Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰਪੁਰਬ

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਗੁਰਪੁਰਬ

ਨਨਕਾਣਾ ਸਾਹਿਬ: ਕੱਲ੍ਹ (4 ਨਵੰਬਰ, 2017) ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ ਤੋਂ ਆਈ ਸਿੱਖ ਸੰਗਤ ਨੇ ਇਸ ਵਿੱਚ ਸ਼ਮੂਲੀਅਤ ਕੀਤੀ। ਮਿਲੇ ਵੇਰਵਿਆਂ ਮੁਤਾਬਕ ਗੁਰਪੁਰਬ ਦੇ ਸਬੰਧ ਵਿੱਚ ਸਵੇਰੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਸਿੱਖ ਆਗੂਆਂ ਤੇ ਹੋਰਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ ਗਿਆ।

pakistan-sikh-nankana sahib

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਪੁੱਜੀਆਂ ਸਿੱਖ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਪਾਕਿਸਤਾਨ ਕਮੇਟੀ ਵੱਲੋਂ ਉਥੋਂ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਆਖਿਆ ਕਿ ਗੁਰੂ ਨਾਨਕ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਵਿੱਚ ਸਿੱਖ ਸੰਗਤਾਂ ਵੱਲੋਂ ਸਰਕਾਰ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਸੱਦਾ ਦਿੱਤਾ। ਇਸ ਮੌਕੇ ਔਕਾਫ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੁਕ ਨੇ ਆਖਿਆ ਕਿ ਪਾਕਿਸਤਾਨ ਵਿੱਚ ਸ਼ਤਾਬਦੀ ਸਮਾਗਮ ਮਨਾਉਣ ਲਈ ਸਰਕਾਰ ਦੇ ਸਹਿਯੋਗ ਨਾਲ ਵੱਡੇ ਪਧਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਪੀਜੀਪੀਸੀ ਵੱਲੋਂ ਆਏ ਮਹਿਮਾਨਾਂ ਤੇ ਹੋਰ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ।

ਨਨਕਾਣਾ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਸਿੱਖ ਆਗੂ
ਨਨਕਾਣਾ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਸਿੱਖ ਆਗੂ

ਬਾਅਦ ਦੁਪਹਿਰ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਕਿਆਰਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੁੱਲਾਂ ਨਾਲ ਸਜੀ ਇੱਕ ਬੱਸ ਵਿੱਚ ਸਥਾਪਤ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਸਿੱਖ ਸੰਗਤ ਸ਼ਾਮਲ ਸੀ। ਸਿੱਖ ਨੌਜਵਾਨਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ਦੇ ਰਸਤੇ ਨੂੰ ਸਜਾਇਆ ਗਿਆ ਸੀ ਅਤੇ ਲਾਲ ਗਲੀਚਾ ਵੀ ਵਿਛਾਇਆ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: