Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਸਹਿਬਾਨ ਦੀਆਂ ਦੁਰਲੱਭ ਇਤਿਹਾਸਕ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਪਟਿਆਲਾ ਤੋਂ ਹੋਈ ਆਰੰਭ

ਗੁਰੂ ਸਹਿਬਾਨ ਦੀਆਂ ਦੁਰਲੱਭ ਇਤਿਹਾਸਕ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਪਟਿਆਲਾ ਤੋਂ ਹੋਈ ਆਰੰਭ

ਪਟਿਆਲਾ ( 6 ਮਈ, 2015): ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੀ ਪਵਿੱਤਰ ਦਰਸ਼ਨ ਯਾਤਰਾ ਜੈਕਾਰਿਆਂ ਦੀ ਗੂੰਜ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਨਾਲਅਰੰਭ ਹੋਈ। ਇਹ ਯਾਤਰਾ 15 ਦਿਨ ਪੂਰੇ ਪੰਜਾਬ ਵਿੱਚੋਂ ਲੰਘੇਗੀ, ਜਿੱਥੇ ਸੰਗਤ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰੇਗੀ।

ਇਸ ਯਾਤਰਾ ਦਾ ਪ੍ਰਬੰਧ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਹੈ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਹਾਜ਼ਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਅਰਦਾਸ ਕਰ ਕੇ ਯਾਤਰਾ ਸ਼ੁਰੂ ਕਰਵਾੲੀ।

ਕਿਰਪਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਤੇਗਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
guru sahib naiaha
ਤੀਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵਿੱਚ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਇਹ ਪਵਿੱਤਰ ਯਾਤਰਾ ਵੀ ਸਿੱਖ ਵਿਰਸੇ ਦੇ ਪ੍ਰਚਾਰ ਤੇ ਪ੍ਰਸਾਰ ਦੀ ਲੜੀ ਦਾ ਹੀ ਇਕ ਹਿੱਸਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸ਼ਸਤਰ ਗੁਰੂ ਸਾਹਿਬ ਵੱਲੋਂ ਸਾਜੇ ਨਿਵਾਜੇ ਖਾਲਸਾ ਪੰਥ ਦੇ ਫਲਸਫੇ ਤੇ ਪਛਾਣ ਦੇ ਪ੍ਰਤੀਕ ਹਨ, ਜੋ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਡਟਣ ਅਤੇ ਮਜ਼ਲੂਮ ਦੀ ਰਾਖੀ ਦੀ ਯਾਦ ਦਿਵਾਉਂਦੇ ਹਨ।

ਤਿੰਨ ਗੁਰੂ ਸਾਹਿਬਾਨ ਨਾਲ ਸਬੰਧਤ ਨੇ ਨਿਸ਼ਾਨੀਆਂ: ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਦੋ ਪਾਵਨ ਨਿਸ਼ਾਨੀਆਂ ਵਿੱਚ 46 ਇੰਚ ਲੰਬੀ ਕਿਰਪਾਨ ਅਤੇ 22 ਇੰਚ ਲੰਮਾ ਕੋਰੜਾ ਸ਼ਾਮਲ ਹੈ। ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇਕ ਸਿਰੀ ਸਾਹਿਬ ਹੈ। ਦਸਵੇਂ ਪਾਤਸ਼ਾਹ ਨਾਲ ਸਬੰਧਤ 10 ਨਿਸ਼ਾਨੀਆਂ ਇਸ ਯਾਤਰਾ ਦੀ ਸ਼ੋਭਾ ਵਧਾਉਣਗੀਆਂ। ਇਨ੍ਹਾਂ ਵਿੱਚ ਤਿੰਨ ਕਿਰਪਾਨਾਂ, ਚੋਲਾ ਸਾਹਿਬ, ਹੱਥ ਲਿਖਤ ਬਾਣੀ, ਕੇਸ, ਕੰਘਾ ਤੇ ਦਸਤਾਰ, 20 ਇੰਚ ਲੰਮਾ ਲੋਹੇ ਦਾ ਤੀਰ, ਸਾਢੇ ਤਿੰਨ ਇੰਚ ਲੰਬੀ ਸਿਰੀ ਸਾਹਿਬ, ਲੱਕੜ ਦੇ ਦਸਤੇ ਵਾਲਾ 30 ਇੰਚ ਲੰਮਾ ਬਰਛਾ ਅਤੇ ਪੰਜ ਤੀਰ ਸ਼ਾਮਲ ਹਨ। ਗੁਰੂ ਗੋਬਿੰਦ ਸਿੰਘ ਜੀ ਦੀ ਹੱਥ ਲਿਖਤ ਬਾਣੀ ਵੀ ਪਾਵਨ ਨਿਸ਼ਾਨੀਆਂ ਵਿੱਚ ਸ਼ਾਮਲ ਹੈ।

guru sahib dia nishania
ਕਿਰਪਾਨ ਸ਼੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ

ਕਿੱਥੋਂ ਕਿੱਥੇ ਅਤੇ ਕਦੋਂ ਜਾਣਗੀਆਂ ਪਵਿੱਤਰ ਨਿਸ਼ਾਨੀਆਂ:

ਇਹ ਯਾਤਰਾ 6 ਮਈ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਰੰਭ ਹੋਈ, ਪਟਿਆਲਾ, ਨਾਭਾ, ਭਵਾਨੀਗੜ੍ਹ, ਸੰਗਰੂਰ ਤੋਂ ਹੁੰਦੀ ਹੋਈ ਬਰਨਾਲਾ ਵਿਖੇ ਰਾਤ ਵਿਸ਼ਰਾਮ ਕਰੇਗੀ।

ਅਗਲੇ ਦਿਨ 7 ਮਈ ਨੂੰ ਬਰਨਾਲਾ ਤੋਂ ਅਰੰਭ ਹੋ ਕੇ ਮਾਨਸਾ, ਮੋੜ ਮੰਡੀ ਤੋਂ ਹੁੰਦੀ ਹੋਈ ਤਲਵੰਡੀ ਸਾਬੋ ਵਿਖੇ ਰਾਤ ਵਿਸ਼ਰਾਮ ਕਰੇਗੀ। 8 ਮਈ ਨੂੰ ਤਲਵੰਡੀ ਸਾਬੋ ਤੋਂ ਬਠਿੰਡਾ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ।

9 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੋਟ ਕਪੂਰਾ, ਫਰੀਦਕੋਟ, ਫਿਰੋਜ਼ਪੁਰ ਅਤੇ ਵਜੀਦਪੁਰ, 10 ਮਈ ਨੂੰ ਵਜੀਦਪੁਰ ਤੋਂ ਮੋਗਾ, ਕੋਟ ਈਸੇ ਖਾਂ, ਜ਼ੀਰਾ, ਮੱਖੂ ਤੋਂ ਹਰੀਕੇ ਪੱਤਣ, 11 ਮਈ ਨੂੰ ਹਰੀਕੇ ਪੱਤਣ ਤੋਂ ਪੱਟੀ, ਭਿੱਖੀ ਵਿੰਡ, ਝਬਾਲ ਤੋਂ ਸ੍ਰੀ ਤਰਨ-ਤਾਰਨ ਸਾਹਿਬ, 12 ਮਈ ਨੂੰ ਸ੍ਰੀ ਤਰਨ-ਤਾਰਨ ਸਾਹਿਬ ਤੋਂ ਜੰਡਿਆਲਾ ਗੁਰੂ, ਬਾਬਾ ਬਕਾਲਾ, ਚੌਂਕ ਮਹਿਤਾ ਤੋਂ ਹੁੰਦੀ ਹੋਈ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ 13 ਮਈ ਨੂੰ ਪੂਰਾ ਦਿਨ ਠਹਿਰਾ ਕਰੇਗੀ।

ਇਹ ਬੱਸ ਯਾਤਰਾ 14 ਮਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਟਾਲਾ, ਸ੍ਰੀ ਹਰਿਗੋਬਿੰਦਪੁਰ, ਕਾਹਨੂਵਾਲ ਤੋਂ ਛੋਟਾ ਘਲੂਘਾਰਾ, 15 ਮਈ ਨੂੰ ਛੋਟਾ ਘਲੂਘਾਰਾ ਤੋਂ ਗੁਰਦਾਸਪੁਰ, ਮੁਕੇਰੀਆਂ, ਦਸੂਹਾ ਤੋਂ ਹੁਸ਼ਿਆਰਪੁਰ, 16 ਮਈ ਨੂੰ ਹੁਸ਼ਿਆਰਪੁਰ ਤੋਂ ਟਾਂਡਾ, ਭੋਗਪੁਰ, ਕਰਤਾਰਪੁਰ, ਕਪੂਰਥਲਾ ਤੋਂ ਸੁਲਤਾਨਪੁਰ ਲੋਧੀ, 17 ਮਈ ਨੂੰ ਸੁਲਤਾਨਪੁਰ ਲੋਧੀ ਤੋਂ ਮਲਸੀਆ, ਨਕੋਦਰ, ਜਲੰਧਰ ਅਤੇ ਫਗਵਾੜਾ, 18 ਮਈ ਨੂੰ ਫਗਵਾੜਾ, ਲੁਧਿਆਣਾ ਤੋਂ ਸ੍ਰੀ ਫਤਿਹਗੜ੍ਹ ਸਾਹਿਬ, 19 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋੰ ਮੁਹਾਲੀ, ਖਰੜ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਰੋਪੜ, 20 ਮਈ ਨੂੰ ਰੋਪੜ ਤੋਂ ਅਰੰਭ ਹੋ ਕੇ ਸਮਾਪਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ।

ਸ. ਬੇਦੀ ਨੇ ਕਿਹਾ ਕਿ ਰੂਟ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੰਗਤਾਂ ਦੀ ਆਓ ਭਗਤ ਤੇ ਵਿਸਰਾਮ, ਲੰਗਰ, ਪਾਣੀ ਆਦਿ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਅਕਾਲੀ ਲੀਡਰ ਸਾਹਿਬਾਨ ਇਸ ਦਰਸ਼ਨ ਯਾਤਰਾ ਦੀ ਸਫਲਤਾ ਲਈ ਬਣਦਾ ਯੋਗਦਾਨ ਪਾਉਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: