Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਗ੍ਰੰਥੀ ਗ੍ਰਿਫਤਾਰ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਗ੍ਰੰਥੀ ਗ੍ਰਿਫਤਾਰ

ਨਵਾਂਸ਼ਹਿਰ/ਬੰਗਾ: ਬੀਤੇ ਦਿਨੀਂ ਪਿੰਡ ਝੰਡੇਰ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਪੁਲਿਸ ਵੱਲੋਂ ਇੱਕ ਗ੍ਰੰਥੀ ਜਸਵਿੰਦਰ ਉਰਫ ਬਿੱਟੂ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਅਨੋਖਰਵਾਲ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਐਸ.ਪੀ ਬੰਗਾ ਸਰਬਜੀਤ ਸਿੰਘ ਬਾਹੀਆ ਅਨੁਸਾਰ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਪੁਲਿਸ ਵੱਲੋਂ ਉਸ ਖਿਲਾਫ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ।

ਡੀ.ਐਸ.ਪੀ ਬੰਗਾ ਸਰਬਜੀਤ ਸਿੰਘ ਬਾਹੀਆ ਜਾਣਕਾਰੀ ਦਿੰਦੇ ਹੋਏ
ਡੀ.ਐਸ.ਪੀ ਬੰਗਾ ਸਰਬਜੀਤ ਸਿੰਘ ਬਾਹੀਆ ਜਾਣਕਾਰੀ ਦਿੰਦੇ ਹੋਏ

ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਝੰਡੇਰ ਕਲਾਂ ਵਿਖੇ ਚਲ ਰਹੇ ਅਖੰਡ ਪਾਠ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਡਿਊਟੀ ਕਰ ਰਿਹਾ ਸੀ। ਅਖੰਡ ਪਾਠ ਸਾਹਿਬ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਹ ਤੇਜੀ ਨਾਲ ਪਾਠ ਪੜ ਰਿਹਾ ਸੀ ਜਿਸ ਦੌਰਾਨ ਅੰਗ ਪਰਤਣ ਵੇਲੇ ਇਸ ਤੋਂ ਗੁਰੂ ਪਾਤਸ਼ਾਹ ਦੇ ਸਰੂਪ ਦਾ ਪਵਿੱਤਰ ਅੰਗ(1137) ਪਾਟ ਗਿਆ। ਇਸ ਦੀ ਜਾਣਕਾਰੀ ਸੰਗਤਾਂ ਨੂੰ ਦੇਣ ਦੀ ਬਜਾਏ ਇਸ ਦੋਸ਼ੀ ਨੇ ਉਸ ਅੰਗ ਨੂੰ ਡਿਊਟੀ ਤੋਂ ਵਾਪਿਸ ਆਪਣੇ ਘਰ ਜਾਂਦਿਆਂ ਰਾਹ ਵਿੱਚ ਸੁੱਟ ਦਿੱਤਾ।

ਇਸ ਬੇਅਦਬੀ ਦੀ ਘਟਨਾ ਨੇ ਸਿੱਖ ਸਮਾਜ ਲਈ ਕਈ ਗੰਭੀਰ ਸਵਾਲ ਖੜੇ ਕੀਤੇ ਹਨ। ਜਿਸ ਗ੍ਰੰਥੀ ਸਿੰਘ ਦੀ ਜਿੰਮੇਵਾਰੀ ਗੁਰੂ ਪਾਤਸ਼ਾਹ ਦਾ ਅਦਬ ਸਤਿਕਾਰ ਬਹਾਲ ਰੱਖਣ ਦੀ ਹੁੰਦੀ ਹੈ ਉਸ ਵੱਲੋਂ ਅਜਿਹਾ ਕਾਰਾ ਕਰਨ ਤੋਂ ਬਾਅਦ ਸਿੱਖ ਸਮਾਜ ਨੂੰ ਗ੍ਰੰਥੀ ਸਿੰਘ ਦੀ ਚੋਣ ਦੇ ਢੰਗ ਤਰੀਕੇ ਅਤੇ ਆਪਣੀਆਂ ਸਮਾਜਿਕ ਅਤੇ ਧਾਰਮਿਕ ਜਿੰਮੇਵਾਰੀਆਂ ਵਿੱਚ ਆ ਰਹੇ ਨਿਘਾਰ ਪ੍ਰਤੀ ਸਵੈ-ਪੜਚੋਲ ਕਰਨੀ ਚਾਹੀਦੀ ਹੈ।

ਪਿੰਡ ਬਰਗਾੜੀ ਅਤੇ ਮੱਲਕੇ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਇਸ ਘਟਨਾ ਤੋਂ ਬਿਲਕੁੱਲ ਅਲੱਗ ਸਨ ਤੇ ਉਨ੍ਹਾਂ ਲਈ ਅਜੇ ਤੱਕ ਕੋਈ ਵੀ ਦੋਸ਼ੀ ਨਹੀਂ ਫੜਿਆ ਜਾ ਸਕਿਆ ਹੈ।

ਵਧੇਰੇ ਜਾਣਕਾਰੀ ਲਈ ਪੜ੍ਹੋ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: