਭਾਈਚਾਰੇ ਵਿਚੋਂ ਕੁਝ ਲੋਕ ਉਹਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਹਨਾਂ ਧਮਕੀ ਦਿੱਤੀ ਕਿ ਜੇ ਕੋਈ ਉਹਨਾਂ ਨੂੰ ਸਿੱਖ ਵਿਰੋਧੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਲਾਂਕਿ ਬਾਅਦ ਵਿਚ ਔਬਰਾਏ ਨੇ ਆਪਣੀ ਫੇਸਬੁੱਕ ਪੋਸਟ ਨੂੰ ਡਿਲੀਟ ਕਰ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: